Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੇਡਾਂ ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ 

November 05, 2024 03:52 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਰਵਾਈਆਂ  ਜਿਲਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਪਹਿਲੇ ਸਥਾਨ ਤੇ ਆਉਣ ਆਏ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ -1 ਦੇ ਵਿਦਿਆਰਥੀਆਂ ਦਾ ਗ੍ਰਾਮ ਪੰਚਾਇਤ ਵੱਲੋਂ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ -1 ਸ਼ੇਰੋਂ ਦੇ ਹੈਡ ਮਾਸਟਰ ਮਨਪ੍ਰੀਤ ਰਾਣਾ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੇ 68 ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ ਇਸ ਲਈ ਗ੍ਰਾਮ ਪੰਚਾਇਤ ਮਾਡਲ ਟਾਊਨ -1 ਵੱਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ। ਹੈਡ ਟੀਚਰ ਮਨਪ੍ਰੀਤ ਰਾਣਾ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਕੁੜੀਆਂ, 400 ਮੀਟਰ  ਦੌੜਾਂ ਅਤੇ ਰਿਲੇਅ ਕੁੜੀਆਂ ਦੁਆਰਾ ਪਹਿਲੀ ਪੁਜੀਸ਼ਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤੇ। ਉਨ੍ਹਾਂ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਖਿਡਾਰੀ ਵੱਡੇ ਟੁਰਨਾਂਮੈਂਟ ਖੇਡਣ ਦੇ ਸਮਰੱਥ ਬਣ ਸਕਣ। ਸਰਪੰਚ ਸਿਕੰਦਰ ਸਿੰਘ ਔਲਖ ਨੇ ਬੱਚਿਆਂ ਨੂੰ ਸਨਮਾਨਿਤ ਕਰਕੇ ਸਟੇਟ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਅਸ਼ੀਰਵਾਦ ਦਿੱਤਾ । ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ ਹਨ, ਜਿੱਥੇ ਇਨਸਾਨ ਸਰੀਰਕ ਤੌਰ ਤੇ ਤੰਦਰੁਸਤ ਰਹਿੰਦਾ ਹੈ ਉੱਥੇ ਭਾਈਚਾਰਕ ਸਾਂਝ ਵੀ ਬਣਦੀ ਹੈ। ਇਸ ਸਮੇਂ ਬਾਬਾ ਆਜ਼ਾਦ ਸਿੰਘ ,ਕਰਮਜੀਤ ਕੌਰ, ਲਖਵਿੰਦਰ ਲੱਖੀ, ਭੋਲਾ ਸੰਗਰਾਮੀ, ਜੋਗਿੰਦਰ ਸਿੰਘ, ਜਸਵੀਰ ਕੌਰ, ਜਗਪਾਲ ਸਿੰਘ, ਹਰਵਿੰਦਰ ਸਿੰਘ, ਮਨਪ੍ਰੀਤ ਮਨੀ, ਤਰਸੇਮ ਸਿੰਘ, ਹਰਮੇਲ ਸਿੰਘ ਅਤੇ ਸਕੂਲ ਸਟਾਫ ਦੇ ਮੈਬਰ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ