Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

November 08, 2024 08:38 PM
SehajTimes
ਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ
ਅੰਮ੍ਰਿਤਸਰ : ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਹ ਹਾਫ ਮੈਰਾਥਨ ਤਿੰਨ ਕੈਟਾਗਰੀਆਂ 5, 10 ਅਤੇ 21 ਕਿਲੋਮੀਟਰ ਦੀ ਹੋਵੇਗੀ ਅਤੇ ਜੇਤੂ ਉਮੀਦਾਵਾਰਾਂ ਨੂੰ ਇਨਾਮ ਵੀ ਦਿੱਤੇ ਜਾਣਗੇ।
ਇਸ ਸਬੰਧੀ ਆਰਮੀ ਅਧਿਕਾਰੀਆਂ ਅਤੇ ਪ੍ਰਸਾਸਨਿਕ ਅਧਾਕਰੀਆਂ ਨਾਲ ਹਾਫ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜਾ ਲੈਦੇ ਹੋਏ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਦੌੜ ਦੇ ਰਸਤੇ ਵਿੱਚ ਐਬੂਲੈਂਸ ਡਾਕਟਰੀ ਟੀਮਾਂ ਅਤੇ ਸਾਫ ਸਫਾਈ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ।
ਉਨ੍ਹਾਂ ਦੱਸਿਆ ਕਿ ਹਾਫ ਮੈਰਾਥਨ ਰਜਿਸਟਰੇਸ਼ਨ ਦੀ ਆਖਿਰੀ ਮਿਤੀ 18 ਨਵੰਬਰ 2024 ਹੈ। ਉਨਾਂ ਦੱਸਿਆ ਕਿ ਇਹ ਦੌੜ ਅੰਮ੍ਰਿਤਸਰ ਤੋਂ ਅਟਾਰੀ ਰੂਟ ਤੱਕ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸਦੀ ਰਜਿਸਟ੍ਰੇਸ਼ਨ: https://www.townscript.com/e/victory-run-amritsar ਉਤੇ ਕੀਤੀ ਜਾ ਸਕਦੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕਰਨਲ ਜੀ:ਐਸ: ਘੁੰਮਣ ਨੇ ਦੱਸਿਆ ਕਿ ਇਹ ਦੌੜ ਜੀਵਨ ਦੇ ਸਾਰੇ ਖੇਤਰਾਂ ਤੋਂ ਸਥਾਨਕ ਨਾਗਰਿਕ ਆਬਾਦੀ ਵਿੱਚ ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਪਲੇਟਫਾਰਮ ਵਜੋਂ ਵੀ ਕੰਮ ਕਰੇਗੀ, ਉਹਨਾਂ ਨੂੰ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਸਮੁੱਚੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਇੱਕ ਸਾਧਨ ਵਜੋਂ ਇੱਕ ਸਰਗਰਮ ਜੀਵਨ ਸ਼ੈਲੀ ਦੀ ਚੋਣ ਕਰਨ ਲਈ ਉਤਸ਼ਾਹਿਤ ਕਰੇਗੀ। ਉਨਾਂ ਦੱਸਿਆ ਕਿ ਇਸ ਹਾਲਫ ਮੈਰਾਥਨ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨੌਜਵਾਨਾਂ ਨੂੰ ਇਕ ਯਾਦਗਾਰੀ ਟੀ-ਸ਼ਰਟ, ਇੱਕ ਰੇਸ ਮੈਡਲ ਵੀ ਦਿੱਤਾ ਜਾਵੇਗਾ।
ਇਸ ਮੌਕੇ ਕਰਨਲ ਨਵੀਨ ਨਰੋਲਾ, ਮੇਜਰ ਅਕਸ਼ਤ ਜੋਸ਼ੀ, ਨਾਇਬ ਸੂਬੇਦਾਰ ਪਵਨ ਕੁਮਾਰ, ਜਿਲ੍ਹਾ ਸਮਾਜਿਕ ਭਲਾਈ ਅਫਸਰ ਸ੍ਰੀ ਪਲਵ ਸ੍ਰੇਸ਼ਟਾ, ਸਕੱਤਰ ਰੈਡ ਕਰਾਸ ਸ੍ਰੀ ਸੈਮਸਨ ਮਸੀਹ, ਜਿਲ੍ਹਾ ਸਿਹਤ ਅਫਸਰ ਡਾ: ਜਸਪਾਲ ਸਿੰਘ, ਡੀ:ਐਸ:ਪੀ ਬਲਜੀਤ ਸਿੰਘ, ਨੋਡਲ ਅਫਸਰ ਧਰਮਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।
 

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ