Saturday, January 10, 2026
BREAKING NEWS

Chandigarh

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

November 05, 2024 08:15 PM
SehajTimes

ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਾਰ ਸੂਬੇ ਵਿੱਚ ਝੋਨੇ ਹੇਠ 32 ਲੱਖ ਹੈਕਟੇਅਰ ਰਕਬਾ ਸੀ ਜੋ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਪਾਉਂਦਾ ਹੈ। ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਭਾਰਤੀ ਰਿਜ਼ਰਵ ਬੈਂਕ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਜਾਰੀ ਕਰ ਚੁੱਕੀ ਹੈ।
ਮੁੱਖ ਮੰਤਰੀ ਜਿਨ੍ਹਾਂ ਨੇ ਸੂਬੇ ਵਿੱਚ ਖਰੀਦ ਅਤੇ ਲਿਫਟਿੰਗ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ, ਨੇ ਨਿੱਜੀ ਤੌਰ ਉਤੇ ਮੰਡੀਆਂ ਵਿੱਚੋਂ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ 5 ਨਵੰਬਰ (ਮੰਗਲਵਾਰ) ਤੱਕ ਸੂਬੇ ਦੀਆਂ ਮੰਡੀਆਂ ਵਿੱਚ 110.89 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 105.09 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਹੋ ਚੁੱਕੀ ਹੈ। ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਝੋਨੇ ਦੀ ਆਮਦ ਵਿੱਚ ਹੁਣ ਤੱਕ ਪਟਿਆਲਾ ਜ਼ਿਲ੍ਹਾ ਮੋਹਰੀ ਹੈ ਜਿੱਥੇ 9.42 ਲੱਖ ਮੀਟ੍ਰਿਕ ਟਨ ਫਸਲ ਪਹੁੰਚੀ ਹੈ। ਇਸ ਤੋਂ ਬਾਅਦ ਫਿਰੋਜ਼ਪੁਰ (8.14 ਐਲ.ਐਮ.ਟੀ.), ਤਰਨ ਤਾਰਨ (7.26 ਐਲ.ਐਮ.ਟੀ.), ਜਲੰਧਰ (7.16 ਐਲ.ਐਮ.ਟੀ.) ਅਤੇ ਸੰਗਰੂਰ (7.10 ਐਲ.ਐਮ..ਟੀ.) ਸ਼ਾਮਲ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕਰਦਿਆਂ ਸੂਬਾ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀ ਹੋਈਆਂ ਹਨ।

Have something to say? Post your comment

 

More in Chandigarh

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; 'ਆਪ' ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

'ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ