Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

October 28, 2024 08:39 PM
ਅਮਰਜੀਤ ਰਤਨ

ਮਿਡ-ਡੇ-ਮੀਲ ਕੁੱਕ ਯੂਨੀਅਨ ਨਾਲ ਮੀਟਿੰਗ ਦੌਰਾਨ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਿਸ਼ ਕਰਦਿਆਂ ਕੇਂਦਰ ਸਰਕਾਰ ਨੂੰ ਇੱਕ ਅਰਧ-ਸਰਕਾਰੀ ਪੱਤਰ ਵੀ ਲਿਖਿਆ ਹੈ।

ਮਿਡ-ਡੇ-ਮੀਲ ਕੁੱਕਜ਼ ਯੂਨੀਅਨ ਪੰਜਾਬ (ਬੀ.ਐੱਮ.ਐੱਸ.) ਨਾਲ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੇਨਰਾ ਬੈਂਕ ਵਿੱਚ ਜ਼ੀਰੋ ਬੈਲੇਂਸ ਖਾਤਾ ਖੋਲ੍ਹਣ ਵਾਲੇ ਸਾਰੇ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਨੂੰ ਇਸ ਬੀਮਾ ਯੋਜਨਾ ਅਧੀਨ ਲਿਆਂਦਾ ਜਾਵੇਗਾ। ਇਸ ਯੋਜਨਾ ਵਿੱਚ ਦੁਰਘਟਨਾ ਵਿੱਚ ਮੌਤ ਦੇ ਮਾਮਲੇ ਵਿੱਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ਵਿੱਚ 1 ਲੱਖ ਰੁਪਏ ਅਤੇ ਇੱਕ ਦੁਰਘਟਨਾ ਵਿੱਚ ਜੀਵਨ ਸਾਥੀ ਦੀ ਮੌਤ ਦੇ ਮਾਮਲੇ ਵਿੱਚ 2 ਲੱਖ ਰੁਪਏ ਦੀ ਬੀਮਾ ਕਵਰੇਜ ਸ਼ਾਮਲ ਹੈ।

ਯੂਨੀਅਨ ਆਗੂਆਂ ਵੱਲੋਂ ਤਨਖ਼ਾਹ ਬਾਰੇ ਉਠਾਏ ਗਏ ਮੁੱਦੇ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਦੱਸਿਆ ਕਿ ਕੈਬਨਿਟ ਸਬ-ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਗਏ ਸਿਫਾਰਿਸ਼ ਪੱਤਰ ਤੋਂ ਇਲਾਵਾ ਸਿੱਖਿਆ ਮੰਤਰੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਬੰਧਤ ਕੇਂਦਰੀ ਮੰਤਰਾਲੇ ਨਾਲ ਇਸ ਮਾਮਲੇ ਦੀ ਪੈਰਵੀ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਹਰੇਕ 50 ਵਿਦਿਆਰਥੀਆਂ ਲਈ ਇੱਕ ਕੁੱਕ ਦੀ ਵਿਵਸਥਾ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ ਮੌਜੂਦਾ ਵਿਵਸਥਾ ਅਨੁਸਾਰ 1 ਤੋਂ 25 ਵਿਦਿਆਰਥੀਆਂ ਲਈ ਇੱਕ ਮਿਡ-ਡੇ-ਮੀਲ ਕੁੱਕ, 25 ਤੋਂ 100 ਵਿਦਿਆਰਥੀਆਂ ਲਈ ਦੋ ਮਿਡ-ਡੇ-ਮੀਲ ਕੁੱਕ ਅਤੇ 100 ਤੋਂ ਉੱਪਰ ਹਰੇਕ 100 ਵਿਦਿਆਰਥੀਆਂ ਪਿੱਛੇ ਇੱਕ ਕੁੱਕ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁੱਕ ਦੀ ਗਿਣਤੀ ਵਧਣ ਨਾਲ ਮਿਡ-ਡੇ-ਮੀਲ ਤਿਆਰ ਕਰਨ ਵਿੱਚ ਦਰਪੇਸ਼ ਚੁਣੌਤੀਆਂ ਨੂੰ ਵੀ ਦੂਰ ਕੀਤਾ ਜਾ ਸਕੇਗਾ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਕੱਤਰ, ਸਕੂਲ ਸਿੱਖਿਆ, ਕੇ.ਕੇ. ਯਾਦਵ ਨੂੰ ਬਲਾਕ ਪੱਧਰ 'ਤੇ ਮਿਡ-ਡੇਅ ਕੁੱਕ ਦੀਆਂ ਵਾਧੂ ਅਸਾਮੀਆਂ ਪੈਦਾ ਕਰਨ 'ਤੇ ਵਿਚਾਰ ਕਰਨ ਲਈ ਵੀ ਕਿਹਾ ਤਾਂ ਜੋ ਕਰਮਚਾਰੀਆਂ ਨੂੰ ਛੁੱਟੀ ਦੀ ਲੋੜ ਪੈਣ 'ਤੇ ਬਦਲਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਮਿਡ-ਡੇ-ਮੀਲ ਸੋਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਨੂੰ ਵੀ ਹਦਾਇਤ ਕੀਤੀ ਕਿ ਉਹ ਮਿਡ-ਡੇ-ਮੀਲ ਵਰਕਰਾਂ ਨੂੰ ਲੋੜੀਂਦੇ ਕੱਪੜੇ ਜਿਵੇਂ ਕਿ ਐਪਰਨ, ਟੋਪੀਆਂ ਅਤੇ ਦਸਤਾਨੇ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਡ-ਡੇ-ਮੀਲ ਵਰਕਰਾਂ ਦੇ ਕੰਮਕਾਜ ਦੀਆਂ ਸਥਿਤੀਆਂ ਅਤੇ ਵਿੱਤੀ ਸੁਰੱਖਿਆ ਨੂੰ ਬਿਹਤਰ ਬਣਾਉਣ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ।

ਮੀਟਿੰਗ ਵਿੱਚ ਮਿਡ-ਡੇ-ਮੀਲ ਕੁੱਕਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਦਾਲੀਆ, ਜਨਰਲ ਸਕੱਤਰ ਮੁਮਤਾਜ਼ ਬੇਗਮ, ਮੀਤ ਪ੍ਰਧਾਨ ਰਿੰਕੀ ਨਵਾਂ ਸ਼ਹਿਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ