Saturday, December 06, 2025

Chandigarh

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ : ਤਰੁਨਪ੍ਰੀਤ ਸਿੰਘ ਸੌਂਦ

November 05, 2024 07:06 PM
ਅਮਰਜੀਤ ਰਤਨ

ਸ਼ਿਕਾਇਤ ਸੈਲ ਵੀ ਹੋਵੇਗਾ ਸਥਾਪਤ, ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ । ਸੌਂਦ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

Have something to say? Post your comment

 

More in Chandigarh

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ