Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

November 07, 2024 06:43 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲਾਂ ਨੂੰ ਕਲੀਅਰ ਕਰਨ ਲਈ 100,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ 50,000 ਰੁਪਏ ਵਿੱਚ ਮੁਕੱਰਰ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਨੇ 20,000 ਰੁਪਏ ਪਹਿਲੀ ਕਿਸ਼ਤ ਵਜੋਂ ਲਏ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 20,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ