Tuesday, October 21, 2025

Doaba

ਵਿਧਾਇਕ ਸਿੱਧੂ ਨੇ ਅਰਜਨ ਨਗਰ ਵਿੱਚ ਟਿਊਬਵੈੱਲ ਲਗਾਉਣ ਦਾ ਪ੍ਰੋਜੈਕਟ ਕੀਤਾ ਸ਼ੁਰੂ

November 08, 2024 04:23 PM
SehajTimes
ਲੁਧਿਆਣਾ : ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕਦਿਆਂ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਅਰਜਨ ਨਗਰ ਦੀ ਗਲੀ ਨੰਬਰ 5 ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਲਾਕੇ ਵਿੱਚ ਕਰੀਬ 12.50 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਦਸ਼ਮੇਸ਼ ਨਗਰ ਅਤੇ ਅਰਜਨ ਨਗਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵਿਧਾਇਕ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਆਤਮ ਨਗਰ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਅਰੁਣ ਤਨੇਜਾ, ਲਾਲੀ ਗਿੱਲ, ਤਨਵੀਰ ਹੈਪੀ, ਸ਼ੈਂਟੀ ਸੇਖਾ, ਬੰਟੀ ਸੇਖਾ, ਗਗਨ ਮਾਨ, ਅਮਨਦੀਪ, ਸੋਨੀ, ਕੁਲਜੀਤ ਸਿੰਘ, ਦੀਪੂ, ਸੁਰਿੰਦਰ, ਪਰਮਪ੍ਰੀਤ ਸਿੰਘ, ਨਿਰਭੈ ਸਿੰਘ, ਸਤਵੀਰ ਸੋਹਲ, ਤੇਜਿੰਦਰ ਸਿੰਘ, ਕਮਲ ਕਪੂਰ, ਰੇਸ਼ਮ ਸੱਗੂ ਆਦਿ ਵੀ ਉਦਘਾਟਨੀ ਸਮਾਰੋਹ ਦੌਰਾਨ ਹਾਜ਼ਰ ਸਨ

Have something to say? Post your comment

 

More in Doaba

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ