Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ 18-44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਸਪੁਤਨਿਕ 5 ਖਰੀਦਣ ਦੀ ਸੰਭਾਵਨਾ ਬਾਰੇ ਪੜਚੋਲ ਕਰਨ ਦੇ ਨਿਰਦੇਸ਼

May 16, 2021 07:35 PM
SehajTimes

ਚੰਡੀਗੜ੍ਹ : ਕੋਵਿਡ ਦੇ ਟੀਕੇ ਦੀ ਲਗਾਤਾਰ ਘਾਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਮੁੱਖ ਸਕੱਤਰ ਨੂੰ 18-44 ਉਮਰ ਵਰਗ ਦੇ ਟੀਕਾਕਰਨ ਲਈ ਸਪੁਤਨਿਕ 5 ਦੀ ਖਰੀਦ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ।ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 18-44 ਉਮਰ ਵਰਗ ਲਈ ਸ਼ੁਰੂਆਤੀ ਤੌਰ 'ਤੇ ਪ੍ਰਾਪਤ ਇਕ ਲੱਖ ਖੁਰਾਕਾਂ ਦੀ ਵਰਤੋਂ ਹੋ ਚੁੱਕੀ ਹੈ। ਉਨ੍ਹਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਪੁਤਨਿਕ 5 ਨੂੰ ਇਸ ਉਮਰ ਵਰਗ ਲਈ ਇੱਕ ਬਦਲਵੇਂ ਟੀਕੇ ਦੇ ਰੂਪ ਵਿੱਚ ਵੇਖਣ ਲਈ ਕਿਹਾ ਜਿਸ ਵਿੱਚ ਇਸ ਵੇਲੇ ਸੂਬਾ ਸਰਕਾਰ ਸਿਹਤ ਸੰਭਾਲ ਕਰਮਚਾਰੀਆਂ, ਸਹਿ-ਰੋਗੀਆਂ ਅਤੇ ਉਸਾਰੀ ਵਰਕਰਜ਼ ਦੇ ਪਰਿਵਾਰਾਂ ਦਾ ਟੀਕਾਕਰਨ ਕਰ ਰਹੀ ਹੈ। ਅਗਲੇ ਪੜਾਅ ਵਿੱਚ ਹੋਰ ਵਰਗਾਂ, ਖ਼ਾਸਕਰ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਸਕੂਲ ਮੁੜ ਖੋਲ੍ਹਣ ਦੇ ਯੋਗ ਬਣਾਉਣ ਲਈ ਟੀਕਾ ਲਗਵਾਇਆ ਜਾਣਾ ਚਾਹੀਦਾ ਹੈ।

ਟੋਸੀਲੀਜ਼ੁਮਬ ਦੀ ਲਗਾਤਾਰ ਕਮੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਕੱਲ੍ਹ ਨੂੰ ਕੁਝ ਮਾਤਰਾ ਵਿੱਚ ਸਪਲਾਈ ਦੀ ਉਮੀਦ ਹੈ।ਉਨ੍ਹਾਂ ਸਿਹਤ ਸਕੱਤਰ ਨੂੰ ਇਸ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਕੋਵਿਡ ਮਰੀਜ਼ਾਂ ਲਈ ਹੋਰ ਸਾਰੀਆਂ ਦਵਾਈਆਂ ਦੇ ਨਾਲ/ਨਾਲ ਕੋਵਿਡ ਫਤਿਹ ਕਿੱਟਾਂ ਅਸਾਨੀ ਨਾਲ ਉਪਲੱਬਧ ਕਰਵਾਉਣ ਲਈ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ।

ਸਿਹਤ ਸਕੱਤਰ ਹੁਸਨ ਲਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਤਿਹ ਕਿੱਟਾਂ ਦੀ ਕੋਈ ਘਾਟ ਨਹੀਂ ਹੈ ਕਿਉਂਕਿ ਵਿਭਾਗ ਕੋਲ ਇਸ ਸਮੇਂ 24000 ਫਤਿਹ ਕਿੱਟਾਂ ਉਪਲੱਬਧ ਹਨ ਅਤੇ ਕੱਲ੍ਹ ਤਕ 15000 ਹੋਰ ਤਿਆਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁਝ ਜ਼ਿਲ੍ਹੇ ਸ਼ਾਇਦ ਕਿੱਟਾਂ ਲੈ ਜਾਣ ਵਿਚ ਦੇਰੀ ਕਰ ਰਹੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ