Wednesday, February 12, 2025

Chandigarh

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ

October 30, 2024 04:20 PM
ਅਮਰਜੀਤ ਰਤਨ
                     
ਦੀਵਾਲੀ ਮੌਕੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਮਰਜੈਂਸੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ 
 
 ਮੋਹਾਲੀ : ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ-ਛੋੜ ਦਿਵਸ ਦੀ ਵਧਾਈ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਪ੍ਰਦੂਸ਼ਣ-ਮੁਕਤ ਤੇ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਵਾਤਾਵਰਣ ’ਚ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ, ਉਸ ਨੂੰ ਵੇਖਦਿਆਂ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਆਬੋ-ਹਵਾ ਵਿਗੜਦੀ ਹੈ, ਜੋ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ l
                    ਸੁਰੱਖਿਅਤ ਦੀਵਾਲੀ ਮਨਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਡਾ. ਰੇਨੂੰ ਸਿੰਘ ਨੇ ਕਿਹਾ ਜੇ ਪਟਾਕੇ ਚਲਾਉਣੇ ਹੀ ਹਨ ਤਾਂ ਸਾਵਧਾਨੀਆਂ ਵਰਤੀਆਂ ਜਾਣ। ਅੱਖਾਂ ਦਾ ਖ਼ਾਸ ਤੌਰ ’ਤੇ ਖ਼ਿਆਲ ਰਖਣਾ ਜ਼ਰੂਰੀ ਹੈ ਤੇ ਨਾਲ ਹੀ ਪਾਣੀ ਦੀਆਂ ਬਾਲਟੀਆਂ ਅਤੇ ਮਿੱਟੀ ਦੇ ਥੈਲੇ ਅਪਣੀ ਸੁਖਾਲੀ ਪਹੁੰਚ ’ਚ ਰੱਖੇ ਜਾਣ। ਇਸ ਤੋਂ ਇਲਾਵਾ ਛੋਟੇ ਬੱਚਿਆਂ ਨੂੰ ਆਤਿਸ਼ਬਾਜ਼ੀ ਤੋਂ ਦੂਰ ਰਖਿਆ ਜਾਵੇ ਅਤੇ ਮਾਪਿਆਂ ਦਾ ਬੱਚਿਆਂ ਨਾਲ ਮੌਜੂਦ ਹੋਣਾ ਜ਼ਰੂਰੀ ਹੈ। ਪਟਾਕੇ ਚਲਾਉਂਦੇ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਹੀਂ ਪਾਉਣੇ ਚਾੀਦੇ ਸਗੋਂ ਸੂਤੀ ਕਪੜੇ ਪਾਉਣੇ ਚਾਹੀਦੇ ਹਨ। ਪਟਾਕੇ ਕਦੇ ਵੀ ਹੱਥ ਵਿਚ ਫੜ ਕੇ ਨਹੀਂ ਚਲਾਉਣੇ ਚਾਹੀਦੇ ਅਤੇ ਅਣਚੱਲੇ ਪਟਾਕਿਆਂ ਨੂੰ ਮੁੜ ਚਲਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।
       ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸੁਰੱਖਿਅਤ ਅਤੇ ਵਾਤਾਵਰਣ ਹਿਤੈਸ਼ੀ ਦੀਵਾਲੀ ਪ੍ਰਤੀ ਵਚਨਬੱਧ ਹੈ। ਦੀਵਾਲੀ ਵਾਲੇ ਦਿਨ ਅਤੇ ਰਾਤ ਸਮੇਂ ਜ਼ਿਲ੍ਹੇ ਦੀਆਂ ਸਾਰੀਆਂ ਵੱਡੀਆਂ ਸਿਹਤ ਸੰਸਥਾਵਾਂ ਵਿਚ ਜਿਥੇ ਐਮਰਜੈਂਸੀ ਸੇਵਾਵਾਂ ਆਮ ਵਾਂਗ ਚਾਲੂ ਰਹਿਣਗੀਆਂ, ਉਥੇ ਡਾਕਟਰਾਂ ਅਤੇ ਹੋਰ ਸਟਾਫ਼ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ ਤਾਕਿ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਦੀਵਾਲੀ ਆਪਸੀ ਪ੍ਰੇਮ, ਖ਼ੁਸ਼ੀ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ, ਇਸ ਲਈ ਸਾਰਿਆਂ ਨੂੰ ਇਹ ਤਿਉਹਾਰ ਇਸੇ ਭਾਵਨਾ ਨਾਲ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ ਤੇ ਨਾਲ ਹੀ ਅਪਣੀ ਸਿਹਤ ਅਤੇ ਵਾਤਾਵਰਣ ਦਾ ਵੀ ਖ਼ਿਆਲ ਰਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਸ਼ਹਿਰ ਵਾਸੀ ਦੀਵਾਲੀ ਵਾਲੇ ਦਿਨ ਅਪਣੇ ਘਰ ਜਾਂ ਆਲੇ ਦੁਆਲੇ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਏ।
ਫ਼ੋਟੋ ਕੈਪਸ਼ਨ : ਸਿਵਲ ਸਰਜਨ ਡਾ. ਰੇਨੂੰ ਸਿੰਘ ਜਾਣਕਾਰੀ ਦਿੰਦੇ ਹੋਏ।

Have something to say? Post your comment

 

More in Chandigarh

ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਸੰਬੰਧੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੇ ਮਿਆਰੀ ਸੰਚਾਲਨ ਪ੍ਰਕਿਰਿਆ ਜਾਰੀ 

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025; ਐੱਸ ਡੀ ਐੱਮ ਦਫਤਰਾਂ ਅਤੇ ਬੀ ਡੀ ਪੀ ਓ ਦਫਤਰਾਂ ਵਿੱਚ ਵੋਟਰ ਸੂਚੀਆਂ ਉਪਲਬਧ ਕਰਵਾਈਆਂ

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ