Tuesday, January 20, 2026
BREAKING NEWS
ਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾ

Malwa

ਜ਼ਿਲ੍ਹੇ ‘ਚ ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਆਰ.ਟੀ.ਓ. 

November 05, 2024 05:39 PM
ਅਸ਼ਵਨੀ ਸੋਢੀ

ਈ-ਰਿਕਸਾ ਚਾਲਕ ਆਪਣੇ ਵਾਹਨਾਂ ਦੀ ਕਰਵਾਉਣ ਰਜਿਸਟ੍ਰੇਸ਼ਨ - ਗੁਰਮੀਤ ਕੁਮਾਰ ਬਾਂਸਲ

ਹੁਣ ਈ ਰਿਕਸਾ ਦੀ ਰਜਿਸਟ੍ਰੇਸ਼ਨ ਜ਼ਰੂਰੀ ,ਉਲਘੰਣਾ ਕਰਨ ਵਾਲੇ ਮਾਲਕਾਂ ਖਿਲਾਫ ਹੋਵੇਗੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ

ਮਾਲੇਰਕੋਟਲਾ : ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਮ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਖਾਸ ਕਰਕੇ ਵੱਡੇ ਵਾਹਨਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੋ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਈ-ਰਿਕਸ਼ਾ ਚਾਲਕ ਆਪਣੇ ਵਾਹਨਾਂ ਦੀ ਰਜਿਸਟੇਸ਼਼ਨ ਜਰੂਰ ਕਰਵਾਉਣ, ਹੁਣ ਜ਼ਿਲ੍ਹੇ ਵਿੱਚ ਈ ਰਿਕਸ਼ਾ ਦੀ ਰਜਿਸਟ੍ਰੇਸ਼ਨ ਜ਼ਰੂਰੀ ਕਰਾਰ ਕੀਤੀ ਗਈ ਹੈ, ਉਲੰਘਣਾ ਕਰਨ ਵਾਲੇ ਮਾਲਕਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ  ਇਸ ਸਬੰਧੀ ਈ. ਰਿਕਸ਼ਾ ਵਿਕ੍ਰੇਤਾਵਾਂ ਨੂੰ ਪਹਿਲਾਂ ਹੀ  ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕਿਆਂ ਹਨ ਤਾਂ ਕਿ  ਉਹ ਵਾਹਨਾਂ ਦੇ ਕਾਗਜਾਤ ਪੂਰੇ ਕਰਕੇ ਅਤੇ ਵਾਹਨ ਨੰਬਰ  ਲੱਗਾ ਕੇ ਹੀ ਵਾਹਨਾਂ ਦੀ ਡਲੀਵਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੁਰੱਖਿਅਤ ਆਵਾਜਾਈ ਪ੍ਰਦਾਨ ਕਰਵਾਉਣ ਅਤੇ ਆਵਾਜਾਈ ਨੇਮਾਂ ਦੀ ਪੂਰੀ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੁਰੀ ਤਰ੍ਹਾਂ ਵਚਨਬੱਧ ਤੇ ਪ੍ਰਤੀਬੱਧਤਾ ਨਾਲ ਡਿਊਟੀ ਨਿਭਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਈ.ਰਿਕਸਾ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਕਿਉਂਕਿ ਇਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਆਰ.ਟੀ.ਓ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਸੜਕਾਂ 'ਤੇ ਨਜ਼ਰ ਰੱਖ ਰਹੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਰੋਕਣ ਲਈ ਤਿਆਰ ਹਨ । ਉਨ੍ਹਾਂ ਜਨਤਾ ਨੂੰ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

 

 

 

               

 

 

Have something to say? Post your comment