Wednesday, September 17, 2025

Chandigarh

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

October 30, 2024 02:34 PM
SehajTimes


65 ਕਾਲਜਾਂ ਦੇ ਵਿਦਿਆਰਥੀ 500 ਵਿਦਿਆਰਥੀ ਕਲਾਕਾਰਾਂ ਨੇ ਲਿਆ ਭਾਗ

ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਠੋਸ ਯੋਜਨਾ ਬੰਦੀ ਰਾਹੀਂ ਪਾਈ ਜਾ ਸਕਦੀ ਹੈ ਸਫਲਤਾ - ਡਾਕਟਰ ਨਰੇਸ਼ ਕੁਮਾਰ ਅਰੋੜਾ


ਮੋਹਾਲੀ : ਅਜੋਕੇ ਨੌਜਵਾਨ ਊਰਜਾ ਅਤੇ ਹੁਨਰ ਦਾ ਸੁਮੇਲ ਹਨ ।  ਨੌਜਵਾਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਆਪਣੇ ਸਫਲ ਭਵਿੱਖ ਦੇ ਲਈ ਕਰਨਾ ਚਾਹੀਦਾ ਹੈ । ਬੇਸ਼ੱਕ ਸਾਹਮਣੇ ਅਣਗਿਣਤ ਚੁਣੌਤੀਆਂ ਹੋਣ ,  ਪਰੰਤੂ ਜਰੂਰੀ ਹੈ ਇੱਕ ਠੋਸ ਯੋਜਨਾ ਬੰਦੀ ਰਾਹੀਂ ਉਨ੍ਹਾਂ ਨੂੰ ਸਵੀਕਾਰ ਕਰਕੇ ਸਫਲਤਾ ਪ੍ਰਾਪਤ ਕਰਨੀ।  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦੁਆਬਾ ਗਰੁੱਪ ਆਫ ਕਾਲਜਿਜ਼ ਵਿਖੇ ਚੱਲ ਰਹੇ ਤਿੰਨ ਦਿਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਭਾਰੀ ਇਹ ਇਕੱਠ ਨੂੰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋ ਕੇ ਪ੍ਰੇਰਿਤ ਕਰਦੇ ਹੋਏ ਏਡੀਜੀਪੀ ਪੰਜਾਬ ਪੁਲੀਸ ਡਾ. ਨਰੇਸ਼ ਕੁਮਾਰ ਅਰੋੜਾ ਨੇ ਕੀਤਾ । ਇਸ ਤੋਂ ਪਹਿਲਾਂ ਦੁਆਬਾ ਗਰੁੱਪ ਵਿਖੇ ਇਸ ਮੇਲੇ ਦੀ ਸ਼ੁਰੂਆਤ ਪੂਰੇ ਧੂਮਧਾਮ ਅਤੇ ਉਤਸ਼ਾਹ ਦੇ ਨਾਲ ਹੋਈ ।

ਪ੍ਰੋਗਰਾਮ ਦੇ ਆਗਾਜ਼ ਵਿੱਚ ਦੁਆਬਾ ਗਰੁੱਪ ਤੋਂ ਕਾਰਜਕਾਰੀ ਉਪ ਚੇਅਰਮੈਨ ਸਰਦਾਰ ਮਨਜੀਤ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੌਰਾਨ ਅਨੁਸ਼ਾਸਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ । ਇਸ ਮੌਕੇ  ਪ੍ਰੋਫੈਸਰ ਵਰਿੰਦਰ ਕੌਸ਼ਿਕ ਡਾਇਰੈਕਟਰ ਯੁਵਕ ਭਲਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡੀਜੀਸੀ ਦੇ ਚੇਅਰਮੈਨ ਸ. ਐਮ.ਐਸ. ਬਾਠ, ਡੀਜੀਸੀ ਦੇ ਪ੍ਰਧਾਨ ਡਾ. ਐੱਚ.ਐੱਸ. ਬਾਠ, ਡੀਜੀਸੀ ਦੇ ਮੈਨੇਜਿੰਗ ਵਾਈਸ ਚੇਅਰਮੈਨ ਸ. ਐੱਸ.ਐੱਸ.ਐੱਸ. ਸੰਘਾ, ਡੀ.ਜੀ.ਸੀ. ਦੇ ਸਾਰੇ ਡਾਇਰੈਕਟਰ-ਪ੍ਰਿੰਸੀਪਲ ਅਤੇ ਵੱਖ-ਵੱਖ ਕਾਲਜਾਂ ਪ੍ਰਿੰਸੀਪਲ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।


ਦੱਸਣਾ ਬਣਦਾ ਹੈ ਕਿ ਤਿੰਨ ਦਿਨ ਚੱਲਣ ਵਾਲੇ ਇਸ ਯੂਥ ਫੈਸਟੀਵਲ ਵਿੱਚ 65 ਕਾਲਜਾਂ ਦੇ ਵਿਦਿਆਰਥੀ ਭਾਗ ਲੈ ਰਹੇ ਹਨ। ਯੂਥ ਫੈਸਟੀਵਲ ਦੇ ਪਹਿਲੇ ਦਿਨ 500 ਵਿਦਿਆਰਥੀ ਕਲਾਕਾਰਾਂ ਨੇ ਭਾਗ ਲਿਆ ।ਪਹਿਲੇ ਦਿਨ ਲੋਕਗੀਤ, ਫੋਕ ਆਰਕੈਸਟਰਾ, ਭੰਗੜਾ, ਸਮੂਹ ਸ਼ਬਦ, ਕਲਾਸੀਕਲ ਵੋਕਲ, ਗੀਤ ਗ਼ਜ਼ਲ, ਸਮੂਹ ਭਾਰਤੀ ਗੀਤ, ਜਨਰਲ ਕੁਇਜ਼, ਕਲੇ ਮਾਡਲਿੰਗ, ਰੰਗੋਲੀ, ਆਨ ਦਿ ਸਪਾਟ ਪੇਂਟਿੰਗ, ਫੋਟੋਗ੍ਰਾਫੀ, ਕਾਰਟੂਨਿੰਗ, ਕੋਲਾਜ ਮੇਕਿੰਗ, ਪੋਸਟਰ ਦੇ 17 ਮੁਕਾਬਲੇ ਕਰਵਾਏ ਗਏ। ਮੇਕਿੰਗ, ਇੰਸਟਾਲੇਸ਼ਨ, ਮਹਿੰਦੀ ਦਾ ਆਯੋਜਨ ਕੀਤਾ ਗਿਆ।
 ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਏਡੀਜੀਪੀ ਪੰਜਾਬ ਪੁਲੀਸ ਡਾ. ਨਰੇਸ਼ ਕੁਮਾਰ ਅਰੋੜਾ ਨੇ ਆਪੋ-ਆਪਣੇ ਖੇਤਰ ਵਿੱਚ ਹੋਏ ਮੁਕਾਬਲਿਆਂ ਦੇ ਜੇਤੂਆਂ ਅਤੇ ਉਪ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ। ਪਹਿਲੇ ਦਿਨ ਦਾ ਸਭ ਤੋਂ ਆਕਰਸ਼ਕ ਸਮਾਗਮ ਭੰਗੜਾ ਰਿਹਾ।



ਇਸ ਦੌਰਾਨ ਲੋਕ ਗੀਤ ਮੁਕਾਬਲਿਆਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ,  ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਦੂਜਾ ਸਰਕਾਰੀ ਕਾਲਜ ਰੋਪੜ ਨੇ ਤੀਜਾ , ਲੋਕ ਆਰਕੈਸਟਰਾ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬਬ ਨੇ ਪਹਿਲਾ ,ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨੇ ਦੂਜਾ, ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਨੇ ਤੀਜਾ ,  ਸਮੂਹ ਸ਼ਬਦ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨੇ ਦੂਜਾ , ਸਰਕਾਰੀ ਕਾਲਜ ਡੇਰਾਬਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਕਲਾਸੀਕਲ ਵੋਕਲ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ ,ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨੇ ਦੂਜਾ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਤੀਜਾ ,  ਗੀਤ ਗ਼ਜ਼ਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਪਹਿਲਾ,ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਦੂਜਾ ਸਰਕਾਰੀ ਕਾਲਜ ਡੇਰਾਬਸੀ ਨੇ ਤੀਜਾ , ਜਨਰਲ ਕਵਿਜ਼ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ , ਸਰਕਾਰੀ ਨੇ ਕਾਲਜ ਰੋਪੜ ਨੇ ਦੂਜਾ , ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ , ਕਲੇ ਮਾਡਲਿੰਗ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ , ਸਰਕਾਰੀ ਕਾਲਜ ਰੋਪੜ ਨੇ ਦੂਜਾ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀਕਾਲਜ ਮੋਹਾਲੀ ਨੇ ਤੀਜਾ, ਰੰਗੋਲੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਪਹਿਲਾ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਦੂਜਾ, ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਤੀਜਾ ਅਤੇ ਮੌਕੇ 'ਤੇ ਕਰਵਾਈ ਗਈ ਪੇਂਟਿੰਗ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ,ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਦੂਜਾ, ਸਰਕਾਰੀ ਕਾਲਜ ਰੋਪੜ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਫੋਟੋਗ੍ਰਾਫ਼ੀ ਵਿੱਚ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਦੂਜਾ, ਸਰਕਾਰੀ ਕਾਲਜ ਰੋਪੜ ਨੇ ਤੀਜਾ , ਕਾਰਟੂਨਿੰਗ ਵਿੱਚ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ , ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਤੀਜਾ , ਕੋਲਾਜ ਬਣਾਉਣ ਵਿੱਚ ਆਈ ਸ਼ਿਵਾਲਿਕ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਨੇ ਪਹਿਲਾ, ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਨੇ ਦੂਜਾ, ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਤੀਜਾ ਪੋਸਟਰ ਮੇਕਿੰਗ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਪਹਿਲਾ ,ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਦੂਜਾ ਅਤੇ ਸਰਕਾਰੀ  ਕਾਲਜ ਰੋਪੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਦੇ ਨਾਲ ਹੀ ਰੰਗ ਬਿਰੰਗੀਆਂ ਯਾਦਾਂ ਦੇ ਨਾਲ ਪ੍ਰੋਗਰਾਮ ਦੇ ਪਹਿਲੇ ਦਿਨ ਦੀ ਸਮਾਪਤੀ ਹੋਈ ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ