Tuesday, September 16, 2025

Malwa

ਡਿਪਟੀ ਕਮਿਸ਼ਨਰ ਵਲੋਂ ਪਿੰਡ ਦੌਣ ਕਲਾਂ, ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ, ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ

November 05, 2024 06:54 PM
SehajTimes

ਡੀਸੀ ਨੇ ਪਟਿਆਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕਿਸਾਨਾਂ ਨੂੰ ਇਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਿੰਡ ਦੌਣ ਕਲਾਂ ਰਸੂਲਪੁਰ, ਧਰੇੜੀ ਜੱਟਾਂ ਤੇ ਭਟੇੜੀ ਦਾ ਦੌਰਾ ਕਰਕੇ ਇੱਥੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਨ੍ਹਾਂ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾ ਰਹੀਆਂ ਮਸ਼ੀਨਾਂ ਸਰਫੇਸ ਸੀਡਰ, ਸੁਪਰ ਸੀਡਰ ਅਤੇ ਰੇਕ ਮਸ਼ੀਨਾਂ ਦੇਖੀਆਂ ਅਤੇ ਇਨ੍ਹਾਂ ਨਾਲ ਪਰਾਲੀ ਸੰਭਾਲਣ ਲਈ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ‘ਚ 7000 ਮਸ਼ੀਨਾਂ ਪੂਰੀ ਸਮਰੱਥਾ ਨਾਲ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੀ ਸੇਵਾ ‘ਚ ਲੱਗੀਆਂ ਹੋਈਆਂ ਹਨ।


ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੇ ਇਕਜੁੱਟ ਹੋ ਕੇ ਪਟਿਆਲਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਅੱਗੇ ਆਉਣ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇਨਸੀਟੂ ਮੈਨੇਜਮੈਂਟ ਤਹਿਤ 175 ਬੇਲਰ, 4100 ਸੁਪਰ ਸੀਡਰ, 425 ਹੈਪੀ ਸੀਡਰ, 400 ਮਲਚਰ ਅਤੇ ਇਸੇ ਤਰ੍ਹਾਂ ਐਕਸ ਸੀਟੂ ਮੈਨੇਜਮੈਂਟ ਦੀਆਂ ਬੇਲਰ, ਰੇਕਰ ਆਦਿ ਸਮੇਤ ਕੁੱਲ 7000 ਮਸ਼ੀਨਾਂ ਕਿਸਾਨਾਂ ਲਈ ਉਪਲਬਧ ਹਨ।ਉਨ੍ਹਾਂ ਕਿਹਾ ਕਿ ਸਾਰੀ ਸੀਆਰਐਮ ਮਸ਼ੀਨਰੀ ਇੱਕ ਮੰਚ ਉਤੇ ਆਕੇ ਪਰਾਲੀ ਪ੍ਰਬੰਧਨ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੁਸਾਇਟੀਆਂ ਰਾਹੀਂ ਮੁਫ਼ਤ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਸਬੰਧਤਾਂ ਤੇ ਕਿਸਾਨਾਂ ਨੇ ਸਾਡੇ ਵਾਤਾਵਰਣ ਦੀ ਸੁਰੱਖਿਆ ਲਈ ਹੱਥ ਮਿਲਾਏ ਹੋਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਪਟਿਆਲੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੀ ਬੇਨਤੀ ਕੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਅਧਿਕਾਰੀ ਰਵਿੰਦਰ ਪਾਲ ਸਿੰਘ ਚੱਠਾ ਤੇ ਦੌਣ ਕਲਾਂ ਸਹਿਕਾਰੀ ਸਭਾ ਦੇ ਸਕੱਤਰ ਦਰਸ਼ਨ ਸਿੰਘ ਤੇ ਕਿਸਾਨ ਵੀ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ