Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰਾਜਾ ਬੀਰਕਲਾਂ ਦੀ ਡਿਊਟੀ ਜ਼ਿਮਨੀ ਚੋਣ 'ਚ ਲਾਈ 

November 04, 2024 02:01 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਡਿਊਟੀ ਕਾਂਗਰਸ ਹਾਈਕਮਾਨ ਨੇ ਬਰਨਾਲਾ ਜ਼ਿਮਨੀ ਚੋਣ ਵਿੱਚ ਲਾਈ ਹੈ। ਬੀਰਕਲਾਂ ਨੇ ਆਪਣੇ ਸਾਥੀਆਂ ਨਾਲ ਜ਼ਿੰਮੇਵਾਰੀ ਸੰਭਾਲ ਲਈ ਹੈ। ਕਾਂਗਰਸ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਦੱਸਿਆ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਪ੍ਰਚਾਰ ਕਰਨ ਲਈ ਜ਼ਿੰਮੇਵਾਰੀ ਸੌਂਪੀ ਹੈ। ਉਹ ਆਪਣੇ ਸਾਥੀਆਂ ਨਾਲ ਹਲਕੇ ਦੇ ਪਿੰਡ ਕੱਟੂ ਵਿਖੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿਲੋਂ  ਦੇ ਪੱਖ ਵਿੱਚ ਚੋਣ ਸਰਗਰਮੀਆਂ ਵਿੱਢਣਗੇ। ਰਾਜਾ ਬੀਰਕਲਾਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਹਲਕੇ ਦੇ ਵੋਟਰ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਤਾ ਸੰਭਾਲਣ ਤੋਂ ਬਾਅਦ ਰਾਜ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਮੌਜੂਦਾ ਸਮੇਂ ਹਰ ਵਰਗ ਭਗਵੰਤ ਮਾਨ ਸਰਕਾਰ ਤੋਂ ਨਾਖ਼ੁਸ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਜਨਤਾ ਰਾਜ ਅੰਦਰ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣਗੇ। ਉਨ੍ਹਾਂ ਕਿਹਾ ਕਿ ਬਰਨਾਲਾ ਵਿਧਾਨ ਸਭਾ ਹਲਕੇ ਦੇ ਵੋਟਰ ਇੱਕ ਆਮ ਕਾਂਗਰਸੀ ਵਰਕਰ ਕਾਲਾ ਢਿੱਲੋਂ ਨੂੰ ਜਿੱਤ ਦਿਵਾਕੇ ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹਾਉਣਗੇ , ਇਸ ਜਿੱਤ ਨਾਲ ਵਰਕਰਾਂ ਦੇ ਮਾਣ ਸਨਮਾਨ ਵਿੱਚ ਵਾਧਾ ਹੋਵੇਗਾ। 

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ