Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖਾਦ ਡੀਲਰਾਂ ਦੀ ਉਡਣ ਦਸਤੇ ਵੱਲੋਂ ਅਚਨਚੇਤ ਚੈਕਿੰਗ

November 05, 2024 07:00 PM
SehajTimes
ਬਰਨਾਲਾ : ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸਰੁੱਖਿਆ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਹੇਠ ਉਡਣ ਦਸਤੇ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ।
ਇਸ ਮੌਕੇ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਨੇ ਸਖਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦਾਂ ਦੇ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਸਮੂਹ ਡੀਲਰਾਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬਰੋਡ ਲਗਾਉਣਾ ਯਕੀਨੀ ਬਣਾਇਆ ਜਾਵੇ।
 
 
ਉਨ੍ਹਾ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਡੀ.ਏ.ਪੀ ਖਾਦ ਦੇ ਨਾਲ ਬਦਲਵੀਆਂ ਫਾਸਫੇਟਿਕ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, 12:32:16 ਅਤੇ ਟ੍ਰਿਪਲ ਸੁਪਰ ਫਾਸਫੇਟ ਵੀ ਮੁਹਾਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਕਿਸਾਨਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਖਾਦ ਨਾਲ ਕੋਈ ਵੀ ਵਸਤੂ ਟੈਗ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸ਼ਿਕਾਇਤ ਮੁੱਖ ਖੇਤੀਬਾੜੀ ਅਫ਼ਸਰ ਜੀ ਦੇ ਦਫ਼ਤਰ ਕੀਤੀ ਜਾਵੇ ਤਾਂ ਜੋ ਐਕਟ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਡਾ. ਸੁਖਪਾਲ ਸਿੰਘ ਖੇਤੀਬਾੜੀ ਅਫ਼ਸਰ, ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ ਅਤੇ ਸ੍ਰੀ ਜਤਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਪੀ.ਪੀ) ਹੈਡਕੁਆਟਰ ਮੋਹਾਲੀ, ਸ੍ਰੀ ਜਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਜ.ਕ), ਬਰਨਾਲਾ, ਸ੍ਰੀ ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਇੰਨਫੋ),ਬਰਨਾਲਾ, ਸ੍ਰੀ ਸੁਨੀਲ ਕੁਮਾਰ ਖੇਤੀਬਾੜੀ ਉਪ ਨਿਰੀਖਕ ਵੀ ਹਾਜ਼ਰ ਸਨ।
 
 

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ