Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ 'ਚ ਸਰਕਾਰ ਪ੍ਰਤੀ ਨਰਾਜ਼ਗੀ 

November 07, 2024 08:37 PM
SehajTimes
ਕਣਕ ਦੀ ਬਿਜਾਈ ਸਮੇਤ ਘਰੇਲੂ ਜਨਜੀਵਨ ਹੋ ਰਿਹੈ ਪ੍ਰਭਾਵਿਤ 
ਸੁਨਾਮ : ਪੰਜਾਬ ਅੰਦਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਗਿਆਰਾਂ ਦਿਨ ਪਹਿਲਾਂ  (ਦੀਵਾਲੀ ਤੋਂ ਚਾਰ ਦਿਨ ਪਹਿਲਾਂ) ਖਰੀਦੇ ਗਏ ਝੋਨੇ ਦੀ ਅਦਾਇਗੀ ਨਾ  ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਨਰਾਜ਼ਗੀ ਪਾਈ ਜਾ ਰਹੀ ਹੈ। ਕਿਸਾਨਾਂ ਦੇ ਹੱਥਾਂ ਵਿੱਚ ਪੈਸਾ ਨਾ ਹੋਣ ਕਾਰਨ ਮੰਡੀ ਦਾ ਅਰਥਚਾਰਾ ਡਿੱਕ ਡੋਲੇ ਖਾਣ ਲੱਗਾ ਹੈ , ਕਿਸਾਨਾਂ ਨੂੰ ਕਣਕ ਦੀ ਬਿਜਾਈ ਤੋਂ ਲੈਕੇ ਆਪਣੀਆਂ ਘਰੇਲੂ ਲੋੜਾਂ ਪੂਰੀਆਂ ਕਰਨ ਤੱਕ ਹਰ ਕੰਮ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਗਰੂਰ ਜ਼ਿਲ੍ਹੇ ਦੀਆਂ ਕਈ ਮੰਡੀਆਂ ਵਿੱਚ ਅਜਿਹੇ ਹਾਲਾਤ ਬਣੇ ਹੋਏ ਹਨ। ਖਰੀਦ ਏਜੰਸੀਆਂ ਵੱਲ ਕਿਸਾਨਾਂ ਦੇ ਕਈ ਸੌ ਕਰੋੜ ਰੁਪਏ ਬਕਾਇਆ ਹਨ  ਹਾਲਾਂਕਿ ਸਰਕਾਰ 48 ਘੰਟਿਆਂ ਦੇ ਅੰਦਰ ਭੁਗਤਾਨ ਕਰਨ ਦਾ ਦਾਅਵਾ ਕਰ ਰਹੀ ਹੈ। ਇਕੱਤਰ ਜਾਣਕਾਰੀ ਅਨੁਸਾਰ 27 ਅਕਤੂਬਰ ਤੋਂ ਬਾਅਦ ਖਰੀਦੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਹੀਂ ਕੀਤੀ ਗਈ। ਸੰਗਰੂਰ ਜ਼ਿਲ੍ਹੇ ਵਿੱਚ ਮਾਰਕਫੈੱਡ, ਪਨਸਪ, ਪਨਗ੍ਰੇਨ ਅਤੇ ਵੇਅਰ ਹਾਊਸ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਉਪਰੋਕਤ ਸਾਰੀਆਂ ਏਜੰਸੀਆਂ ਗਿਆਰਾਂ ਦਿਨ ਪਹਿਲਾਂ ਖਰੀਦੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਪਾ ਰਹੀਆਂ ਜਿਸ ਕਾਰਨ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਨਰਾਜ਼ਗੀ ਪਾਈ ਜਾ ਰਹੀ ਹੈ। ਕਿਸਾਨ ਦਰਬਾਰਾ ਸਿੰਘ ਨੇ ਦੱਸਿਆ ਕਿ ਮਾਰਕਫੈੱਡ ਏਜੰਸੀ ਨੇ ਉਨ੍ਹਾਂ ਦਾ ਝੋਨਾ ਦੀਵਾਲੀ ਤੋਂ ਚਾਰ ਦਿਨ ਪਹਿਲਾਂ 27 ਅਕਤੂਬਰ ਨੂੰ ਪਿੰਡ ਛਾਜਲਾ ਦੇ ਖਰੀਦ ਕੇਂਦਰ ਵਿਖੇ ਖਰੀਦਿਆ ਸੀ ਇਸ ਤੋਂ ਇਲਾਵਾ ਕਈ ਹੋਰ ਕਿਸਾਨਾਂ ਗੁਰਮੇਲ ਸਿੰਘ, ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਦਾ ਝੋਨਾ ਵੀ ਖਰੀਦਿਆ ਗਿਆ ਸੀ ਪਰ ਦੀਵਾਲੀ ਦੇ ਸੱਤ ਦਿਨ ਬੀਤ ਜਾਣ ਤੋਂ ਬਾਅਦ ਵੀ ਝੋਨੇ ਦੀ ਅਦਾਇਗੀ ਨਹੀਂ ਕੀਤੀ ਗਈ। ਅਜਿਹਾ ਹੀ ਹਾਲ ਸੁਨਾਮ ਦੀ ਅਨਾਜ ਮੰਡੀ ਦਾ ਹੈ। ਇੱਥੇ ਲੱਖਾਂ ਕੁਇੰਟਲ ਝੋਨਾ ਖਰੀਦਿਆ ਜਾ ਚੁੱਕਾ ਹੈ ਪਰ ਕਿਸਾਨਾਂ ਨੂੰ 27 ਅਕਤੂਬਰ ਤੋਂ ਬਾਅਦ ਖਰੀਦੇ ਗਏ ਝੋਨੇ ਦੀ ਅਦਾਇਗੀ ਨਹੀਂ ਕੀਤੀ ਗਈ। ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਸਮੇਂ ਸਿਰ ਅਦਾਇਗੀ ਨਾ ਮਿਲਣ ਕਾਰਨ ਉਨ੍ਹਾਂ ਦਾ ਪਰਿਵਾਰਕ ਜੀਵਨ ਪ੍ਰਭਾਵਿਤ ਹੋਣ ਲੱਗਾ ਹੈ। ਕਣਕ ਦੀ ਬਿਜਾਈ ਵਿੱਚ ਵੀ ਦੇਰੀ ਹੋ ਰਹੀ ਹੈ।
 
ਸਰਕਾਰ ਝੋਨੇ ਦੀ ਅਦਾਇਗੀ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਵੇ -- ਉਗਰਾਹਾਂ 
ਇਸੇ ਦੌਰਾਨ ਵੀਰਵਾਰ ਨੂੰ ਸੁਨਾਮ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਮੌਸਮ ਦੇ ਮੱਦੇਨਜ਼ਰ ਝੋਨੇ ਵਿੱਚ ਨਮੀ ਦੀ ਮਾਤਰਾ ਵਧਾਕੇ ਸ਼ੈਲਰ ਉਦਯੋਗ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਝੋਨੇ ਦੀ ਖਰੀਦ ਵਿੱਚ ਦੇਰੀ ਹੋਈ ਹੈ ਅਤੇ ਹੁਣ ਮੌਸਮ ਠੰਢਾ ਹੋ ਗਿਆ ਹੈ। ਅਜਿਹੇ 'ਚ ਨਮੀ ਦੀ ਮਾਤਰਾ ਵਧ ਗਈ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੂੰ ਨਮੀ ਦੀ ਮਾਤਰਾ 22 ਫੀਸਦੀ ਤੱਕ ਵਧਾਉਣੀ ਚਾਹੀਦੀ ਹੈ। ਕਿਸਾਨ ਆਗੂ ਨੇ ਕਿਹਾ ਕਿ ਝੋਨੇ ਦੀ ਅਦਾਇਗੀ ਨਾ ਹੋਣਾ ਇੱਕ ਗੰਭੀਰ ਮਾਮਲਾ ਹੈ ਅਜਿਹੇ ਵਿੱਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਜਿਣਸਾਂ ਦਾ ਪੈਸਾ ਨਾ ਆਉਣ ਕਾਰਨ ਬਾਜ਼ਾਰਾਂ ਦੀ ਅਰਥਵਿਵਸਥਾ ਦਾ ਡਿੱਕ ਡੋਲੇ ਖਾਣਾ ਸੁਭਾਵਿਕ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ