Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਪੰਜਾਬ ਨੇ ਕੇਂਦਰ ਅੱਗੇ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧੀ ਆਪਣਾ ਪੱਖੀ ਮਜ਼ਬੂਤੀ ਨਾਲ ਰੱਖਿਆ

November 07, 2024 08:56 PM
SehajTimes

ਬੀ.ਬੀ.ਐਮ.ਬੀ. ਵਿੱਚ ਬਿਜਲੀ ਮੈਂਬਰ ਪੰਜਾਬ ਤੋਂ ਲਗਾਉਣ ਦੀ ਰਵਾਇਤ, ਸ਼ਾਨਨ ਪ੍ਰਾਜੈਕਟ ’ਤੇ ਪੰਜਾਬ ਦਾ ਹੱਕ ਜਤਾਇਆ

ਕੇਂਦਰੀ ਪਲਾਂਟਾਂ ਤੋਂ ਲੰਬੇ ਸਮੇਂ ਲਈ ਬਿਜਲੀ ਲੈਣੀ ਅਤੇ ਸੋਲਰ ਪੰਪਾਂ ਦੀ ਕਪੈਸਟੀ ਵਧਾਉਣ ਦੀ ਰੱਖੀ ਮੰਗ

ਝੋਨੇ ਦੀ ਪਰਾਲੀ ਤੋਂ ਲੱਗਣ ਵਾਲੇ ਪ੍ਰਾਜੈਕਟਾਂ ਨੂੰ ਵੀ ਬਾਇਓ ਗੈਸ ਪਲਾਂਟਾਂ ਵਾਂਗ ਸਬਸਿਡੀ ਮਿਲੇ

ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਦਾ ਸਮਾਂ ਵਧਾਉਣ ਅਤੇ ਮੁਹਾਲੀ-ਜ਼ੀਰਕਪੁਰ ਲਈ ਈ-ਬੱਸ ਸੇਵਾ ਚਲਾਉਣ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰ ਨਾਲ ਜੁੜੀਆਂ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧਤ ਸੂਬੇ ਦੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਅੱਗੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਲੀਲਾਂ ਅਤੇ ਤੱਥਾਂ ਸਮੇਤ ਆਪਣੀਆਂ ਮੰਗਾਂ ਰੱਖੀਆਂ ਜਿਸ ਉਤੇ ਕੇਂਦਰੀ ਮੰਤਰੀ ਨੇ ਪੰਜਾਬ ਦੇ ਪੱਖਾਂ ਉਤੇ ਸਕਰਤਾਮਕ ਰੁਖ ਅਪਣਾਉਣ ਦਾ ਵਿਸ਼ਵਾਸ ਦਿਵਾਇਆ।

ਅੱਜ ਬਿਜਲੀ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਕੇਂਦਰ ਸਰਕਾਰ ਨਾਲ ਜੁੜੇ ਮਾਮਲਿਆਂ ਬਾਰੇ ਤਾਲਮੇਲ ਕਮੇਟੀ ਦੀ ਮੀਟਿੰਗ ਸੀ। ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਰਹੀ ਹੈ। ਦੋਵਾਂ ਵਿਭਾਗਾਂ ਨਾਲ ਸਬੰਧਤ ਕੇਂਦਰ ਕੋਲ ਲੰਬਿਤ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ।

ਪੰਜਾਬ ਨੇ ਕੇਂਦਰ ਅੱਗੇ ਮੰਗ ਰੱਖੀ ਕਿ ਭਾਖੜਾ ਬਿਆਸ ਪ੍ਰਬੰਧਕ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਸੂਬੇ ਤੋਂ ਬਿਜਲੀ ਮੈਂਬਰ ਲਗਾਉਣ ਦੀ ਰਵਾਇਤ ਨੂੰ ਕਾਇਮ ਰੱਖਦਿਆਂ ਸਾਲ 2022 ਵਿੱਚ ਸੋਧ ਕੀਤੇ ਨਿਯਮਾਂ ਨੂੰ ਬਦਲਣ ਦੀ ਮੰਗ ਰੱਖੀ। ਪੰਜਾਬ ਦਾ ਕਹਿਣਾ ਸੀ ਕਿ ਨਵੀਆਂ ਸ਼ਰਤਾਂ ਅਨੁਸਾਰ ਸੂਬੇ ਵਿੱਚੋਂ ਕੋਈ ਵੀ ਯੋਗਤਾ ਵਾਲਾ ਉਮੀਦਵਾਰ ਨਹੀਂ ਮਿਲੇਗਾ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਸਥਿਤ ਸ਼ਾਨਨ ਪ੍ਰਾਜੈਕਟ ’ਤੇ ਪੰਜਾਬ ਨੇ ਆਪਣਾ ਪੂਰਾ ਹੱਕ ਜਤਾਉਂਦਿਆਂ ਕਿਹਾ ਕਿ ਪੰਜਾਬ ਪੁਨਰਗਠਨ ਕਾਨੂੰਨ ਤਹਿਤ ਇਸ ਉਪਰ ਪੰਜਾਬ ਦਾ ਹੀ ਹੱਕ ਬਣਦਾ ਹੈ। ਵੱਧ ਬਿਜਲੀ ਦੀ ਲੋੜ ਅਤੇ ਪੰਜਾਬ ਦੀ ਹਾਈਡਲ ਤੇ ਥਰਮਲ ਬਿਜਲੀ ਪ੍ਰਾਜੈਕਟਾਂ ਦੀ ਸੀਮਤ ਸਮਰੱਥਾ ਨੂੰ ਦੇਖਦਿਆਂ ਪੰਜਾਬ ਨੇ ਮੰਗ ਰੱਖੀ ਕਿ ਕੇਂਦਰੀ ਪਲਾਂਟਾਂ ਤੋਂ ਲੰਬੇ ਸਮੇਂ ਲਈ ਪੰਜਾਬ ਨੂੰ ਬਿਜਲੀ ਮੁਹੱਈਆ ਕਰਵਾਈ ਜਾਵੇ।

ਮੀਟਿੰਗ ਦੌਰਾਨ ਪੰਜਾਬ ਨੇ ਸੌਰ ਊਰਜਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ ਲਈ ਸਬਸਿਡੀ ਵਾਲੇ ਸੋਲਰ ਪੰਪਾਂ ਦੀ ਕਪੈਸਟੀ ਵਧਾਉਣ ਦੀ ਮੰਗ ਰੱਖਦਿਆਂ ਇਸ ਨੂੰ ਘੱਟੋ-ਘੱਟ 15 ਹਾਰਸ ਪਾਵਰ ਕੀਤਾ ਜਾਵੇ। ਪੰਜਾਬ ਦੀਆਂ ਖਾਣਾਂ ਤੋਂ ਸੂਬੇ ਵਿੱਚ ਤਲਵੰਡੀ ਸਾਬੋ, ਨਾਭਾ ਸਥਿਤ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੋਲਾ ਤਬਦੀਲ ਕਰਨ ਦੀ ਇਜਾਜ਼ਤ ਦੀ ਵੀ ਮੰਗ ਰੱਖੀ ਗਈ। ਨਵਿਆਉਣ ਯੋਗ ਊਰਜਾ ਨੂੰ ਉਤਸ਼ਾਹਤ ਕਰਨ ਲਈ ਸੱਤ ਪੈਸਾ ਪ੍ਰਤੀ ਯੂਨਿਟ ਦੇ ਵਪਾਰਕ ਮਾਰਜ਼ਨ ਵਿੱਚ ਕਮੀ ਦੀ ਮੰਗ ਰੱਖੀ ਗਈ। ਪੰਜਾਬ ਨੇ ਆਰ.ਡੀ.ਐਸ.ਐਸ. ਸਕੀਮ ਵਿੱਚ ਦੀ ਸਮਾਂ ਸੀਮਾ ਵਧਾਉਣ ਦੀ ਵੀ ਮੰਗ ਕੀਤੀ ਕਿਉਂਕਿ ਪੰਜਾਬ ਵਿੱਚ ਇਹ ਸਕੀਮ ਦੇਰੀ ਨਾਲ ਸ਼ੁਰੂ ਹੋਈ ਹੈ। ਝੋਨੇ ਦੀ ਪਰਾਲੀ ਤੋਂ ਬਿਜਲੀ ਪੈਦਾ ਕਰਨ ਲਈ ਲਗਾਏ ਜਾਣ ਵਾਲੇ ਪਲਾਟਾਂ ਨੂੰ ਵੀ ਬਾਇਓ ਗੈਸ ਪਲਾਂਟਾਂ ਦੀ ਤਰਜ਼ ਉਤੇ ਸਬਸਿਡੀ ਦੇਣ ਦੀ ਮੰਗ ਕੀਤੀ ਗਈ । ਇਸੇ ਤਰ੍ਹਾਂ ਛੱਤਾਂ ਉਤੇ ਲਗਾਏ ਜਾਣ ਵਾਲੇ ਸੋਲਰ ਪ੍ਰਾਜੈਕਟਾਂ ਦੀ ਸਮਰੱਥਾ ਵਧਾਉਣ ਦੀ ਵੀ ਮੰਗ ਰੱਖੀ ਗਈ।

ਇਸੇ ਤਰ੍ਹਾਂ ਸ਼ਹਿਰੀ ਵਿਕਾਸ ਤੇ ਨਾਲ ਸਬੰਧਤ ਚਰਚਾ ਦੌਰਾਨ ਪੰਜਾਬ ਨੇ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਦਾ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ। ਪੰਜਾਬ ਦਾ ਕਹਿਣਾ ਸੀ ਕਿ ਇਹ ਪ੍ਰਾਜੈਕਟ ਬਾਕੀ ਤਿੰਨ ਸਮਾਰਟ ਸਿਟੀ ਪ੍ਰਾਜੈਕਟਾਂ ਤੋਂ ਬਾਅਦ ਵਿੱਚ ਅਲਾਟ ਹੋਇਆ ਸੀ ਜਿਸ ਕਾਰਨ ਇਸ ਦੀ ਸਮਾਂ ਸੀਮਾ 31 ਮਾਰਚ 2025 ਤੋਂ ਘੱਟੋ-ਘੱਟ ਦੋ ਸਾਲ ਲਈ ਵਧਾਈ ਜਾਵੇ। ਇਸੇ ਤਰ੍ਹਾਂ ਪ੍ਰਦੂਸ਼ਣ ਮੁਕਤ ਵਾਹਨਾਂ ਅਤੇ ਪਬਲਿਕ ਟਰਾਂਸਪੋਰਟ ਸਿਸਟਮ ਨੂੰ ਹੁਲਾਰਾ ਦੇਣ ਲਈ ਚੰਡੀਗੜ੍ਹ ਨਾਲ ਜੁੜਦੇ ਪੰਜਾਬ ਦੇ ਖੇਤਰਾਂ ਜਿਵੇਂ ਕਿ ਮੁਹਾਲੀ-ਜ਼ੀਰਕਪੁਰ ਨੂੰ ਵੀ ਇਕ ਕਲੱਸਟਰ ਬਣਾ ਕੇ ਇਸ ਨੂੰ ਈ-ਬੱਸ ਸੇਵਾ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਜਾਵੇ।

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਦੀਆਂ ਬਹੁਤਾਤ ਮੰਗਾਂ ਉਤੇ ਸਿਧਾਂਤਕ ਸਹਿਮਤੀ ਦਿੰਦਿਆਂ ਇਨ੍ਹਾਂ ਉਤੇ ਸਕਰਾਤਮਕ ਰਵੱਈਏ ਨਾਲ ਪਹੁੰਚ ਅਪਣਾਉਣ ਦਾ ਵਿਸ਼ਵਾਸ ਦਿਵਾਇਆ।

ਮੀਟਿੰਗ ਵਿੱਚ ਕੇਂਦਰ ਤਰਫੋਂ ਸਕੱਤਰ ਬਿਜਲੀ ਪੰਕਜ ਅੱਗਰਵਾਲ, ਸੰਯੁਕਤ ਸਕੱਤਰ ਬਿਜਲੀ ਮੁਹੰਮਦ ਅਫ਼ਜ਼ਲ, ਬੀ.ਬੀ.ਐਮ.ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ, ਸ਼ਹਿਰੀ ਤੇ ਮਕਾਨ ਉਸਾਰੀ ਮੰਤਰਾਲੇ ਦੇ ਓ.ਐਸ.ਡੀ. ਜੈਦੀਪ ਅਤੇ ਡਾਇਰੈਕਟਰ ਅਮਰੂਤ ਗੁਰਜੀਤ ਸਿੰਘ ਢਿੱਲੋਂ ਅਤੇ ਪੰਜਾਬ ਤਰਫੋਂ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ, ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਬਿਜਲੀ ਰਾਹੁਲ ਤਿਵਾੜੀ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਦੀਪਤੀ ਉੱਪਲ, ਡਾਇਰੈਕਟਰ ਸਥਾਨਕ ਸਰਕਾਰਾਂ ਗੁਰਪ੍ਰੀਤ ਸਿੰਘ ਖਹਿਰਾ, ਵਿਸ਼ੇਸ਼ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਪਨੀਤ ਰਿਆਤ, ਪੁੱਡਾ ਦੇ ਸੀ.ਏ. ਨੀਰੂ ਕਤਿਆਲ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।

ਇਸ ਮੌਕੇ ਕੇਂਦਰੀ ਮੰਤਰੀ ਤੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Have something to say? Post your comment

 

More in Chandigarh

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਪੰਜਾਬ ਵਿੱਚੋਂ ਨਸ਼ੇ ਦੀ ਅਲਾਮਤ ਦੇ ਜੜ੍ਹੋਂ ਖ਼ਾਤਮੇ ਦੀ ਇਤਿਹਾਸਿਕ ਜੰਗ, ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ : ਵਿਧਾਇਕ ਰੰਧਾਵਾ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

‘ਆਪ’ ਸ਼ਰਾਬ ਦੇ ਘੁਟਾਲਿਆਂ ਵਾਂਗ ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਦੀਆਂ ਜਮੀਨਾਂ ਤੇ ਵੱਡੇ ਡਾਕੇ ਦੀ ਤਿਆਰੀ : ਭੰਗੂ

ਜੀਤੀ ਪਡਿਆਲਾ ਵੱਲੋਂ ਸਲੇਮਪੁਰ ਕਲਾਂ ਦੇ ਵਸਨੀਕਾਂ ਨਾਲ ਮੀਟਿੰਗ