Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਦੀ ਜਮ੍ਹਾਂਖੋਰੀ ਖ਼ਿਲਾਫ਼ ਵੱਡੀ ਕਾਰਵਾਈ: ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਧਿਕਾਰੀ ਮੁਅੱਤਲ

November 07, 2024 05:49 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉਤੇ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ (ਸੀ.ਏ.ਓ.) ਜਗੀਰ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਅਤੇ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਇਸ ਮੁੱਖ ਖੇਤੀਬਾੜੀ ਅਫਸਰ ਖ਼ਿਲਾਫ਼ ਕਾਰਵਾਈ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ ਨੰ. 8 ਤਹਿਤ ਚਾਰਜਸ਼ੀਟ ਵੀ ਕੀਤਾ ਗਿਆ ਹੈ। ਇਹ ਮੁੱਖ ਖੇਤੀਬਾੜੀ ਅਫ਼ਸਰ ਆਪਣੀ ਮੁਅੱਤਲੀ ਦੌਰਾਨ ਐਸ.ਏ.ਐਸ. ਨਗਰ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਵਿੱਚ ਰਿਪੋਰਟ ਕਰੇਗਾ।
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਐਸ.ਡੀ.ਐਮ. ਦੀ ਅਗਵਾਈ ਵਿੱਚ ਇੱਕ ਟੀਮ ਵੱਲੋਂ ਫਿਰੋਜ਼ਪੁਰ ਵਿੱਚ ਮੈਸਰਜ਼ ਸਚਦੇਵਾ ਟਰੇਡਰਜ਼ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ ਸੀ ਅਤੇ ਲਗਭਗ 161.8 ਐਮ.ਟੀ. (3,236 ਬੋਰੀਆਂ) ਡੀ.ਏ.ਪੀ. ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਪਾਈ ਗਈ ਸੀ। ਇਹ ਫ਼ਰਮ ਆਪਣੇ ਗੋਦਾਮਾਂ ਵਿੱਚ ਇਸ ਡੀ.ਏ.ਪੀ. ਦੇ ਭੰਡਾਰਨ ਬਾਰੇ ਪੁਖ਼ਤਾ ਰਿਕਾਰਡ ਪੇਸ਼ ਕਰਨ ਵਿੱਚ ਅਸਮਰੱਥ ਰਹੀ।

ਇਸ ਮਾਮਲੇ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਇਹ ਮੁੱਦਾ ਇਸ ਲਈ ਵੀ ਬੇਹੱਦ ਗੰਭੀਰ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਡੀ.ਏ.ਪੀ. ਖਾਦ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਚੈਕਿੰਗ ਕਰਨ ਵਾਸਤੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਗ਼ੈਰਕਾਨੂੰਨੀ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ