Wednesday, December 17, 2025

Chandigarh

ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਕਮੀ ਨਹੀਂ: ਭਗਵੰਤ ਮਾਨ

May 16, 2021 08:59 PM
SehajTimes

ਚੰਡੀਗੜ੍ਹ : ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ਼ ਮੰਗ ਰਹੇ ਸਿੱਖਾਂ 'ਤੇ ਗੋਲੀ ਚਲਾਉਣ ਦੇ ਮਾਮਲਿਆਂ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸਬੂਤ ਪੇਸ਼ ਕਰਨ ਦੀ ਕੀਤੀ ਵੰਗਾਰ ਦਾ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਂਬਰ ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੀ ਵਰਤੋਂ ਕਰਕੇ ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਕਮੀ ਨਹੀਂ ਹੈ। ਪੰਜਾਬ ਦਾ  ਬੱਚਾ - ਬੱਚਾ ਜਾਣਦਾ ਹੈ ਕਿ ਪੰਜਾਬ ਦੀ ਰਾਜਸੱਤਾ ਹਾਸਲ ਕਰਨ ਲਈ ਕਿਸ ਨੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਵਾਈ ਅਤੇ ਕਿਸ ਦੇ ਕਹਿਣ 'ਤੇ ਇਨਸਾਫ਼ ਮੰਗ ਰਹੇ ਸਿੱਖਾਂ 'ਤੇ ਪੁਲੀਸ ਨੇ ਗੋਲੀ ਚਲਾ ਕੇ ਦੋ ਸਿੱਖਾਂ ਨੌਜਵਾਨਾਂ ਨੂੰ ਸ਼ਹੀਦ ਕੀਤਾ। ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ,  ਕੀ ਸੁਖਬੀਰ ਬਾਦਲ ਪੰਜਾਬ ਦੇ ਲੋਕਾਂ ਅਤੇ ਦੇਸ਼ ਵਿਦੇਸ਼ 'ਚ ਵਸਦੀ ਸਮੁੱਚੀ ਸੰਗਤ ਨੂੰ ਦੱਸਣਗੇ ਕਿ 2015 'ਚ ਜਦੋਂ ਗੁਰੂ ਦੀ ਬਾਣੀ ਰੂੜੀਆਂ 'ਤੇ ਰੋਲੀ ਗਈ ਉਦੋਂ ਪੰਜਾਬ 'ਚ ਕਿਸ ਦੀ ਸਰਕਾਰ ਸੀ? ਜਦੋਂ ਬਰਗਾੜੀ 'ਚ ਹੋਈ ਬੇਅਦਬੀ ਵਿਰੁੱਧ ਨਾਨਕ ਨਾਮ ਲੇਵਾ ਸੰਗਤ  ਬਹਿਬਲ ਕਲਾਂ, ਕੋਟਕਪੂਰਾ 'ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਦੇ ਦੋਸ਼ੀਆਂ ਨੂੰ ਫੜਨ ਦੀ ਮੰਗ ਕਰ ਰਹੀ ਸੀ ਉਦੋਂ ਪੁਲੀਸ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਿਸ ਦੇ ਹੁੱਕਮਾਂ 'ਤੇ ਹੋਈ? ਜਿਸ 'ਚ ਦੋ ਸਿੱਖ ਨੌਜਵਾਨਾਂ ਦੀ ਜਾਨ ਗਹੀ ਅਤੇ ਦਰਜਨਾਂ ਸਿੱਖ ਜ਼ਖਮੀ ਹੋਏ ਸਨ।
 ਮਾਨ ਨੇ ਕਿਹਾ ਕੀ ਸੁਖਬੀਰ ਬਾਦਲ ਦੱਸਣਗੇ ਕਿ ਉਦੋਂ ਉਹ ਉਪ ਮੁੱਖ ਮੰਤਰੀ ਦੇ ਨਾਲ ਨਾਲ ਗ੍ਰਹਿ ਮੰਤਰੀ ਨਹੀਂ ਸਨ ਅਤੇ ਸੰਗਤਾਂ ਉਤੇਅਣਪਛਾਤੀ ਪੁਲੀਸ ਵੱਲੋਂ ਚਲਾਈ ਗੋਲੀ ਲਈ ਕੀ ਗ੍ਰਹਿ ਮੰਤਰੀ ਦੀ ਕੋਈ ਜ਼ਿੰਮੇਵਾਰੀ ਨਹੀਂ ਬਣਦੀ?  ਉਨ੍ਹਾਂ ਕਿਹਾ ਤਤਕਾਲੀ ਅਕਾਲੀ ਵਿਧਾਇਕ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨਾਲ ਗੱਲ ਕਰਕੇ ਐਸਡੀਐਮ ਵਿਜੇ ਸਿਆਲ ਨੂੰ ਇਹ ਨਾਦਰਸ਼ਾਹੀ ਫੁਰਮਾਨ ਨਹੀਂ ਸੁਣਾਇਆ ਸੀ ਕਿ ਅੱਜ ਰਾਤ ਧਰਨਾ ਨਹੀਂ ਚੁਕਵਾਇਆ ਤਾਂ ਸਥਿਤੀ ਬੇਕਾਬੂ ਹੋ ਜਾਵੇਗੀ।   ਸੰਸਦ ਮੈਂਬਰ ਨੇ ਕਿਹਾ ਸੁਖਬੀਰ ਬਾਦਲ ਦੱਸਣ ਕਿ ਸਿੱਖ ਸੰਗਤ 'ਤੇ ਜਨਰਲ ਅਡਵਾਇਰ ਵਾਂਗ ਚੜ੍ਹੀ ਉਸ ਪੁਲੀਸ ਫੋਰਸ ਦੀ ਕਮਾਨ ਕਿਸ ਦੇ ਹੱਥ ਵਿਚ ਸੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ ਕਿਵੇਂ ਗਾਇਬ ਹੋ ਗਏ ਅਤੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਅਤੇ ਡੀਆਈਜੀ ਪਰਮਰਾਜ ਸਿੰਘ ਉਮਰਾਨੰਗਲ ਸੁਖਬੀਰ ਬਾਦਲ ਦੀਆਂ ਅੱਖਾਂ ਦੇ ਤਾਰੇ ਕਿਉਂ ਅਤੇ ਕਿਵੇਂ ਬਣੇ।  
ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਵੱਲੋਂ ਉਪ ਮੁੱਖ ਮੰਤਰੀ ਰਹਿੰਦਿਆਂ ਦੋ ਸਾਲ ਬਰਗਾੜੀ ਅਤੇ ਬਹਿਬਲ ਕਲਾਂ- ਕੋਟਕਪੂਰਾ ਘਟਨਾਵਾਂ ਦੇ ਸਬੂਤ ਮਟਾਉਣ ਲਈ ਹਰ ਹਰਬਾ ਵਰਤਿਆ ਗਿਆ, ਪਰ ਦੋਸ਼ੀਆਂ ਦੇ ਕੱਪੜਿਆਂ 'ਤੇ ਦਾਗ ਲੱਗੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਈ ਜਾਂਚ ਕਮੇਟੀਆਂ ਵੱਲੋਂ ਸੁਖਬੀਰ ਬਾਦਲ ਅਤੇ ਅਕਾਲੀ ਸਰਕਾਰ ਖ਼ਿਲਾਫ਼ ਬਹੁਤ ਸਾਰੇ ਸਬੂਤ ਪੇਸ਼ ਕੀਤੇ ਜਾ ਚੁੱਕੇ ਹਨ।
ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਬਾਦਲ ਪਰਿਵਾਰ ਨਾਲ ਮਿਲੇ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ  2017 ਵਿੱਚ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਤੋਂ ਬਾਅਦ ਕੈਪਟਨ ਵੱਲੋਂ ਬਾਦਲਾਂ ਾਨੂੰ ਬਚਾਉਣ ਤੇ ਇਨਸਾਫ਼ ਨੂੰ ਲਟਕਾਉਣਾ ਸਭ ਦੇ ਸਾਹਮਣੇ ਹੈ।  ਜੋ ਦੁਬਈ ਸਮਝੌਤੇ ਤਹਿਤ ਵਾਪਰ ਰਿਹਾ ਹੈ। ਉਨ੍ਹਾਂ ਕਿਹਾ ਜਦੋਂ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੂੰ ਸਵਾਲ ਪੁੱਛੇ ਜਾਂਦੇ ਹਨ ਤਾਂ ਇਹ ਪਰਿਵਾਰ ਚੁੱਪ ਧਾਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਵਾਲ ਹੀ ਸਬੂਤ ਹਨ, ਫਿਰ ਵੀ ਬੜੀ ਜਲਦੀ ਹੋਰ ਸਬੂਤ ਵੀ ਰੱਖੇ ਜਾਣਗੇ। ਜਿਨਾਂ ਦਾ ਜਵਾਬ ਨਾ ਬਾਦਲ ਪਰਿਵਾਰ, ਨਾ ਹੀ ਕੈਪਟਨ ਸਰਕਾਰ ਅਤੇ ਨਾ ਹੀ ਕਾਂਗਰਸੀਆਂ ਕੋਲ ਹੋਵੇਗਾ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ