Monday, November 17, 2025

Chandigarh

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

October 30, 2024 04:32 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ।ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਡਾ ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆ ਤੇ ਮੋਹਿੰਦਰ ਭਗਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਅਤੇ ਸਭਨਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀਆਂ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ