Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕ ਮਰ ਰਹੇ ਨੇ, ਕਾਂਗਰਸੀ ਕੁਰਸੀ ਦੀ ਲੜਾਈ ਲੜ ਰਹੇ ਨੇ: ਹਰਪਾਲ ਸਿੰਘ ਚੀਮਾ

May 16, 2021 06:31 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਿੰਡ-ਪਿੰਡ ਅਤੇ ਸ਼ਹਿਰ ਸ਼ਹਿਰ ਲੋਕ ਕੋਰੋਨਾ ਨਾਲ ਮਰ ਰਹੇ ਨੇ, ਪਰ ਕਾਂਗਰਸੀ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਕਿਉਂਕਿ ਇੱਕ ਆਪਣੀ ਕੁਰਸੀ ਬਚਾਉਣ ਲਈ ਲੜ ਰਿਹਾ, ਪਰ ਚਾਰ ਉਸ ਦੀ ਕੁਰਸੀ 'ਤੇ ਬੈਠਣ ਲਈ ਲੜ ਰਹੇ ਹਨ।ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੀ ਨਲਾਇਕੀ ਕਾਰਨ ਕੋਰੋਨਾ ਬਿਮਾਰੀ ਪੰਜਾਬ ਦੇ ਪਿੰਡ ਪਿੰਡ  ਅਤੇ ਸ਼ਹਿਰ-ਸ਼ਹਿਰ ਵਿੱਚ ਫ਼ੈਲ ਚੁੱਕੀ ਹੈ। ਪੰਜਾਬ ਵਿੱਚ ਮਹਾਮਾਰੀ ਨਾਲ ਬੁਰਾ ਹਾਲ ਅਤੇ ਮੌਤ ਦਰ ਕਾਬੂ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਪਿੰਡਾਂ ਵਿੱਚ ਫੈਲਣ ਤੋਂ ਰੋਕਣ ਲਈ ਪ੍ਰਬੰਧ ਕਰਨੇ ਅਤੇ ਪੀੜਤਾਂ ਦਾ ਇਲਾਜ ਕਰਨਾ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਕੈਪਟਨ ਸਰਕਾਰ ਆਪਣੀਆਂ  ਜ਼ਿੰਮੇਵਾਰੀਆਂ ਨਿਭਾਉਣ 'ਚ ਪੂਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚਲੀਆਂ 60 ਤੋਂ 70 ਫ਼ੀਸਦੀ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਅਣਹੋਂਦ ਹੈ ਅਤੇ ਨਾ ਹੀ ਉਥੇ ਦਵਾਈਆਂ ਹਨ। ਅਜਿਹੀ ਹਾਲਤ ਵਿੱਚ ਪਿੰਡਾਂ ਦੇ ਲੋਕ ਇਲਾਜ ਕਿੱਥੋਂ ਕਰਵਾਉਣਗੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਤੋਂ ਵਿਸ਼ਵਾਸ਼ ਹੀ ਉਠ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਜੇ ਕੋਰੋਨਾ ਬਿਮਾਰੀ ਦਾ ਇਲਾਜ ਕਰਾਉਣ ਸਰਕਾਰੀ ਹਸਪਤਾਲ ਗਏ ਤਾਂ ਕੇਵਲ ਲਾਸ਼ ਬਣ ਕੇ ਹੀ ਉਹ ਵਾਪਸ ਆਉਣਗੇ। ਸਰਕਾਰੀ ਹਸਪਤਾਲਾਂ ਵਿੱਚ ਨਾ ਡਾਕਟਰ ਹਨ, ਨਾ ਨਰਸਾਂ ਤੇ ਪੈਰਾ ਮੈਡੀਕਲ ਸਟਾਫ਼ ਅਤੇ ਨਾ ਹੀ ਜੀਵਨ ਰੱਖਿਅਕ ਪ੍ਰਣਾਲੀ।
ਹਰਪਾਲ ਸਿੰਘ ਚੀਮਾ  ਨੇ ਕਿਹਾ ਅਜਿਹੇ ਮਾੜੇ ਹਲਾਤ ਵਿੱਚ ਪ੍ਰਾਈਵੇਟ ਹਸਪਤਾਲਾਂ ਨੇ ਲੁੱਟ ਮਚਾਈ ਹੋਈ ਹੈ। ਕੁੱਝ ਪ੍ਰਾਈਵੇਟ ਹਸਪਤਾਲ ਕੋਰੋਨਾ ਇਲਾਜ ਦੇ ਨਾਂ 'ਤੇ ਲੋਕਾਂ ਤੋਂ 70 - 70 ਹਜ਼ਾਰ ਰੁਪਿਆ ਇੱਕ ਇੱਕ ਦਿਨ ਦਾ ਵਸੂਲ ਕਰ ਰਹੇ ਹਨ, ਜੋ ਆਮ ਲੋਕਾਂ ਦੀ ਆਰਥਿਕ ਲੁੱਟ ਹੈ। ਹਰ ਰੋਜ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰ ਕਿਸੇ ਨਾ ਕਿਸੇ ਥਾਂ 'ਤੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤਾਂ ਦੇ ਰਹੇ ਹਨ, ਪਰ ਪੁਲੀਸ ਜਾਂਚ ਕਰਾਉਣ ਦਾ ਬਹਾਨਾ ਬਣਾ ਕੇ ਪੀੜਤਾਂ ਨੂੰ ਤੋਰ ਦਿੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਸੂਬੇ 'ਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਕੋਈ ਫੀਸ ਨਿਰਧਾਰਤ ਨਹੀਂ ਕੀਤੀ। ਸਰਕਾਰ ਦਾ ਪ੍ਰਾਈਵੇਟ ਹਸਪਤਾਲਾਂ 'ਤੇ ਕੋਈ ਕੰਟਰੋਲ ਨਹੀਂ ਹੈ ਸਗੋਂ ਗਰੀਬਾਂ ਨੂੰ ਮਾਰਨ ਲਈ ਛੱਡ ਦਿੱਤਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਲੋਕਾਂ ਦੀ ਸੁਰੱਖਿਆ ਅਤੇ ਇਲਾਜ ਵੱਲ ਕੋਈ ਧਿਆਨ ਨਹੀਂ, ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਅਤੇ ਆਗੂ ਕੁਰਸੀ ਬਚਾਉਣ ਆਪਸ ਵਿੱਚ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਦੂਜੇ ਦੀ ਲੱਤ ਖਿੱਚਣ ਦੀ ਨਹੀਂ, ਸਰਕਾਰ ਨੂੰ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ