Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ

November 08, 2024 08:10 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ। ਇਸ ਸਮੇਂ ਪੰਜਾਬ ਵਿੱਚ ਕੁੱਲ 4,33,000 ਸਾਬਕਾ ਸੈਨਿਕ ਅਤੇ ਵਿਧਵਾਵਾਂ ਹਨ। ਹਾਲ ਹੀ ਵਿੱਚ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ‘ਸਪਰਸ਼’ ਪ੍ਰਣਾਲੀ ਰਾਹੀਂ ਦਿੱਤੀ ਜਾਣ ਲੱਗੀ ਹੈ। ਇਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਵਿੱਚ ਸਪਰਸ਼ ’ਤੇ ਆਪਣੇ ਲਾਈਵ ਸਰਟੀਫਿਕੇਟ ਅਪਲੋਡ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਤਕਨਾਲੋਜੀ ਦੀ ਵਰਤੋਂ ਤੋਂ ਅਣਜਾਨ ਹਨ, ਜਿਸ ਕਰਕੇ ਉਹਨਾ ਨੂੰ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਿਕਰਯੋਗ ਹੈ ਕਿ ਸਪਰਸ਼ ਪ੍ਰਣਾਲੀ ਪਿਛਲੇ ਥੋੜੇ ਸਮੇਂ ਤੋਂ ਹੀ ਪੈਨਸ਼ਨ ਵਿਤਰਣ ਲਈ ਅਪਣਾਈ ਗਈ ਹੈ, ਇਸ ਲਈ ਕਈ ਕਾਰਨਾ ਕਰਕੇ ਪੈਨਸ਼ਨ ਉਪਭੋਗਤਾਂਵਾਂ ਨੂੰ ਇਸ ਸਬੰਧੀ ਮੁਕੰਮਲ ਜਾਣਕਾਰੀ ਨਹੀ ਹੈ। ਇਹਨਾਂ ਪੈਨਸ਼ਨਰਾਂ ਦੀ ਸਹੂਲਤ ਲਈ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾ ਦਫਤਰਾਂ ਵਿਚ 11 ਨਵਬੰਰ 2024 ਤੋ 22 ਨਵੰਬਰ 2024 ਤੱਕ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਅਮ੍ਰਿਤਸਰ (ਨੋਡਲ ਅਫਸਰ) ਦੀ ਦੇਖ-ਰੇਖ ਵਿੱਚ ਸਪਰਸ਼ ਪ੍ਰਣਾਲੀ ਰਾਹੀਂ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਾਬਕਾ ਸੈਨਿਕ ਅਤੇ ਉਹਨਾ ਦੇ ਪਰਿਵਾਰਾਂ ਨੂੰ ਸਪਰਸ਼ ਪ੍ਰਣਾਲੀ ਰਾਹੀਂ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ।

ਇਸ ਵਿਸ਼ੇਸ਼ ਕੈਂਪ ਦੌਰਾਨ ਸਾਰੇ ਜਿਲਾ ਰੱਖਿਆ ਸੇਵਾਵਾ ਦਫਤਰਾਂ ਵਿਖੇ ਵੱਖਰੇ ਤੌਰ ਤੇ ਸਪਰਸ਼ ਬੈਨਰ ਹੇਠ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ। ਇਸ ਮੰਤਵ ਲਈ ਲੋੜੀਂਦੇ ਆਈ.ਟੀ. ਸਾਜ਼ੋ-ਸਾਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸਦੇ ਨਾਲ ਇਹ ਵੀ ਦੱਸਿਆ ਜਾਂਦਾ ਹੈ ਕਿ ਆਈ.ਸੀ.ਆਈ.ਸੀ.ਆਈ. ਬੈਂਕ ਨਾਲ ਵੀ ਰਾਬਤਾ ਕਾਇਮ ਕੀਤਾ ਗਿਆ ਹੈ, ਜਿਸ ਵੱਲੋਂ ਇਸ ਹੈਲਪ ਡੈਸਕ ਨੂੰ ਸਥਾਪਤ ਕਰਨ ਲਈ ਸਹਿਯੋਗ ਦੀ ਸਹਿਮਤੀ ਪ੍ਰਗਟਾਈ ਗਈ ਹੈ ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ