Thursday, December 18, 2025

Chandigarh

ਨਸ਼ਿਆਂ ਵਿਰੁੱਧ ਮੁਹਿੰਮ: ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਦਿੱਤੇ ਆਦੇਸ਼

May 16, 2021 09:01 PM
SehajTimes
ਚੰਡੀਗੜ੍ਹ : ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਤਸਕਰਾਂ / ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ, ਜਿਸ ਵਿੱਚ ਏਡੀਜੀਪੀਜ਼, ਆਈਜੀਐਸਪੀ, ਡੀਆਈਜੀਜ਼, ਸੀਪੀਜ਼ ਅਤੇ ਐਸਐਸਪੀਜ਼ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੋਏ, ਡੀ ਜੀ ਪੀ ਨੇ ਕਿਹਾ, “ਆਪਣੇ ਸਬੰਧਤ ਖੇਤਰਾਂ ਵਿੱਚ ਸਾਰੇ ਨਾਮੀ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਤਸਕਰੀ ਲਈ ਹਾਟਸਪਾਟਜ਼ ਦੀ ਪਛਾਣ ਕਰੋ ਅਤੇ ਨਸ਼ਾ ਵੇਚਣ / ਤਸਕਰੀ ਕਰਨ ਵਾਲੇ ਸਾਰੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਕਾਬੂ ਕਰੋ।’’
ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਨਾ ਬਰਦਾਸ਼ਤਕਰਨ ਯੋਗ ਵਤੀਰੇ ਤਹਿਤ, ਹਰੇਕ ਪੁਲਿਸ ਕਮਿਸ਼ਨਰ (ਸੀ ਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਨੂੰ ਚਾਹੀਦਾ ਹੈ ਕਿ ਉਹ ਆਪਣੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੀ ਵਿਕਰੀ ਰੋਕਣਾ ਯਕੀਨੀ ਬਣਾਉਣ।
ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਜੇਲ੍ਹਾਂ-ਨਸ਼ਿਆਂ ਦਾ ਗੱਠਜੋੜ ਤੋੜਨ ਲਈ ਜੇਲ੍ਹਾਂ ਵਿਚ ਸਮੇਂ-ਸਮੇਂ ‘ਤੇ ਸੰਗਠਿਤ ਛਾਪੇਮਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹਾ ਮੁਖੀਆਂ ਨੂੰ ਸਾਰੇ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜ਼ਬਤ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਵੱਲੋਂ ਗਲਤ ਢੰਗਾਂ ਨਾਲ ਇੱਕਠੇ ਕੀਤੇ ਧਨ ਦੀ ਬਰਾਮਦਗੀ ਕੀਤੀ ਜਾ ਸਕੇ।
ਪੰਜਾਬ ਭਰ ਦੇ ਪੁਲਿਸ ਥਾਣਿਆਂ ਦੇ ਮਾਲਖਾਨਿਆਂ ਵਿਚ ਪਏ ਡਰੱਗ ਦੇ ਜਾਇਦਾਦ ਸਬੰਧੀ ਮਾਮਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਖਾਤਮਾ ਕਰਨ ਲਈ, ਡੀਜੀਪੀ ਨੇ ਪੁਲਿਸ ਮੁਖੀਆਂ ਨੂੰ ਪ੍ਰਕਿਰਿਆ ਅਨੁਸਾਰ 31 ਜੁਲਾਈ, 2021 ਤੱਕ ਸਾਰੇ ਨਸ਼ੀਲੇ ਪਦਾਰਥਾਂ ਨੂੰ ਖਤਮ ਕਰਨ ਲਈ ਪ੍ਰਸਤਾਵ ਬਣਾਉਣ ਦੇ ਆਦੇਸ਼ ਦਿੱਤੇ।
ਡੀਜੀਪੀ ਗੁਪਤਾ ਨੇ ਅਧਿਕਾਰੀਆਂ ਨੂੰ ਸਾਰੇ ਘੋਸ਼ਿਤ ਅਪਰਾਧੀਆਂ (ਪੀਓਜ਼) ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਐਨਡੀਪੀਐਸ ਐਕਟ ਤਹਿਤ ਨਜ਼ਰਬੰਦੀ ਪ੍ਰਸਤਾਵ ਭੇਜਣ ਲਈ ਵੀ ਕਿਹਾ ਤਾਂ ਜੋ ਮੁੱਖ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।
ਇਸ ਦੌਰਾਨ ਏਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) -ਕਮ-ਇੰਟਰਨਲ ਵਿਜੀਲੈਂਸ ਸੈੱਲ (ਆਈਵੀਸੀ) ਬੀ ਚੰਦਰ ਸ਼ੇਖਰ ਨੇ 01 ਜਨਵਰੀ, 2021 ਤੋਂ 30 ਅਪ੍ਰੈਲ, 2021 ਤੱਕ ਦੇ ਸੂਬੇ ਭਰ ਦੇ ਜ਼ਿਲ੍ਹਿਆਂ ਵਿੱਚ ਵੱਖ ਵੱਖ ਨਸ਼ਿਆਂ ਦੀ ਬਰਾਮਦਗੀ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਐਨਡੀਪੀਐਸ ਐਕਟ ਤਹਿਤ 3073 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਜਦਕਿ 4160 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਕੁੱਲ 196 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਸਮੈਕ ਅਤੇ 261 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ