Sunday, November 16, 2025

Malwa

ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

November 05, 2024 06:01 PM
ਅਸ਼ਵਨੀ ਸੋਢੀ

 

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ: ਮੁੱਖ ਖੇਤੀਬਾੜੀ ਅਫਸਰ

ਮਾਲੇਰਕੋਟਲਾ : ਕਿਸਾਨਾਂ ਨੂੰ ਅਪੀਲ ਕਰਦਿਆਂ  ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਹੈ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਜਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਘੱਟ ਆਮਦ ਦੇ ਮੱਦੇਨਜਰ ਖੇਤੀਬਾੜੀ ਅਫਸਰ ਡਾ ਕੁਲਵੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ਕੰਪਨੀਆਂ ਨਾਲ ਤਾਲਮੇਲ ਕਰਕੇ ਜਿਲ੍ਹੇ ਅੰਦਰ ਫਾਸਫੋਰਸ ਖਾਦ ਦੀ ਘਾਟ ਦੀ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਾਜਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈ ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਐਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨ, ਫਾਸਫੋਰਸ, ਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਐਨ.ਪੀ.ਕੇ 16-16-16, ਐਨ.ਪੀ.ਕੇ 15-15-15, ਐਨ.ਪੀ.ਕੇ 12-32-16, 10-26-26 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ