Monday, October 20, 2025

Chandigarh

ਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

October 30, 2024 04:55 PM
ਅਮਰਜੀਤ ਰਤਨ

ਪ੍ਰਦਰਸ਼ਨ ਦੌਰਾਨ APP ਆਗੂਆਂ ਤੇ ਮੰਤਰੀਆਂ ‘ਤੇ ਜਲ ਤੋਪਾਂ ਦੀ ਵਰਤੋਂ

ਹਰਜੋਤ ਬੈਂਸ ਦੀ ਲੱਥੀ ਪੱਗ, ਪੁਲਿਸ ਨੇ ਕਈ ਹਿਰਾਸਤ ‘ਚ ਲਏ

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤੇ ਸਮਰਥਕ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਸੜਕਾਂ ’ਤੇ ਉਤਰ ਆਏ।ਇਸ ਦੌਰਾਨ ਉਨ੍ਹਾਂ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫਤਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਸੀ। ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਇਸ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ। ਪੁਲਿਸ ਨੇ ‘ਆਪ’ ਆਗੂਆਂ ਤੇ ਮੰਤਰੀਆਂ ‘ਤੇ ਜਲ ਤੋਪਾਂ ਦੀ ਵਰਤੋਂ ਕੀਤੀ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :  ਭ੍ਰਿਸ਼ਟਾਚਾਰ ਰੋਕਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਗੁਰਾਇਆ


ਪੁਲੀਸ ਸੱਤ ਮੰਤਰੀਆਂ, ਕਈ ਵਿਧਾਇਕਾਂ ਤੇ ਵਰਕਰਾਂ ਨੂੰ ਤਿੰਨ ਬੱਸਾਂ ਵਿੱਚ ਥਾਣੇ ਲੈ ਗਈ। ਇਸ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਜ਼ਖਮੀ ਹੋ ਗਏ। ਭਾਜਪਾ ਦੇ ਦਫ਼ਤਰ ਤੋਂ ਮਹਿਜ਼ 150 ਮੀਟਰ ਦੀ ਦੂਰੀ ’ਤੇ ਸਥਿਤ ਬੱਤਰਾ ਸਿਨੇਮਾ ਨੇੜੇ ਸਵੇਰ ਤੋਂ ਹੀ ‘ਆਪ’ ਦੇ ਸਾਰੇ ਆਗੂ ਤੇ ਸਮਰਥਕ ਇਕੱਠੇ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਰੋਸ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ


ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਚੋਂ ਉੱਠੀ ਹੋਈ ਪਾਰਟੀ ਹੈ ਭਾਜਪਾ ਜਿੰਨਾਂ ਮਰਜ਼ੀ ਧੱਕਾ ਕਰ ਲਵੇ, ਪੱਗਾਂ ਲਾ ਲਵੇ, ਸੋਟੀਆਂ ਮਾਰ ਲਵੇ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਜੋ ਧੱਕੇਸ਼ਾਹੀ ਹੋ ਰਹੀ ਹੈ ਇਸ ਦੀ ਜ਼ਿੰਮੇਵਾਰ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਹੈ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :  ਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦ

 

ਹਰਜੋਤ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਨਾਤੇ ਨਹੀਂ ਹਰ ਕਿਸਾਨ ਦੇ ਵੱਲੋਂ ਬੋਲ ਰਿਹਾ ਸਾਡਾ ਪੰਜਾਬੀਆਂ ਦਾ ਕਸੂਰ ਇਹ ਹੈ ਕਿ ਅਸੀਂ ਕਿਸਾਨੀ ਅੰਦੋਲਨ ਲੜਿਆ ਦੇਸ਼ ਦੇ ਕਿਸਾਨਾਂ ਲਈ ਪੰਜਾਬ ਦੇ ਕਿਸਾਨ ਲੜੇ ਤੇ ਅੱਜ ਸਾਡੀ ਫਸਲ ਨਹੀਂ ਚੱਕੀ ਜਾ ਰਹੀ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਨਾਲ ਜਿਹੜਾ ਬਦਲਾ ਭਾਰਤੀ ਜਨਤਾ ਪਾਰਟੀ ਲੈਣਾ ਚਾਹੁੰਦੀ ਹੈ ਉਹ ਅਸੀਂ ਬਿਲਕੁਲ ਵੀ ਉਹਨਾਂ ਦੇ ਆਪਣੇ ਮਨਸੂਬੇ ਚ ਕਾਮਯਾਬ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕੇ ਜਦੋਂ ਤੱਕ ਜੀਰੀ ਦਾ ਇੱਕ ਇੱਕ ਥਾਣਾ ਚੁੱਕਿਆ ਜਾਂਦਾ ਸਾਡੀ ਲੜਾਈ ਜਾਰੀ ਰਹੇਗੀ।

ਆਪ’ ਆਗੂਆਂ ਦਾ ਕਹਿਣਾ ਹੈ ਕਿ, ਸੂਬਾ ਸਰਕਾਰ ਝੋਨੇ ਦੀ ਲਿਫਟਿੰਗ ਦੇ ਮੁੱਦੇ ’ਤੇ ਸ਼ੁਰੂ ਤੋਂ ਹੀ ਗੰਭੀਰ ਰਹੀ ਹੈ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਪੰਜਾਬ ਦਾ ਫੂਡ ਸਪਲਾਈ ਵਿਭਾਗ ਮਾਰਚ ਤੋਂ ਐਫਸੀਆਈ ਅਤੇ ਕੇਂਦਰੀ ਮੰਤਰਾਲੇ ਨੂੰ ਪੱਤਰ ਲਿਖ ਰਿਹਾ ਸੀ। ਪਰ ਕੇਂਦਰ ਸਰਕਾਰ ਨੇ 9 ਮਹੀਨਿਆਂ ਤੱਕ ਕੋਈ ਕਾਰਵਾਈ ਨਹੀਂ ਕੀਤੀ। ਖੁਰਾਕ ਸਪਲਾਈ ਵਿਭਾਗ ਨੇ ਪਹਿਲਾਂ 5 ਮਾਰਚ ਨੂੰ ਐਫਸੀਆਈ ਨੂੰ ਪੱਤਰ ਲਿਖਿਆ, ਫਿਰ 11 ਮਾਰਚ, 13 ਮਾਰਚ, 19 ਮਾਰਚ ਅਤੇ 22 ਮਾਰਚ ਨੂੰ ਪੱਤਰ ਲਿਖਿਆ। 14 ਤੇ 27 ਜੂਨ ਨੂੰ ਦੋ ਵਾਰ ਚਿੱਠੀਆਂ ਲਿਖੀਆਂ। 3 ਸਤੰਬਰ ਨੂੰ ਚਿੱਠੀਆਂ ਵੀ ਲਿਖੀਆਂ। ਕੁੱਲ ਮਿਲਾ ਕੇ ਪੰਦਰਾਂ ਚਿੱਠੀਆਂ ਲਿਖੀਆਂ ਗਈਆਂ ਹਨ।

Have something to say? Post your comment

 

More in Chandigarh

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ