Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਵਿਧਾਨ ਸਭਾ ਹਲਕਾ ਬਰਨਾਲਾ ਵਿਖੇ 10 ਨਵੰਬਰ ਨੂੰ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਸਾਥੀ ਸ਼ਮੂਲੀਅਤ ਕਰਨਗੇ

November 08, 2024 08:50 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੀ ਮਹੀਨਾਵਾਰ ਮੀਟਿੰਗ ਸਾਥੀ ਜਰਨੈਲ ਸਿੰਘ, ਪੰਜਗਰਾਈਆਂ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ, ਮੀਟਿੰਗ ਵਿੱਚ ਸੈਂਕੜੇ ਪੈਨਸ਼ਨਰਜ਼ ਹਾਜਰ ਹੋਏ। ਪ੍ਰੈਸ ਨੂੰ ਜਾਣਕਾਰੀ ਕਰਨੈਲ ਸਿੰਘ ਭੱਟੀਆਂ ਪ੍ਰੈਸ ਸਕੱਤਰ  ਨੇ ਦਿੰਦਿਆ ਦੱਸਿਆ ਕਿ   ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਮਿਤੀ 10-11-2024 ਨੂੰ ਬਰਨਾਲਾ ਵਿਖੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਸੰਘਰਸ਼ ਕਮੇਟੀ ਪੰਜਾਬ ਦੇ ਫ਼ੈਸਲੇ ਅਨੁਸਾਰ ਵਿਧਾਨ ਸਭਾ ਹਲਕਾ ਬਰਨਾਲਾ ਵਿਖੇ ਰੋਸ ਮਾਰਚ ਵਿੱਚ ਇਸ ਮੰਡਲ ਦੇ ਵੱਧ ਤੋਂ ਵੱਧ ਸਾਥੀ ਸ਼ਮੂਲੀਅਤ ਕਰਨਗੇ। ਮੁੱਖ ਮੰਤਰੀ ਪੰਜਾਬ ਵੱਲੋਂ ਜੱਥੇਬੰਦੀਆਂ ਨੂੰ ਬਾਰ-ਬਾਰ ਮੀਟਿੰਗਾਂ ਦੇਣ ਉਪਰੰਤ ਕੈਂਸਲ ਕਰਨ ਦੇ ਰੁਝਾਨ ਵਿਰੁੱਧ ਇਹ ਰੋਸ ਰੈਲੀ ਕੀਤੀ ਜਾਵੇਗੀ। ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਮਾੜੀ ਨੀਤੀ ਅਪਨਾਈ ਜਾ ਰਹੀ ਹੈ। ਮੀਟਿੰਗ ਨੂੰ ਸ਼੍ਰੀ ਜਰਨੈਲ ਸਿੰਘ ਪੰਜਗਰਾਈਆਂ, ਪਿਆਰਾ ਲਾਲ ਪ੍ਰਧਾਨ ਬਰਨਾਲਾ ਸਰਕਲ, ਕਰਨੈਲ ਸਿੰਘ, ਪਰਮਜੀਤ ਸ਼ਰਮਾ, ਬਸ਼ੀਰ ਉਲ ਹੱਕ, ਰਾਮ ਸਿੰਘ ਲਸੋਈ, ਹਰਬੰਸ ਲਾਲ, ਬਲਦੇਵ ਸਿੰਘ, ਸੋਢੀ ਸਿੰਘ ਆਦਿ ਬੁਲਾਰਿਆਂ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਮੰਗ ਕੀਤੀ ਕਿ 2.59 ਦਾ ਫੈਕਟਰ ਪੈਨਸ਼ਨਰਾਂ ’ਤੇ ਲਾਗੂ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ 11 ਪ੍ਰਤੀਸ਼ਤ ਬਕਾਇਆ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਪੇ-ਸਕੇਲਾਂ ਦਾ ਸਾਢੇ 5 ਸਾਲ ਦਾ ਬਕਾਇਆ ਜਾਰੀ ਕੀਤਾ ਜਾਵੇ, ਕੈਸ਼ ਲੈੱਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ।

 

 

Have something to say? Post your comment