Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਅਸੈਸਮੈਂਟ ਕੈਂਪਾ ਦੌਰਾਨ ਕਰੀਬ 500 ਦਿਵਿਆਂਗਜਨ ਅਤੇ ਬਜੁਰਗਾਂ ਦੀ ਕੀਤੀ ਜਾਂਚ, 196 ਦਿਵਿਆਂਗਜਨ ਅਤੇ ਲੋੜਵੰਦ ਬਜੁਰਗਾਂ ਨੂੰ ਮੁਹੱਈਆ ਕਰਵਾਏ ਜਾਣਗੇ ਸਹਾਇਕ ਉਪਕਰਣ

November 07, 2024 11:44 AM
ਅਸ਼ਵਨੀ ਸੋਢੀ

 

ਦਿਵਿਆਂਗਜਨਾਂ ਅਤੇ ਬਜੁਰਗਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣਾ ਸਾਡਾ ਸਾਰਿਆਂ ਦਾ ਨੈਤਿਕ ਤੇ ਸਮਾਜਿਕ ਫਰਜ- ਡਾ ਜਮੀਲ ਉਰ ਰਹਿਮਾਨ

ਮਾਲੇਕਰੋਟਲਾ : ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਅੱਜ ਸਥਾਨਕ ਮਾਤਾ ਕਾਲੀ ਦੇਵੀ ਮੰਦਿਰ ਵਿਖੇ  ਅਸੈਸਮੈਂਟ-ਕਮ-ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਕਰੀਬ 500 ਦਿਵਿਆਂਗਜਨਾਂ ਅਤੇ ਬਜੁਰਗ ਵਿਅਕਤੀਆਂ ਦੀ ਜਾਂਚ ਕੀਤੀ ਗਈ ਜਿਸ ਵਿਚੋਂ ਕਰੀਬ 154 ਦਿਵਿਆਂਗਜਨਾਂ ਤੇ 42 ਬਜੁਰਗਾਂ ਦੀ ਅਲਿਮਕੋ ਦੇ ਮਾਹਿਰ ਡਾਕਟਰਾਂ ਵੱਲੋਂ ਵੱਖ-ਵੱਖ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ /ਅਸੈਸਮੈਂਟ ਕੀਤੀ ਗਈ ।  ਇਸ ਅਲਿਮਕੋ ਅਸਿਸਮੈਂਟ ਕੈਂਪ ਵਿੱਚ ਕੁਲ 196 ਦਿਵਿਆਂਗਨਾਂ/ਬਜੁਰਗਾਂ ਨੂੰ ਉਪਕਰਣ ਉਪਲਬਧ ਕਰਵਾਉਂਣ ਲਈ ਪੂੰਜੀਗਤ ਕੀਤਾ ਗਿਆ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸ਼ਿਰਕਤ ਕਰਦਿਆ ਕਿਹਾ ਕਿ ਦਿਵਿਆਂਗਜਨ ਅਤੇ ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਇਸ ਲਈ ਦਿਵਿਆਂਗਜਨਾਂ ਅਤੇ ਬਜੁਰਗਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣਾ ਸਾਡਾ ਸਾਰਿਆਂ ਦਾ ਨੈਤਿਕ ਤੇ ਸਮਾਜਿਕ ਫਰਜ ਬਣਦਾ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਦਿਵਿਆਂਗਜ਼ਨਾਂ ਨੂੰ ਲੋਕ ਭਲਾਈ ਸਕੀਮਾਂ ਤਹਿਤ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਉਥੇ ਹੀ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਵੀ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਆਪਣੀਆਂ ਰੋਜ਼ਾਨਾਂ ਦੀਆਂ ਲੋੜਾਂ ਪੂਰੀਆਂ ਕਰ ਸਕਣ। ਵਿਧਾਇਕ  ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਅਸੈਸਮੈਂਟ ਕੈਂਪ ਵਿੱਚ ਡਾਕਟਰਾਂ ਦੀਆਂ ਟੀਮਾਂ ਅਤੇ ਅਲਿਮਕੋ ਦੇ ਅਧਿਕਾਰੀਆਂ ਵੱਲੋਂ ਦਿਵਿਆਂਗਜ਼ਨਾਂ ਦੀ ਲੋੜ ਅਨੁਸਾਰ ਨਕਲੀ ਅੰਗਾਂ ਦੀ ਅਸੈਸਮੈਂਟ ਕੀਤੀ ਜਾਂਦੀ ਹੈ ਉਸ ਉਪਰੰਤ ਦਿਵਿਆਂਗਜਨ ਵਿਅਕਤੀਆਂ ਨੂੰ ਲੋੜੀਂਦੀਆਂ ਸਹੂਲਤਾਂ ਜਿਵੇਂ ਨਕਲੀ ਅੰਗ, ਕੰਨਾਂ ਦੀਆਂ ਮਸੀਨਾਂ ,ਟਰਾਈ ਸਾਇਕਲ ,ਫੋੜੀਆਂ ਅਤੇ ਸਟਿਕ ਆਦਿ ਦਿੱਤੀਆ ਜਾਣਗੀਆਂ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਨੇ ਦੱਸਿਆ ਕਿ ਇਸ ਮੌਕੇ ਦਿਵਿਆਂਗਜ਼ਨ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸਵੈ ਸਹਾਇਤਾ ਗਰੁੱਪ ਲੁਧਿਆਣਾ ਵਲੋਂ ਕਰਜੇ ਵਜੋਂ ਆਰਥਿਕ ਸਹਾਇਤਾਂ ਦੇਣ ਲਈ ਰਜਿਸਟੇਰਸ਼ਨ ਕੀਤੀ ਗਈ ।ਵੀ.ਆਰ.ਸੀ.ਜਮਾਲਪੁਰ ਵੱਲੋਂ ਕਰੀਬ 36 ਦਿਵਿਆਂਗਜ਼ਨ ਵਿਅਕਤੀਆਂ ਨੂੰ ਕਿੱਤਾ ਮੁਖੀ ਕੋਰਸਾਂ ਲਈ ਰਜਿਸਟਰ ਕੀਤਾ ਗਿਆ । ਇਸ ਤੋਂ ਇਲਾਵਾ ਕਰੀਬ 17  ਲਾਭਪਾਤਰੀਆਂ ਦੇ ਪਛਾਣ ਪੱਤਰ (ਯੂ.ਡੀ.ਆਈ.ਡੀ.)ਕਾਰਡ ਆਨ ਲਾਈਨ ਕੀਤੇ ਗਏ ਅਤੇ  ਸਰਕਾਰ ਦੀਆਂ  ਵੱਖ ਵੱਖ ਲੋਕ ਭਲਾਈ ਸਕੀਮਾਂ ਦੇ ਫਾਰਮ ਵੀ ਭਰੇ ਗਏ ।

 

 

                

 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ