Tuesday, September 16, 2025

Doaba

ਦਿਵਾਲੀ ‘ਤੇ ਪਟਾਕੇ ਦਿਵਾਉਣ ਬਹਾਨੇ ਦੋ ਬੱਚਿਆਂ ਨੂੰ ਅਗਵਾ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ

November 07, 2024 01:09 PM
ਅਮਰਜੀਤ ਰਤਨ

ਮਾਛੀਵਾੜਾ ਸਾਹਿਬ : ਦੀਵਾਲੀ ’ਤੇ ਪਟਾਕੇ ਦਿਵਾਉਣ ਦੇ ਬਹਾਨੇ ਪਿੰਡ ਸ਼ਤਾਬਗੜ੍ਹ ਦੇ ਦੋ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਮਾਛੀਵਾੜਾ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਚਿਆਂ ਨੂੰ ਬਰਾਮਦ ਕਰ ਲਿਆ ਤੇ ਮਾਪਿਆਂ ਨੂੰ ਸੌਂਪ ਦਿੱਤਾ ਹੈ। ਡੀ.ਐਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਪਿੰਡ ਸ਼ਤਾਬਗੜ੍ਹ ਵਾਸੀ ਸੰਜੂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ 31 ਅਕਤੂਬਰ ਨੂੰ ਗੁਆਂਢ ‘ਚ ਰਹਿਣ ਵਾਲਾ ਅਰਜਨ ਉਸ ਦੇ ਦੋ ਬੱਚਿਆਂ ਅਜੇ ਅਤੇ ਵਿਜੇ ਨੂੰ ਪਟਾਕੇ ਦਿਵਾਉਣ ਦੇ ਬਹਾਨੇ ਘਰੋਂ ਲੈ ਗਿਆ ਸੀ।
ਮਾਛੀਵਾੜਾ ਪੁਲੀਸ ਨੇ ਇਸ ਮਾਮਲੇ ਵਿੱਚ ਅਗਵਾਕਾਰ ਅਰਜਨ ਖ਼ਿਲਾਫ਼ ਕੇਸ ਦਰਜ ਕਰਕੇ ਥਾਣਾ ਮੁਖੀ ਪਵਿੱਤਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮਾਂ ਦਾ ਗਠਨ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਰਜਨ ਬੱਚਿਆਂ ਨੂੰ ਲੈ ਕੇ ਕਿਸੇ ਹੋਰ ਸੂਬੇ ਵਿੱਚ ਭੱਜਣ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਸਮਰਾਲਾ ਰੇਲਵੇ ਸਟੇਸ਼ਨ ਤੋਂ ਕਾਬੂ ਕੀਤਾ ਗਿਆ।ਉਸ ਕੋਲੋਂ ਬੱਚੇ ਬਰਾਮਦ ਕੀਤੇ ਗਏ। ਡੀ.ਐਸ.ਪੀ. ਨੇ ਖਦਸ਼ਾ ਜ਼ਾਹਰ ਕੀਤਾ ਕਿ ਮੁਲਜ਼ਮ ਅਰਜਨ ਵੱਲੋਂ ਬੱਚਿਆਂ ਨੂੰ ਅਗਵਾ ਕਰਨ ਦਾ ਮਕਸਦ ਉਨ੍ਹਾਂ ਨੂੰ ਮਜ਼ਦੂਰ ਬਣਵਾਉਣਾ ਜਾਂ ਵੇਚਣਾ ਹੋ ਸਕਦਾ ਹੈ, ਬਾਕੀ ਦੀ ਜਾਂਚ ਜਾਰੀ ਹੈ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ