Tuesday, September 16, 2025

Doaba

ਆਪ ਫੇਲ ਤੇ ਭਾਜਪਾ ਪੰਜਾਬ ਤੋਂ ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ : ਲਾਲੀ ਬਾਜਵਾ

November 05, 2024 06:16 PM
SehajTimes
ਹੁਸ਼ਿਆਰਪੁਰ : ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਿਲੀਭੁਗਤ ਅਤੇ ਡੂੰਘੀ ਸਾਜਿਸ਼ ਕਰਕੇ ਪੰਜਾਬ ਭਰ ਵਿੱਚ ਝੋਨੇ ਦੀ ਖਰੀਦ ਵਿੱਚ ਵੱਡਾ ਸੰਕਟ ਖੜ੍ਹਾ ਕੀਤਾ ਗਿਆ ਹੈ ਤੇ ਇਹ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ, ਇਹ ਪ੍ਰਗਟਾਵਾ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਇੱਥੇ ਐੱਸ.ਡੀ.ਐੱਮ. ਦਫਤਰ ਦੇ ਬਾਹਰ ਅਕਾਲੀ ਦਲ ਵੱਲੋਂ ਲਗਾਏ ਗਏ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ, ਇਸ ਮੌਕੇ ਜਗਤਾਰ ਸਿੰਘ, ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਹਰਸਿਮਰਨ ਸਿੰਘ ਬਾਜਵਾ, ਸੋਈ ਦੇ ਦੋਆਬਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਔਜਲਾ ਵੀ ਮੌਜੂਦ ਰਹੇ। ਲਾਲੀ ਬਾਜਵਾ ਨੇ  ਅੱਗੇ ਕਿਹਾ ਕਿ ਝੋਨੇ ਦੀ ਖਰੀਦ ਵਿੱਚ ਜਾਣਬੁੱਝ ਕੇ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਗਏ ਹਨ ਕਿ ਕਿਸਾਨ ਮਜਬੂਰ ਹੋ ਕਿ ਕਈ-ਕਈ ਕਿੱਲੇ ਝੋਨੇ ਦੇ ਕੱਟ ਲਵਾ ਕੇ ਐਮ.ਐਸ.ਪੀ ਤੋਂ ਘੱਟ ਰੇਟ ਤੇ ਫਸਲ ਵੇਚ ਰਹੇ ਹਨ ਤੇ ਦੂਜੇ ਪਾਸੇ ਸੂਬਾ ਸਰਕਾਰ ਖਰੀਦ ਪ੍ਰਤੀ ਸਭ ਠੀਕ ਚੱਲ ਰਿਹਾ ਹੈ ਦੀਆਂ ਟਾਹਰਾਂ ਮਾਰ ਰਹੀ ਹੈ ਜੋ ਸਰਾਸਰ ਗਲਤ ਹੈ। ਲਾਲੀ ਬਾਜਵਾ ਨੇ ਕਿਹਾ ਕਿ ਖਰੀਦੇ ਹੋਏ ਮਾਲ ਦੀ ਲਿਫਟਿੰਗ ਦੇ ਨਾਕਸ ਪ੍ਰਬੰਧਾਂ ਸਦਕਾ ਮੰਡੀਆਂ ਵਿੱਚ ਬੋਰੀਆਂ ਦੇ ਅੰਬਾਰ ਲੱਗ ਚੁੱਕੇ ਹਨ ਅਤੇ ਮੰਡੀਆਂ ਵਿੱਚ ਹੋਰ ਝੋਨਾ ਸੁੱਟਣ ਲਈ ਇੱਕ ਇੰਚ ਵੀ ਥਾਂ ਨਹੀਂ। ਉਨ੍ਹਾ ਕਿਹਾ ਕਿ ਇਨ੍ਹਾਂ ਹਾਲਾਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਕਿਉਂਕਿ ਉਹਨਾਂ ਨੇ ਪੰਜਾਬ ਦੇ ਗੋਦਾਮਾਂ ਵਿਚੋਂ ਝੋਨੇ ਦੇ ਭੰਡਾਰ ਬਾਹਰ ਲਿਜਾਣ ਲਈ ਕੇਂਦਰ ਸਰਕਾਰ ਨਾਲ ਸਹੀ ਤਾਲਮੇਲ ਨਹੀਂ ਕੀਤਾ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਵੀ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ। ਇਸ ਮੌਕੇ ਵਰਿੰਦਰ ਬਾਜਵਾ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਕਾਰਨ ਕਣਕ ਦੀ ਆਉਂਦੀ ਫਸਲ ਵੀ ਖ਼ਤਰੇ ਵਿਚ ਪੈ ਗਈ ਹੈ ਅਤੇ ਸੂਬੇ ਦੇ ਵੱਡੇ ਹਿੱਸੇ ਵਿਚ ਕਣਕ ਦੀ ਬਿਜਾਈ ਵਿਚ ਦੇਰੀ ਹੋਣੀ ਤੈਅ ਹੈ ਤੇ ਇਸ ਨਾਲ ਕਣਕ ਦੇ ਝਾੜ ’ਤੇ ਵੀ ਫ਼ਰਕ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖਦਸ਼ਾ ਹੈ ਕਿ ਡੀ.ਏ.ਪੀ ਦੀ ਘਾਟ ਕਾਰਨ ਕਣਕ ਦੀ ਫਸਲ ਲਈ ਵੀ ਗੰਭੀਰ ਖ਼ਤਰੇ ਖੜ੍ਹੇ ਹੋਣਗੇ। ਇਸ ਮੌਕੇ  ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਬਰਬਾਦੀ ਵੱਲ ਜਾ ਰਹੀ ਕਿਸਾਨੀ ਦੇ ਦਰਦ ਨੂੰ ਦੇਖਦੇ ਹੋਏ ਅਕਾਲੀ ਦਲ ਮੈਦਾਨ ਵਿੱਚ ਉਤਰਿਆ ਹੈ ਤੇ ਜੇਕਰ ਪੰਜਾਬ ਤੇ ਕੇਂਦਰ ਸਰਕਾਰ ਨੇ ਝੋਨੇ ਦੀ ਸੁਚੱਜੀ ਖਰੀਦ ਵਾਸਤੇ ਤੁਰੰਤ ਲੋੜੀਂਦੇ ਕਦਮ ਨਾ ਚੁੱਕੇ ਗਏ ਤਾਂ ਅਕਾਲੀ ਦਲ ਆਪਣਾ ਸੰਘਰਸ਼ ਹੋਰ ਤਿੱਖਾ ਕਰੇਗਾ। ਰੋਸ ਧਰਨੇ ਉਪਰੰਤ ਇਸ ਸਬੰਧ ਵਿੱਚ ਇੱਕ ਮੰਗ ਪੱਤਰ ਐੱਸ.ਡੀ.ਐੱਮ.ਨੂੰ ਸੌਂਪਿਆ ਗਿਆ। ਇਸ ਮੌਕੇ ਬਰਿੰਦਰ ਸਿੰਘ ਪਰਮਾਰ, ਨਿਰਮਲ ਸਿੰਘ ਭੀਲੋਵਾਲ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਸੰਜੀਵ ਤਲਵਾੜ, ਰਵਿੰਦਰਪਾਲ ਮਿੰਟੂ, ਬੰਟੀ ਚੱਗਰਾ, ਭੁਪਿੰਦਰ ਸਿੰਘ ਮਹਿੰਦੀਪੁਰ, ਜਪਿੰਦਰ ਅਟਵਾਲ, ਭੁਪਿੰਦਰ ਸਿੰਘ ਹੁਸ਼ਿਆਰਪੁਰੀ, ਜਸਵਿੰਦਰ ਸਿੰਘ ਛਾਉਣੀ ਕਲਾ,ਅਜਮੇਰ ਸਿੰਘ, ਸੁਖਦੇਵ ਸੁੱਖਾ ਬਾਗਪੁਰ, ਹਰਦੇਵ ਸਿੰਘ ਸਹਾਏਪੁਰ, ਗੁਰਪ੍ਰੀਤ ਸਿੰਘ ਕੋਟਲੀ, ਐਡਵੋਕੇਟ ਸੂਰਜ ਸਿੰਘ ਆਦਿ ਵੀ ਮੌਜੂਦ ਰਹੇ।
 

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ