Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Entertainment

ਸਰਸ ਮੇਲਾ ਮੋਹਾਲੀ; ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ

October 28, 2024 03:56 PM
SehajTimes

ਸਰੋਤਿਆਂ ਦੀ ਮੰਗ ’ਤੇ ਕਈ ਗੀਤ ਵਾਰ-ਵਾਰ ਗਾਏ
600 ਤੋਂ ਵਧੇਰੇ ਕਾਰੀਗਰਾਂ ਤੇ 300 ਸਟਾਲਾਂ ’ਤੇ ਲੋਕਾਂ ਨੇ ਕੀਤੀ ਤਿਉਹਾਰ ਦੇ ਦਿਨਾਂ ’ਚ ਖੂਬ ਖਰੀਦਦਾਰੀ
ਨਾਰਥ ਜ਼ੋਨ ਕਲਚਰਲ ਸੈਂਟਰ ਦੀਆਂ ਵੱਖ-ਵੱਖ ਰਾਜਾਂ ਦੀਆਂ ਸਭਿਆਚਾਰਕ ਵੰਨਗੀਆਂ ’ਤੇ ਅਧਾਰਿਤ ਪੇਸ਼ਕਾਰੀਆਂ ਨੇ ਮੇਲੇ ’ਚ ਰੌਣਕ ਲਾਈ ਰੱਖੀ


ਐਸ.ਏ.ਐਸ.ਨਗਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਮੋਹਾਲੀ ਦੇ ਸੈਕਟਰ 88 ਵਿਖੇ ਪਹਿਲੀ ਵਾਰ ਲਾਇਆ ਗਿਆ ਸਰਸ ਮੇਲਾ ਪਿਛਲੇ 10 ਦਿਨ ਤੋਂ ਲਗਾਤਾਰ ਸੰਗੀਤਕ ਸ਼ਾਮਾਂ ਅਤੇ ਦੇਸ਼ ਭਰ ਦੇ ਹਸਤ ਕਲਾਕਾਰਾਂ ਦੇ ਦਸਤਕਾਰੀ ਦੇ ਵੱਖ-ਵੱਖ ਸਟਾਲਾਂ ਦੀ ਪ੍ਰਦਰਸ਼ਨੀ ਬਾਅਦ ਬੀਤੀ ਰਾਤ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਦਮਦਾਰ ਪੇਸ਼ਕਾਰੀ ਤੋਂ ਸਮਾਪਤ ਹੋ ਗਿਆ। ਮੇਲੇ ਵਿੱਚ ਹਰ ਰੋਜ਼ ਹਜ਼ਾਰਾ ਲੋਕ ਰੋਜ਼ਾਨਾ ਇਕੱਠੇ ਹੁੰਦੇ ਸਨ ਅਤੇ ਕਾਰੀਗਰਾਂ ਦੁਆਰਾ ਬਾਰੀਕ ਢੰਗ ਨਾਲ ਤਿਆਰ ਕੀਤੇ ਹੱਥਾਂ ਨਾਲ ਬਣੇ ਸਮਾਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਦਿੰਦੇ ਸਨ। ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਗਾਇਕਾਂ ਅਤੇ ਸੰਗੀਤਕ ਗਰੁੱਪਾਂ ’ਤੇ ਆਧਾਰਿਤ ਸੰਗੀਤਕ ਸ਼ਾਮਾਂ ਦਾ ਆਯੋਜਨ ਵੀ ਦਰਸ਼ਕਾਂ ਨੂੰ ਕੀਲਣ ਤੇ ਕਾਰੀਗਰਾਂ ਦੀ ਆਮਦਨੀ ਵਧਾਉਣ ਲਈ ਕੀਤਾ ਗਿਆ। ਗਿੱਪੀ ਗਰੇਵਾਲ ਨੇ ਆਪਣੇ ਪਹਿਲੇ ਗੀਤ “ਪਾਵੇਂ ਫੁਲਕਾਰੀ ਉੱਤੇ ਵੇਲ ਬੂਟੀਆਂ” ਨਾਲ ਸ਼ੁਰੂਆਤ ਕਰਦਿਆਂ ਆਪਣੇ ਪ੍ਰਸਿੱਧ ਗੀਤ “ਫੁਲਕਾਰੀ”, “ਅੰਗਰੇਜੀ ਬੀਟ ਤੇ”, “ਹੁਣ ਬੋਲਣੋ ਵੀ ਗਈ”, “ਨਵਾਂ-ਨਵਾਂ ਨਵਾਂ-ਨਵਾਂ ਪਿਆਰ ਹੋਇਆ ਏ” ਨਾਲ ਸਰੋਤਿਆਂ ਦਾ ਮਨ ਮੋਹ ਲਿਆ।

ਮਹਿਲਾਵਾਂ ਦੀ ਪੁਰਜ਼ੋਰ ਮੰਗ ’ਤੇ ਗਾਇਆ ‘18ਵੇ ਚ ਧਰਿਆ ਤੂੰ ਪੈਰ ਬੱਲੀਏ ਨੀ ਪੈਗੇ ਵੈਰ ਬਲੀਏ’ ਉਹ ਗੀਤ ਸੀ ਜਿਸ ’ਤੇੇ ਮੇਲੇ ਨ’ਚ ਸ਼ਾਮਿਲ ਹੋਈਆਂ ਮਹਿਲਾ ਦਰਸ਼ਕਾਂ ਨੇ ਸਟੇਜ ਦੇ ਸਾਹਮਣੇ ਨੱਚ ਕੇ ਆਪਣਾ ਸ਼ੌਂਕ ਪੂਰਾ ਕੀਤਾ। ਸਰਸ ਮੇਲਾ ਦੇ ਨੋਡਲ ਅਫਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਟ੍ਰਾਈਸਿਟੀ ਵਾਸੀਆਂ ਦਾ ਇਨ੍ਹਾਂ ਸੰਗੀਤਕ ਸ਼ਾਮਾਂ ਦਾ ਆਨੰਦ ਮਾਣਨ ਦੇ ਨਾਲ-ਨਾਲ ਦੇਸ਼ ਭਰ ਤੋਂ ਆਪਣੀ ਕਲਾ ਅਤੇ ਦਸਤਕਾਰੀ ਦੀ ਪ੍ਰਦਰਸ਼ਨੀ ਲਈ ਆਏ ਕਾਰੀਗਰਾਂ ਦੀ ਵਿਕਰੀ ਵਧਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵੱਖ-ਵੱਖ ਰਾਜਾਂ ਤੋਂ 600 ਤੋਂ ਵਧੇਰੇ ਕਾਰੀਗਰਾਂ ਨੇ 300 ਸਟਾਲ ਲਾਏ ਸਨ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਨਾਰਥ ਜ਼ੋਨ ਕਲਚਰਲ ਸੈਂਟਰ ਵੱਲੋਂ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਸਭਿਆਚਾਰਕ ਵੰਨਗੀਆਂ ਆਸਾਮ ਦਾ ਬੀਹੂ, ਰਾਜਸਥਾਨ ਦਾ ਕਾਲਬੇਲੀਆ, ਯੂ ਪੀ ਦੀ ਬਰਸਾਨਾ ਦੀ ਹੋਲੀ ਅਤੇ ਮਾਯੂਰ ਡਾਂਸ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਲੋਕ ਨਾਚਾਂ ਗਿੱਧਾ, ਭੰਗੜਾ, ਸੰਮੀ ਤੇ ਲੁੱਡੀ ਦਾ ਪ੍ਰਦਰਸ਼ਨ ਕੀਤਾ।

ਇਸ ਤੋਂ ਇਲਾਵਾ ਹਰ ਰੋਜ਼ ਲੋਕ ਕਲਾਕਾਰ, ਜਿਸ ਵਿੱਚ ਬੀਨ ਜੋਗੀ, ਨਚਾਰ, ਨਗਾਰਾ, ਕਠਪੁਤਲੀ ਨਾਚ, ਬਾਜ਼ੀਗਰ, ਕੱਚੀ ਘੋੜੀ ਆਦਿ ਲੋਕਾਂ ਦਾ ਮੇਲੇ ਵਿੱਚ ਆਉਣ ਵਾਲਿਆਂ ਦਾ ਘੁੰਮ-ਫਿਰ ਕੇ ਮੰਨੋਰੰਜਨ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਮੋਹਾਲੀ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ 10 ਰੋਜ਼ਾ ਸਮਾਗਮ ਦੇ ਸਫ਼ਲਤਾਪੂਰਵਕ ਆਯੋਜਨ ਲਈ ਤਾਇਨਾਤ ਸਮੂਹ ਟੀਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਹਾਲੀ ਦੇ ਪਹਿਲੇ ਸਰਸ ਮੇਲੇ ਨੇ ਇਤਿਹਾਸ ਸਿਰਜ ਦਿੱਤਾ ਹੈ,

ਜਿਸ ਵਿੱਚ ਲੱਖਾਂ ਲੋਕਾਂ ਨੇ ਮੇਲੇ ’ਚ ਸ਼ਿਰਕਤ ਕੀਤਾ। ਉਨ੍ਹਾਂ ਕਿਹਾ ਕਿ ਸਰਸ ਮੇਲੇ ਦੇ ਸ਼ਾਂਤਮਈ ਅਤੇ ਨਿਰਵਿਘਨ ਆਯੋਜਨ ਨੇ ਭਵਿੱਖ ਵਿੱਚ ਅਜਿਹੇ ਸਮਾਗਮਾਂ ਦੇ ਆਯੋਜਨ ਦੀ ਸਫ਼ਲਤਾ ਦਾ ਰਾਹ ਬਣਾਇਆ ਹੈ। ਗਿੱਪੀ ਤੋਂ ਪਹਿਲਾਂ ਮੋਹਾਲੀ ਦੇ ਪਲੇਠੇ ਸਰਸ ਮੇਲੇ ਵਿੱਚ ਰਣਜੀਤ ਬਾਵਾ, ਸ਼ਿਵਜੋਤ, ਮੰਨਤ ਨੂਰ, ਸਵੀਤਾਜ ਬਰਾੜ ਅਤੇ ਬਸੰਤ ਕੁਰ, ਲਖਵਿੰਦਰ ਵਡਾਲੀ, ਕਾਮੇਡੀਅਨ ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਸੋਲੰਕੀ, ਜੋਬਨ ਸੰਧੂ, ਰਾਣੀ ਰਣਦੀਪ, ਸ਼ਾਨੀ ਸ਼ਾਹ, ਨਿੰਜਾ ਬੈਂਡ ਅਤੇ  ਕੁਲਵਿੰਦਰ ਬਿੱਲਾ ਨੂੰ ਬੁਲਾਇਆ ਜਾ ਚੁੱਕਾ ਹੈ।

Have something to say? Post your comment

 

More in Entertainment

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ