Wednesday, September 17, 2025

Malwa

1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਤਹਿਤ 09 ਅਤੇ 10 ਨਵੰਬਰ ਨੂੰ ਵਿਸ਼ੇਸ ਕੈਂਪ

November 07, 2024 11:48 AM
ਅਸ਼ਵਨੀ ਸੋਢੀ

 

ਮਾਲੇਕਰੋਟਲਾ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ  ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜੋ ਕਿ 28 ਨਵੰਬਰ ਤੱਕ ਜਾਰੀ ਰਹੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਵਲੋਂ ਮਿਤੀ 9 ਨਵੰਬਰ ( ਦਿਨ ਸ਼ਨੀਵਾਰ ), 10 ਨਵੰਬਰ ( ਦਿਨ ਐਤਵਾਰ ) ਅਤੇ 23 ਨਵੰਬਰ (ਦਿਨ ਸ਼ਨੀਵਾਰ ), 24 ਨਵੰਬਰ ( ਦਿਨ ਐਤਵਾਰ ) ਨੂੰ ਆਪਣੇ- ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਉਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ । ਵੋਟਰ ਸੂਚੀ ਵਿਚ ਸ਼ਾਮਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ/ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ/ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਵੋਟਰ ਹੈਲਪਲਾਈਨ ਐਪ ਜਾਂ ਐਨ.ਵੀ.ਐਸ.ਪੀ. ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।ਭਾਰਤ ਚੋਣ ਕਮਿਸ਼ਨ ਵਲੋਂ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ, ਜਿਨ੍ਹਾਂ ਦੀ ਸਾਲ 2025 ਦੋਰਾਨ ਕਿਸੇ ਵੀ ਮਿਤੀ ਨੂੰ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ , ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ਤੇ ਬਤੌਰ ਵੋਟਰ ਰਜਿਸਟੇ੍ਸ਼ਨ ਕਰਨ ਸਬੰਧੀ ਐਡਵਾਂਸ ਤੋਰ ਤੇ ਫਾਰਮ ਨੰ: 6 ਪ੍ਰਾਪਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ।ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ/ਪ੍ਰਸਾਰ ਕੀਤਾ ਜਾਵੇ।

 

 

 

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ