Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਮਾਮਲਾ

November 04, 2024 02:16 PM
ਅਮਰਜੀਤ ਰਤਨ

ਚੰਡੀਗੜ੍ਹ : ਕੱਲ੍ਹ 4 ਨਵੰਬਰ ਨੂੰ ਸੁਪਰੀਮ ਕੋਰਟ 1995 ’ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ’ਤੇ ਫੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ ਸੂਚੀਬੱਧ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਪਟੀਸ਼ਨ ’ਚ ਰਾਜੋਆਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ’ਚ ਬੇਹੱਦ ਦੇਰੀ ਅਤੇ ਉਸ ਵਲੋਂ ਦਾਇਰ ਰਹਿਮ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਸਜ਼ਾ ਘਟਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। 31 ਅਗਸਤ 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਗੇਟ ’ਤੇ ਹੋਏ ਧਮਾਕੇ ’ਚ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿਚ ਬੇਅੰਤ ਸਿੰਘ ਕਤਲ ਕੇਸ ਵਿਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ