Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Education

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

November 07, 2024 09:03 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲ਼ੀ ਸ਼੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦੀ ਵਿਦਿਆਰਥਣ ਰਸ਼ਨਦੀਪ ਕੌਰ ਨੂੰ ਸਕੂਲ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਨੇ ਦੱਸਿਆ ਕਿ ਇਹ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਵੇਦ ਪ੍ਰਚਾਰ ਮੰਡਲ ਲੁਧਿਆਣਾ ਵੱਲੋ ਵਸੰਤ ਵੈਲੀ ਪਬਲਿਕ ਸਕੂਲ ਸੰਗਰੂਰ ਵਿੱਚ ਕਰਵਾਈ ਗਈ ਸੀ। ਇਸ ਪ੍ਰਤਿਯੋਗਤਾ ਵਿੱਚ ਸੰਗਰੂਰ ਜ਼ਿਲ੍ਹੇ ਦੇ 19 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰੇ ਸਕੂਲਾਂ ਨੂੰ ਭਾਸ਼ਣ ਲਈ ਅਲੱਗ ਅਲੱਗ ਵਿਸ਼ੇ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਸ੍ਰੀ ਸੂਰਜ਼ ਕੁੰਡ ਵਿੱਦਿਆ ਮੰਦਿਰ ਸੁਨਾਮ ਦੀ ਵਿਦਿਆਰਥਣ ਰਸ਼ਨਦੀਪ ਕੌਰ ਨੇ ਇਸ ਭਾਸ਼ਣ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਵਿੱਚ ਅੱਵਲ ਰਹੀ ਰਸ਼ਨਦੀਪ ਕੌਰ ਨੂੰ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ  ਸੰਦੀਪ ਰਿਸ਼ੀ ਵੱਲੋਂ  ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪ੍ਰਬੰਧਕ ਕਮੇਟੀ ਮੈਂਬਰ ਬਲਵਿੰਦਰ ਭਾਰਦਵਾਜ ਅਤੇ ਦਿਨੇਸ਼ ਗੁਪਤਾ ਨੇ ਕਿਹਾ ਕਿ  ਰਸ਼ਨਦੀਪ ਦੀ ਇਸ ਸਫਲਤਾ ਤੇ ਸਕੂਲ ਦੇ ਸਟਾਫ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਭਾਸ਼ਣ ਅਧਿਆਪਕਾ ਸ਼ੀਵਾਨੀ ਸ਼ਰਮਾਂ ਨੂੰ ਵੀ ਵਧਾਈ ਦਿੱਤੀ। ਭਾਸ਼ਣ ਪ੍ਰਤੀਯੋਗਤਾ ਦੀ ਵਿਜੇਤਾ ਰਸ਼ਨਦੀਪ ਕੌਰ ਨੇ ਦੱਸਿਆ ਕਿ ਮੇਰੀ ਇਸ ਸਫਲਤਾ ਦਾ ਸਿਹਰਾ ਸਕੂਲ ਨੂੰ ਜਾਂਦਾ ਹੈ। ਸਕੂਲ ਵਿੱਚ ਵੀ ਵੱਖ ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ  ਕਰਵਾਈਆਂ ਜਾਂਦੀਆਂ ਹਨ ਜਿਸ ਨਾਲ ਵਿਦਿਆਰਥੀਆਂ  ਦਾ ਵਿਅਕਤੀਗਤ ਵਿਕਾਸ ਹੁੰਦਾ ਹੈ। ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਮੈਂਬਰ  ਬਲਵਿੰਦਰ ਭਾਰਦਵਾਜ ਅਤੇ ਦਿਨੇਸ਼ ਗੁਪਤਾ, ਰਾਕੇਸ਼ ਸ਼ਰਮਾਂ ਅਤੇ ਅਧਿਆਪਕ ਹਾਜਰ ਸਨ ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ