Thursday, September 18, 2025

Chandigarh

ਏ.ਡੀ.ਸੀ. ਵੱਲੋਂ ਮੈਸ: ਐਚੀਵਰ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

November 05, 2024 06:13 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਐਚੀਵਰ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮੈਸਰਜ਼ ਐਚੀਵਰ ਕੰਸਲਟੈਂਟ ਫਰਮ ਐਸ.ਸੀ.ਓ. ਨੰ: 80, ਦੂਜੀ ਮੰਜ਼ਿਲ, ਫੇਜ਼-11, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਤੁਲਸੀ ਦੇਵੀ ਪੁੱਤਰੀ ਚਮਨ ਲਾਲ ਕੌਂਦਲ ਪਤਨੀ ਵਿਕਾਸ ਗਰਗ ਵਾਸੀ ਪਿੰਡ ਧਰਮਪੁਰ, ਤਹਿਸੀਲ ਕਸੌਲੀ, ਜ਼ਿਲ੍ਹਾ ਸੋਲਨ-173209, (ਹਿਮਾਚਲ ਹਾਲ ਵਾਸੀ ਮਕਾਨ ਨੰ: 2843, ਟੋਪ ਫਲੋਰ, ਫੇਜ਼-7 ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਮਾਲਕ ਪ੍ਰੀਤਿ ਪੁੱਤਰੀ ਤਾਰਾ ਸਿੰਘ ਵਾਸੀ ਮਕਾਨ ਨੰ:196, ਰੇਲਵੇ ਸੈਟਲਮੈਂਟ, ਸੈਕਟਰ-2 ਮਕਾਨ ਨੰ:169, ਮੁਰਾਦਾਬਾਦ, ਉੱਤਰ ਪ੍ਰਦੇਸ਼-244001 ਹਾਲ ਵਾਸੀ ਮਕਾਨ ਨੰ: 511, ਫੇਜ਼-10, ਸੈਕਟਰ-64, ਮੁਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 334/ਆਈ.ਸੀ, ਮਿਤੀ 27.08.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 26-08-2024 ਨੂੰ ਖਤਮ ਹੋ ਚੁੱਕੀ ਹੈ। 

       ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦੋਵਾਂ ਮਾਲਕਾਂ ਦੇ ਦਿੱਤੇ ਗਏ ਪਤੇ ‘ਤੇ ਕੋਈ ਵੀ ਮਾਲਕ ਨਾ ਮਿਲਣ ਕਾਰਨ, ਰਿਹਾਇਸ਼ੀ ਪਤੇ ਅਤੇ ਦਫਤਰੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ , ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

     ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਐਚੀਵਰ ਕੰਸਲਟੈਂਟ ਫਰਮ ਨੂੰ ਜਾਰੀ ਲਾਇਸੰਸ ਨੰਬਰ 334/ਆਈ.ਸੀ. ਮਿਤੀ 27.08.2019  ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

      ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/

ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ