Tuesday, September 16, 2025

Malwa

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵੱਲੋਂ 13 ਨਵੰਬਰ ਨੂੰ ਨਗਰ ਕੀਰਤਨ ਦਾ ਆਜੋਯਨ

November 08, 2024 08:17 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਇੱਥੋਂ ਦੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ 13 ਨਵੰਬਰ ਨੂੰ ਨਗਰ ਕੀਰਤਨ ਦਾ ਆਜੋਯਨ ਕੀਤਾ ਜਾਵੇਗਾ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿਚ ਗਿਆਨੀ ਨਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਬਲਦੇਵ ਸਿੰਘ ਲੌਂਗੋਵਾਲ ਵਾਲਿਆਂ ਦੇ ਜਥੇ ਵਲੋਂ ਗੁਰਬਾਣੀ ਅਤੇ ਗੁਰਮਤਿ ਸਮੇਤ ਮਹਾਨ ਸਿੱਖ ਇਤਿਹਾਸ ਬਾਰੇਸੰਗਤਾਂ ਨੂੰ  ਜਾਣੂ ਕਰਵਾਇਆ ਜਾਵੇਗਾ , ਕਲਗੀਧਰ ਗਤਕਾ ਅਖਾੜਾ ਨਾਭਾ, ਸੈਂਟ ਪਾਇਪ ਫ਼ੌਜੀ ਬੈਂਡ ਕੁੱਪ ਕਲਾਂ ਅਤੇ ਹੀਰੋ ਬੈਂਡ ਮਾਲੇਰਕੋਟਲਾ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਸਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਬਲਵੀਰ ਸਿੰਘ 15 ਨਵੰਬਰ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਰੱਬੀ ਬਾਣੀ ਦਾ ਕੀਰਤਨ ਕਰਨਗੇ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪਾਠਾਂ ਦੀ ਲੜੀ ਚੱਲ ਰਹੀ ਹੈ ਅਤੇ ਰੋਜਾਨਾਂ ਗੁਰੂ ਕਾ ਲੰਗਰ ਅਤੁੱਟ ਵਰਤਦਾ ਹੈ।

   

    

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ