Saturday, July 12, 2025

Malwa

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ

November 05, 2024 08:03 PM
SehajTimes
ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਪਿੰਡ ਠੀਕਰੀਵਾਲ, ਰਾਏਸਰ, ਚੰਨਣਵਾਲ ਅਤੇ ਬੀਹਲਾ ਦਾ ਦੌਰਾ ਕੀਤਾ। ਉਨ੍ਹਾਂ ਪਿੰਡਾਂ ਦੀਆਂ ਸੱਥਾਂ 'ਚ ਬੈਠੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਪ੍ਰੇਰਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਹੀ ਉਸ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਪਿੰਡਾਂ ਨੂੰ ਵੱਧ ਮਸ਼ੀਨਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿਚ ਪਿਛਲੇ ਸਾਲ ਵੱਧ ਅੱਗ ਲੱਗਣ ਦੇ ਕੇਸ ਰਿਪੋਰਟ ਕੀਤੇ ਗਏ ਸਨ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਦੇ ਨੌਜਵਾਨ, ਨਰੇਗਾ ਲੇਬਰ, ਆਂਗਣਵਾੜੀ ਵਰਕਰਾਂ ਆਦਿ ਦੀ ਮਦਦ ਨਾਲ ਵੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਖੇਤ 'ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਉਨ੍ਹਾਂ ਦੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ 'ਚ ਮੌਜੂਦ ਸੰਦਾਂ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਲੋੜ ਅਨੁਸਾਰ ਉਸ ਦੀ ਵਰਤੋਂ ਪਰਾਲੀ ਦੇ ਖੇਤਾਂ ਵਿਚ ਹੀ ਪ੍ਰਬੰਧਨ ਲਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਮਿੱਤਰ ਕੀੜੇ ਅਤੇ ਮਿੱਟੀ 'ਚ ਮੌਜੂਦ ਬਹੁਮੁੱਲ ਤੱਤਾਂ ਨੂੰ ਸੰਭਲਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Malwa

ਭਾਜਪਾ ਆਗੂਆਂ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ 

ਕਿਸਾਨ ਆਗੂ ਰਾਮ ਸ਼ਰਨ ਉਗਰਾਹਾਂ ਦੀ ਪਤਨੀ ਦਾ ਦਿਹਾਂਤ 

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ

ਬਲਾਕ ਪੰਜਗਰਾਈਆਂ ਵਿਖ਼ੇ ਵਿਸ਼ਵ ਆਬਾਦੀ ਦਿਵਸ ਮਨਾਇਆ

ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ, ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ

ਸੁਨਾਮ 'ਚ ਬਰਸਾਤੀ ਨਾਲਿਆਂ ਦੀ ਸਫ਼ਾਈ ਨੂੰ ਲੈਕੇ ਪ੍ਰਸ਼ਾਸਨ ਹੋਇਆ ਪੱਬਾਂ ਭਾਰ 

ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ 

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦਾ ਕਰੀਬੀ ਹੋਣ ਦਾ ਭੁਲੇਖਾ ਪਾਉਣ ਲਈ ਪੁਰਾਣੇ ਮੋਬਾਇਲ ਨੰਬਰ ਨੂੰ ਵਰਤਣ ਵਾਲਾ ਠੱਗ ਗਿਰੋਹ ਦਾ ਸਰਗਨਾ ਪਟਿਆਲਾ ਪੁਲਿਸ ਵੱਲੋਂ ਕਾਬੂ : ਵਰੁਣ ਸ਼ਰਮਾ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ  ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ

ਕਿਸਾਨਾਂ ਨੂੰ ਬੇਘਰ ਕਰੇਗੀ ਲੈਂਡ ਪੂਲਿੰਗ ਪਾਲਸੀ : ਜਤਿੰਦਰ ਮਿੱਤਲ