Friday, July 11, 2025

Doaba

ਵਿਧਾਇਕ ਬੱਗਾ ਨੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਸੰਤੋਖ ਨਗਰ ਅਤੇ ਸਰਦਾਰ ਨਗਰ ਵਿੱਚ ਦੋ ਟਿਊਬਵੈਲ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

October 28, 2024 01:40 PM
SehajTimes
ਲੁਧਿਆਣਾ : ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸ਼ਨੀਵਾਰ ਨੂੰ ਸੰਤੋਖ ਨਗਰ (ਵਾਰਡ ਨੰਬਰ 88) ਅਤੇ ਸਰਦਾਰ ਨਗਰ (ਵਾਰਡ ਨੰਬਰ 86) ਵਿੱਚ ਦੋ ਟਿਊਬਵੈੱਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸੰਤੋਖ ਨਗਰ (ਸ਼ਿਵਪੁਰੀ) ਦੀ ਗਲੀ ਨੰਬਰ 8 ਅਤੇ ਸਰਦਾਰ ਨਗਰ (ਨੇੜੇ ਆਮ ਆਦਮੀ ਕਲੀਨਿਕ) ਦੋਵਾਂ ਇਲਾਕਿਆਂ ਵਿੱਚ ਲਗਭਗ 12.53 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ ਦੇ ਟਿਊਬਵੈੱਲ ਲਗਾਏ ਗਏ ਹਨ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਇਹ ਮੁੱਦਾ ਉਠਾਇਆ ਸੀ।
ਇਨ੍ਹਾਂ ਦੋਵਾਂ ਇਲਾਕਿਆਂ ਦੇ ਵਸਨੀਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਵੱਡੀ ਪੱਧਰ 'ਤੇ ਵਸਨੀਕਾਂ ਦੀ ਸਹੂਲਤ ਲਈ ਟਿਊਬਵੈੱਲ ਲਗਾਏ ਗਏ ਹਨ। ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਹਨਾਂ ਅੱਗੇ ਦੱਸਿਆ ਕਿ ਲੁਧਿਆਣਾ ਉੱਤਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਸਨੀਕਾਂ ਨੂੰ ਰਾਹਤ ਦੇਣ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ।

Have something to say? Post your comment

 

More in Doaba

ਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

ਮੋਗਾ ਪੁਲਿਸ ਨੇ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕੀਤਾ ਕਾਬੂ

ਸ੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਅਤੇ ਸਰਬਉੱਚਤਾ ਨੂੰ ਚੁਣੋਤੀ ਦੇਣ ਦੀ ਗੁਸਤਾਖੀ ਨਾ ਕੀਤੀ ਜਾਵੇ : ਸਿੰਗੜੀਵਾਲਾ 

ਸੰਤ ਸਤਵਿੰਦਰ ਹੀਰਾ ਦੀ ਅਗਵਾਈ ਹੇਠ ਆਦਿ ਧਰਮ ਮਿਸ਼ਨ ਦਿੱਲੀ ਯੂਨਿਟ ਦੀ ਚੋਣ ਹੋਈ 

ਡਾ. ਰਾਜਕੁਮਾਰ ਚੱਬੇਵਾਲ ਨੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ ਨੇ ਪੰਜਾਬ ਪੁਲਿਸ ਵੱਲੋਂ ਪੱਤਰਕਾਰਾਂ ਖਿਲਾਫ ਝੂਠੇ ਪਰਚੇ ਦਰਜ ਕਰਨ ਦਾ ਲਿਆ ਸਖ਼ਤ ਨੋਟਿਸ 

ਸੰਜੀਵਨੀ ਸ਼ਰਣਮ ਦੇ ਸੰਸਥਾਪਕ ਦਿਵਸ 'ਤੇ 'ਮਿਸਟਿਕ ਮਿਊਜ਼ਿਕ ਮੌਰਨਿੰਗ' ਦਾ ਸ਼ਾਨਦਾਰ ਸਮਾਗਮ ਕਰਵਾਇਆ ਗਿਆ

ਦਸੂਹਾ ਦੇ ਪਿੰਡ ਸੱਗਰਾ ਨੇੜੇ  ਮਿੰਨੀ ਬੱਸ ਅਤੇ ਕਾਰ ਵਿਚਕਾਰ ਜਬਰਦਸਤ ਹਾਦਸਾ, 9 ਮੌਤਾਂ, 33 ਜਖਮੀ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ 2 ਅਣਪਛਾਤਿਆਂ ਨੇ ਕੀਤੀ ਫਾਇਰਿੰਗ

ਲਾਲੀ ਬਾਜਵਾ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ : ਔਜਲਾ