Sunday, November 02, 2025

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਈ.ਟੀ.ਆਈ. ਜਲਵੇੜਾ ਵਿਖੇ ਪਲੇਸਮੈਂਟ ਕਮ ਸਵੈ ਰੋਜ਼ਗਾਰ ਕੈਂਪ

October 28, 2024 02:15 PM
SehajTimes

ਸਵੈ-ਰੋਜ਼ਗਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਪਲੇਸਮੈਂਟ ਅਤੇ ਸਵੈ ਰੋਜ਼ਗਾਰ ਕੈਂਪ ਲਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਤਹਿਗੜ੍ਹ ਸਾਹਿਬ ਵੱਲੋਂ ਆਈ.ਟੀ. ਆਈ., ਜਲਵੇੜਾ, ਸਰਹਿੰਦ ਵਿਖੇ ਪਲੇਸਮੈਂਟ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖੋ-ਵੱਖ ਕੰਪਨੀਆਂ ਤੇ ਵਿਭਾਗਾਂ ਅਤੇ 70 ਦੇ ਕਰੀਬ ਪ੍ਰਾਰਥੀਆਂ ਨੇ ਹਿੱਸਾ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫਸਰ, ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਕੈਂਪ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ-ਨਾਲ, ਸਵੈ-ਰੋਜ਼ਗਾਰ ਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ ਤਾਂ ਜੋ ਪ੍ਰਾਰਥੀ ਆਪਣਾ ਕੰਮ ਸ਼ੁਰੂ ਕਰ ਸਕਣ ਅਤੇ

ਕੈਂਪ ਵਿੱਚ ਵੱਖੋ ਵੱਖ ਕੰਪਨੀਆਂ ਵੱਲੋਂ ਪ੍ਰਾਰਥੀਆਂ ਦੀ ਇੰਟਰਵਿਊ ਵੀ ਲਈ ਗਈ।

ਜਿਹੜੇ ਪ੍ਰਾਰਥੀਆਂ ਦੀ ਰੋਜ਼ਗਾਰ ਦਫਤਰ ਵਿਖੇ ਰਜਿਸਟ੍ਰੇਸ਼ਨ ਨਹੀਂ ਹੋਈ, ਉਹਨਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਉਦਯੋਗਿਕ ਕੇਂਦਰ, ਐੱਸ.ਸੀ. ਕਾਰਪੋਰੇਸ਼ਨ ਤੇ ਬੀ.ਸੀ.ਕਾਰਪੋਰੇਸ਼ਨ ਸਮੇਤ ਵੱਖੋ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ