Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਅਮਨ ਅਰੋੜਾ ਨੇ ਅੱਠ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਿਆਰਾਂ ਲੱਖ ਦੇ ਚੈੱਕ ਸੌਂਪੇ 

November 04, 2024 04:43 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਅਧੀਨ ਆਉਂਦੀਆਂ ਅੱਠ ਪੰਚਾਇਤਾਂ ਬਿਗੜਵਾਲ, ਭਰੂਰ, ਸ਼ੇਰੋਂ, ਚੌਵਾਸ, ਘਾਸੀਵਾਲਾ, ਜਗਤਪੁਰਾ, ਸਿੰਘਪੁਰਾ ਅਤੇ ਸ਼ਾਹਪੁਰ ਕਲਾਂ ਦੇ ਵਿਕਾਸ ਕਾਰਜਾਂ ਲਈ ਸਰਪੰਚਾਂ, ਪੰਚਾਂ ਨੂੰ ਗਿਆਰਾਂ ਲੱਖ ਰੁਪਏ ਦੇ ਚੈੱਕ ਸੌਂਪੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਪੰਚਾਇਤਾਂ ਦੇ ਨਵੇਂ ਬਣੇ ਸਰਪੰਚ ਸਰਕਾਰ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਗਰਾਂਟਾਂ ਦੇ ਸਦਉਪਯੋਗ ਨੂੰ ਯਕੀਨੀ ਬਣਾਉਣ। ਅਮਨ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਅੱਜ ਸੰਕੇਤਕ ਸ਼ੁਰੂਆਤ ਕੀਤੀ ਗਈ ਹੈ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾਣਗੀਆਂ। ਉਹਨਾਂ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਆਪਣੀ ਜਿੰਮੇਵਾਰੀ ਪੂਰੀ ਸਮਰਪਣ ਭਾਵਨਾ, ਇਮਾਨਦਾਰੀ ਨਾਲ ਨਿਭਾਉਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਹਾਲੇ ਹੋਣਾ ਹੈ ਪਰ ਵਿਕਾਸ ਕਾਰਜਾਂ ਲਈ ਗਰਾਂਟ ਦੇਣ ਦਾ ਮਕਸਦ ਇਹ ਹੈ ਕਿ ਗ੍ਰਾਮ ਪੰਚਾਇਤਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਧੇਰੇ ਮਜਬੂਤ ਕੀਤਾ ਜਾਵੇ ਤਾਂ ਜੋ ਸਾਰੇ ਹੀ ਪੰਚ ਅਤੇ ਸਰਪੰਚ, ਇੱਕ ਵਧੀਆ ਟੀਮ ਵਜੋਂ ਕੰਮ ਕਰਦੇ ਹੋਏ ਪਿੰਡ ਨੂੰ ਹਰ ਪੱਖੋਂ ਸਰਵੋਤਮ ਬਣਾਉਣ ਦੀ ਦਿਸ਼ਾ ਵਿੱਚ ਯੋਗਦਾਨ ਪਾ ਸਕਣ। ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਸਮੇਤ ਉਕਤ ਪਿੰਡਾਂ ਦੇ ਸਰਪੰਚ ਅਤੇ ਪੰਚ ਹਾਜ਼ਰ ਸਨ।

Have something to say? Post your comment