Wednesday, December 17, 2025

Chandigarh

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

October 28, 2024 08:51 PM
ਅਮਰਜੀਤ ਰਤਨ

ਲਿਫਟਿੰਗ ਪ੍ਰਕਿਰਿਆ ਵਿੱਚ ਵੀ ਆਈ ਤੇਜ਼ੀ; ਇਕ ਦਿਨ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਤੋਂ ਪਾਰ

ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰੀਦ ਟੀਚੇ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਵੀ ਤੇਜ਼ੀ ਆਈ ਹੈ ਅਤੇ ਹੁਣ ਤੱਕ ਕੁੱਲ 23,30,117.58 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇੱਕ ਦਿਨ ਵਿੱਚ ਰਿਕਾਰਡ 4.13 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ।

ਝੋਨੇ ਦੀਆਂ ਅਦਾਇਗੀਆਂ ਬਾਰੇ ਗੱਲ ਕਰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 7640.55 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾ ਸਕਣ।

ਡੀ.ਐਫ.ਐਸ.ਸੀਜ਼ ਨੂੰ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।

Have something to say? Post your comment

 

More in Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ