Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

November 07, 2024 06:01 PM
SehajTimes

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੁਰੂ ਪੁਰਬ ਮੌਕੇ ਆਉਣ ਵਾਲੀ ਸੰਗਤ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈੱਕਟ ਤਹਿਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਨਿਰਧਾਰਿਤ ਸਮੇਂ ਅੰਦਰ ਮੁਕਮੰਲ ਕਰਕੇ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬੰਧਿਤ ਵਿਭਾਗਾਂ, ਲੋਕ ਨਿਰਮਾਣ, ਸੀਵਰੇਜ ਬੋਰਡ, ਜਲ ਸਪਲਾਈ, ਨਗਰ ਕੌਂਸਲ ਦਰਮਿਆਨ ਬਿਹਤਰੀਨ ਤਾਲਮੇਲ ਰਾਹੀਂ ਕੰਮਾਂ ਨੂੰ ਜਲਦ ਮੁਕੰਮਲ ਕਰਨ ਅਤੇ ਗੁਣਵੱਤਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਮੁੱਖ ਸੜਕਾਂ ਉੱਪਰ ਇੰਟਰਲਾਕ ਟਾਇਲਾਂ ਲਗਾਏ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਐਸ.ਡੀ.ਐਮ ਅਪਰਨਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Have something to say? Post your comment

 

More in Chandigarh

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਗੈਂਗਸਟਰਾਂ ’ਤੇ ਵਾਰ ਦਾ 57ਵਾਂ ਦਿਨ: ਪੰਜਾਬ ਪੁਲਿਸ ਨੇ 541 ਥਾਈਂ ਕੀਤੀ ਛਾਪੇਮਾਰੀ ; 179 ਗ੍ਰਿਫ਼ਤਾਰ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ