Wednesday, December 17, 2025

Chandigarh

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

November 08, 2024 08:24 PM
SehajTimes

ਪਸ਼ੂ ਪਾਲਣ ਵਿਭਾਗ ਵੱਲੋਂ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ ਐਫ.ਐਮ.ਡੀ. ਵੈਕਸੀਨ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।

ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਬਣਾਏ ਗਏ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਗਿਆ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ ਕੀਤੀ ਹੈ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸੂਬੇ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਲਡ ਚੇਨ ਨੂੰ ਮੇਨਟੇਨ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਕਿਹਾ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ