Wednesday, February 12, 2025

Malwa

ਭ੍ਰਿਸ਼ਟਾਚਾਰ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਗੁਰਾਇਆ

October 30, 2024 04:49 PM
SehajTimes
 
ਸੁਨਾਮ : ਪੰਜਾਬ ਨੂੰ ਕੁਰੱਪਸ਼ਨ ਮੁਕਤ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਬਿਓਰੋ ਵੱਲੋਂ ਬੁੱਧਵਾਰ ਨੂੰ ਸੁਨਾਮ ਵਿਖੇ ਸਕੂਲ ਆਫ਼ ਐਮੀਨੈਂਸ ਕੈਂਪਸ ਵਿੱਚ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਯੂਨਿਟ ਸੰਗਰੂਰ ਦੇ ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਦੇਣਾ ਕਾਨੂੰਨਨ ਅਪਰਾਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਦੀ ਸਰਕਾਰ ਅਤੇ ਵਿਜੀਲੈਂਸ ਬਿਓਰੋ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤੇ ਰਿਸ਼ਵਤਖੋਰਾਂ ਨੂੰ ਫੜਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਹੀਦ ਊਧਮ ਸਿੰਘ, ਸਰਕਾਰੀ ਸਕੂਲ ਆਫ ਐਮੀਨੈਂਸ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਤਹਿਤ ਆਯੋਜਿਤ ਕੀਤੇ ਸੈਮੀਨਾਰ  ਵਿੱਚ ਸਕੂਲ ਪ੍ਰਿੰਸੀਪਲ ਅਨਿਲ ਜੈਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ। ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਅਤੇ ਏ.ਐਸ.ਆਈ ਸੰਜੀਵ ਕੁਮਾਰ ਨੇ  ਦੱਸਿਆ ਕਿ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਿਤੀ 28 ਅਕਤੂਬਰ ਤੋਂ 03 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਜ਼ਿਲ੍ਹਾ ਸੰਗਰੂਰ ਸਮੇਤ ਸਾਰੇ ਪੰਜਾਬ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਜਾ ਰਹੇ ਹਨ। ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕੇਂਦਰੀ ਚੌਕਸੀ ਕਮਿਸ਼ਨ ਦਿੱਲੀ ਵੱਲੋਂ ਹਰ ਸਾਲ ਇਕ ਨਾਅਰਾ ਦਿੱਤਾ ਹੈ। ਇਸ ਵਾਰ ਕਮਿਸ਼ਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ "ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ" ਨਾਅਰਾ ਦਿੱਤਾ ਗਿਆ ਹੈ।  ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਉਣ ਦਾ ਉਦੇਸ਼ ਆਮ ਲੋਕਾਂ, ਵਿਦਿਆਰਥੀਆਂ ਤੇ ਹਰ ਵਰਗ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜਾਗਰੂਕ ਕਰਨਾ ਹੈ ਤਾਂ ਜ਼ੋ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਵਿਦਿਆਰਥੀ ਤੇ ਹਰ ਵਰਗ ਦੇ ਲੋਕ ਵੱਧ ਤੋ ਵੱਧ ਸਹਿਯੋਗ ਦੇ ਸਕਣ। ਅਧਿਕਾਰੀਆਂ ਨੇ  ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਨਾਈਆਂ ਜਾਂਦੀਆਂ ਤਕਨੀਕਾਂ ਜਿਵੇਂ ਕਿ ਟਰੈਪ, ਗੁਪਤ ਜਾਣਕਾਰੀ ਅਤੇ ਹੋਰ ਤਰੀਕਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਆਮ ਲੋਕ  ਕਿਹੜੇ-ਕਿਹੜੇ ਸਾਧਨਾਂ ( ਟੋਲ ਫਰੀ ਨੰਬਰਾਂ, ਈ-ਮੇਲਾਂ) ਰਾਹੀਂ ਵਿਜੀਲੈਂਸ ਨੂੰ ਸ਼ਿਕਾਇਤ ਕਰ ਸਕਦੇ ਹਨ, ਬਾਰੇ ਵੀ ਜਾਣਕਾਰੀ ਦਿੱਤੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ 'ਚ ਸ਼ਿਰਕਤ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਦਾਮਨ ਬਾਜਵਾ ਨੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਭਰੀ

ਪਟਿਆਲਾ ਹੈਰੀਟੇਜ ਫੈਸਟੀਵਲ 2025 ; ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਭਗਵਾਨ ਸਿੰਘ ਕੰਬੋਜ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਭਗਤ ਰਵਿਦਾਸ ਜੀ ਦੀ ਬਾਣੀ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੰਦੋੜ ਵਿਖੇ ਭਗਤ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਛਾਜਲਾ ਕਬੱਡੀ ਕੱਪ ਤੇ ਢੰਡੋਲੀ ਦੀ ਟੀਮ ਦਾ ਕਬਜ਼ਾ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ

ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਪਿੱਛੇ ਸੌੜੀ ਸਿਆਸਤ : ਢੀਂਡਸਾ