Tuesday, July 15, 2025

Malwa

ਅਮਨ ਅਰੋੜਾ ਨੇ ਧਾਲੀਵਾਲ ਪਰਿਵਾਰ ਨਾਲ ਦੁੱਖ ਵੰਡਾਇਆ 

October 28, 2024 04:08 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਲਖਮੀਰਵਾਲਾ ਦੇ ਮੌਜੂਦਾ ਸਰਪੰਚ ਅਤੇ ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਸਲਾਹਕਾਰ ਮਨਿੰਦਰ ਸਿੰਘ ਲਖਮੀਰਵਾਲਾ ਦੇ ਪਿਤਾ ਗਿਆਨ ਸਿੰਘ ਧਾਲੀਵਾਲ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਵਰਗੀ ਗਿਆਨ ਸਿੰਘ ਧਾਲੀਵਾਲ ਦੀ ਸੂਝਬੂਝ ਸਦਕਾ ਉੱਨਾਂ ਦਾ ਪਰਿਵਾਰ ਰਾਜਨੀਤਕ, ਸਮਾਜਿਕ ਅਤੇ ਵਪਾਰ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਦੇ ਸਪੁੱਤਰ ਪਿੰਡ ਲਖਮੀਰਵਾਲਾ ਦੇ ਮੌਜੂਦਾ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਦਾ ਨਾਮ ਇਲਾਕੇ ਦੇ ਨਾਮਵਰ ਵਿਅਕਤੀਆਂ ਵਿੱਚ ਗਿਣਿਆ ਜਾਂਦਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਗਿਆਨ ਸਿੰਘ ਧਾਲੀਵਾਲ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ ਉੱਥੇ ਇਲਾਕੇ ਦੇ ਲੋਕ ਇੱਕ ਸੁਲਝੇ ਹੋਏ ਵਿਅਕਤੀ ਦੀਆਂ ਸੇਵਾਵਾਂ ਤੋਂ ਵਾਂਝਾ ਹੋ ਗਿਆ ਹੈ। ਇਸ ਮੌਕੇ ਆੜ੍ਹਤੀ ਸੁਖਜਿੰਦਰ ਸਿੰਘ ਧਾਲੀਵਾਲ, ਕਾਂਗਰਸ ਦੇ ਆਗੂ ਰਿੰਪਲ ਧਾਲੀਵਾਲ, ਮੈਨੇਜਰ ਪਰਮਜੀਤ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਨੀਲੋਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment