Sunday, August 17, 2025
BREAKING NEWS
ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

Entertainment

ਭਾਵੁਕਤਾ ਭਰੀ ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਆਪਣੇ ਘਰ ਬਿਗਾਨੇ’

November 08, 2024 09:04 PM
SehajTimes

ਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ। ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ। ਇਹ ਫਿਲਮਾਂ ਨਾ ਸਿਰਫ ਮਨੋਰੰਜਨ ਕਰ ਰਹੀਆਂ ਬਲਕਿ ਦਰਸ਼ਕਾਂ ਨੂੰ ਜ਼ਿੰਦਗੀ ਨਾਲ ਜੋੜਦਿਆਂ ਵੱਡਾ ਸੁਨੇਹਾ ਵੀ ਦੇ ਰਹੀਆਂ ਹਨ। ਇਹ ਫਿਲਮ ‘ਆਪਣੇ ਘਰ ਬਿਗਾਨੇ’ ਰਜਨੀ ਅਤੇ ਅਰਦਾਸ ਵਰਗੀਆਂ ਸਾਰਥਿਕ ਫ਼ਿਲਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਦਰਸ਼ਕਾਂ ਦਾ ਦਿਲ ਜਿੱਤਣ ਦਾ ਦਮ ਰੱਖਦੀ ਹੈ।15 ਨਵੰਬਰ ਨੂੰ ਰਿਲੀਜ ਹੋਣ ਜਾ ਰਹੀ ਇਸ ਫਿਲਮ ਦਾ ਟਾਈਟਲ ਹੀ ਆਪਣੇ ਆਪ ਵਿੱਚ ਬਹੁਤ ਕੁਝ ਬਿਆਨ ਕਰ ਰਿਹਾ ਹੈ। ਨਾਮਵਾਰ ਕਾਮੇਡੀਅਨ, ਲੇਖਕ ਤੇ ਅਦਾਕਾਰ ਬਲਰਾਜ ਸਿਆਲ ਦੀ ਲਿਖੀ ਅਤੇ ਉਹਨਾਂ ਵੱਲੋੰ ਹੀ ਡਾਇਰੈਕਟ ਕੀਤੀ ਗਈ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ, ਕੁਲਰਾਜ ਰੰਧਾਵਾ,ਯੋਗਰਾਜ ਸਿੰਘ,  ਰਾਣਾ ਰਣਬੀਰ, ਪ੍ਰੀਤ ਔਜਲਾ, ਬਲਰਾਜ ਸਿਆਲ, ਅਰਮਾਨ ਔਜਲਾ, ਸੁਖਵਿੰਦਰ ਰਾਜ ਬੁੱਟਰ ਸਮੇਤ ਕਈ ਨਾਮੀ ਚਿਹਰਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਕੈਨੇਡਾ ਦੀ ਖੂਬਸੂਰਤ ਲੋਕੇਸ਼ਨਾਂ ‘ਤੇ ਕੜਾਕੇ ਦੀ ਠੰਢ ਵਿੱਚ ਫਿਲਮਾਈ ਇਸ ਫ਼ਿਲਮ ਵਿੱਚ ਜ਼ਿੰਦਗੀ ਦੇ ਵੱਖ-ਵੱਖ ਰੰਗਾਂ ਦੀ ਬਾਤ ਪਾਈ ਗਈ ਹੈ। ‘ਗੈਂਗ ਆਫ਼ ਫਿਲਮ ਮੇਕਰਸ’ ਦੇ ਬੈਨਰ ਹੇਠ ਬਣੀ ਨਿਰਮਾਤਾ ਪਰਮਜੀਤ ਸਿੰਘ, ਆਕਾਸ਼ਦੀਪ ਤੇ ਗਗਨਦੀਪ ਚਾਲੀ ਦੀ ਇਸ ਫ਼ਿਲਮ ਦੇ ਕਰੇਟਿਵ ਨਿਰਦੇਸ਼ਕ ਦਵਿੰਦਰ ਸਿੰਘ ਹਨ। ਇਹ ਫਿਲਮ ਆਮ ਪੰਜਾਬੀ ਫਿਲਮਾਂ ਤੋਂ ਬਿਲਕੁਲ ਵੱਖਰੇ ਕਿਸਮ ਦੀ ਫਿਲਮ ਹੈ ਜੋ ਹਰ ਉਮਰ ਵਰਗ ਦੇ ਦਰਸ਼ਕਾਂ ਦੇ ਦਿਲਾਂ ਨੂੰ ਟੁੰਬੇਗੀ। ਦਾਦੇ ਅਤੇ ਪੋਤੇ ਦੇ ਖੂਬਸੂਰਤ ਅਤੇ ਸਦੀਵੀਂ ਰਿਸ਼ਤੇ ਸੁਆਲੇ ਬੁਣੀ ਗਈ ਇਹ ਫਿਲਮ ਤੇਜ਼ੀ ਨਾਲ ਬਦਲ ਰਹੇ ਅਜੌਕੇ ਰਿਸ਼ਤਿਆਂ ਦੀ ਕਹਾਣੀ ਹੈ।

ਵਕਤ ਨਾਲ ਬੇਸ਼ੱਕ ਸਾਡੇ ਘਰ ਪੱਕੇ ਹੋ ਗਏ ਹਨ ਪਰ ਰਿਸ਼ਤੇ ਕੱਚੇ ਹੋ ਗਏ ਹਨ। ਫਿਲਮ ਦੇ ਲੇਖਕ ਤੇ ਨਿਰਦੇਸ਼ਕ ਬਲਰਾਜ ਸਿਆਲ ਮੁਤਾਬਕ ਬਤੌਰ ਨਿਰਦੇਸ਼ਕ ਇਹ ਉਹਨਾਂ ਦੀ ਪਹਿਲੀ ਫਿਲਮ ਹੈ।ਇਹ ਫਿਲਮ ਰਿਸ਼ਤਿਆਂ ਵਿੱਚ ਤੇਜ਼ੀ ਨਾਲ ਆ ਰਹੇ ਬਦਲਾਅ ਦੀ ਕਹਾਣੀ ਹੈ। ਫਿਲਮ ਦੇ ਬਹੁਤ ਸਾਰੇ ਪਾਤਰ ਦਰਸ਼ਕਾਂ ਨੂੰ ਆਪਣੇ ਆਲੇ-ਦੁਆਲੇ ਦੇ ਹੀ ਲੱਗਣਗੇ। ਕੋਈ ਕਿਸੇ ਤੋਂ ਬਿਨਾਂ ਖੁਸ਼ ਨਹੀਂ ਰਹਿ ਸਕਦਾ ਤੇ ਕੋਈ ਕਿਸੇ ਦੇ ਨਾਲ ਹੁੰਦਿਆਂ ਵੀ ਖੁਸ਼ ਨਹੀਂ ਹੈ। ਸੁਆਰਥ ਖੂਨ ਦੇ ਰਿਸ਼ਤਿਆਂ ਨੂੰ ਵੀ ਖਤਮ ਕਰ ਰਿਹਾ ਹੈ। ਇਹ ਫਿਲਮ ਸਾਡੇ ਸਮਾਜ, ਸਾਡੇ ਆਸ-ਪਾਸ ਅਤੇ ਸਾਡੇ ਆਪਣਿਆਂ ਦੀ ਕਹਾਣੀ ਹੈ। ਫਿਲਮ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਦਿੱਗਜ ਅਦਾਕਾਰ ਯੋਗਰਾਜ ਸਿੰਘ ਮੁਤਾਬਕ “ਰਜਨੀ” ਫ਼ਿਲਮ ਤੋਂ ਬਾਅਦ ਦਰਸ਼ਕ ਇਸ ਵਿੱਚ ਉਹਨਾਂ ਨੂੰ ਇੱਕ ਵੱਖਰੇ ਤੇ ਦਮਦਾਰ ਕਿਰਦਾਰ ਵਿੱਚ ਦੇਖਣਗੇ। ਇਹ ਫ਼ਿਲਮ ਦੇਖਦਿਆਂ ਤੁਹਾਨੂੰ ਪਤਾ ਲੱਗੇਗਾ ਕਿ ਬਜ਼ੁਰਗਾਂ ਨੂੰ ਘਰ ਦਾ ਤਾਲਾ ਕਿਉਂ ਕਿਹਾ  ਜਾਂਦਾ ਹੈ। ਇਸ ਫਿਲਮ ਨੂੰ ਦਾਦੇ-ਪੋਤੇ ਦੇ ਰਿਸ਼ਤੇ ਦੀ ਕਹਾਣੀ ਵਾਲੀ ਫ਼ਿਲਮ ਵੀ ਕਿਹਾ ਜਾ ਸਕਦਾ ਹੈ।ਰਿਸ਼ਤਿਆਂ ਦੀ ਭੰਨ-ਤੋੜ ਵਿੱਚ ਪਿਸ ਰਹੇ ਇਕ ਨੰਨੇ ਬੱਚੇ ਦਾ ਦਰਦ ਤੁਹਾਨੂੰ ਸੋਚਣ ਲਈ ਮਜਬੂਰ ਕਰੇਗਾ ਕਿ ਕੀ ਅਸੀਂ ਜ਼ਿੰਦਗੀ ਜਿਓ ਰਹੇ ਹਾਂ ਜਾਂ ਕੱਟ ਰਹੇ ਹਾਂ। ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਨੇ ਇਸ ਫ਼ਿਲਮ ਵਿੱਚ ਇੱਕ ਅਜਿਹੇ ਪੁੱਤ ਦੀ ਭੂਮਿਕਾ ਨਿਭਾਈ ਜੋ ਆਪਣੇ ਪਰਿਵਾਰ ਨੂੰ ਬੇਹੱਦ ਪਿਆਰ ਕਰਦਾ ਹੈ ਪਰ ਹਾਲਾਤ ਵਕਤੀ ਤੌਰ ‘ਤੇ ਉਸਨੂੰ ਆਪਣੇ ਪਿਤਾ ਦੇ ਵਿਰੋਧ ‘ਚ ਖੜਾ ਕਰ ਦਿੰਦੇ ਹਨ। ਉਹ ਇਸ ਨਾਲ ਵਿੱਚੋਂ ਕਿਵੇਂ ਨਿਕਲਦਾ ਹੈ। ਘਰ ਚਲਾਉਣ ਲਈ ਉਸਨੂੰ ਕੀ-ਕੀ ਪਾਪੜ ਵੇਲਣੇ ਪੈਂਦੇ ਹਨ। ਕਿਵੇਂ ਉਹ ਰਿਸ਼ਤਿਆਂ ਵਿੱਚ ਤਾਲਮੇਲ ਰੱਖਦਾ ਹੈ ਇਹ ਇਸ ਫ਼ਿਲਮ ਦਾ ਦਿਲਚਸਪ ਪੱਖ ਹੈ। ਫ਼ਿਲਮ ਦੀ ਕਹਾਣੀ ਦੇ ਨਾਲ ਨਾਲ ਇਸ ਦਾ ਸੰਗੀਤ ਵੀ ਖੂਬਸੂਰਤ ਤੇ ਦਿਲ ਟੁੰਬਵਾਂ ਹੈ।  ਫਿਲਮ ਦਾ ਮਿਊਜ਼ਿਕ ਗੋਲਡ ਬੁਆਏਜ, ਜੱਸੀ ਕਟਿਆਲ ਅਤੇ ਗੁਰਮੋਹ ਨੇ ਤਿਆਰ ਕੀਤਾ ਹੈ। ਫਿਲਮ ਲਈ ਗੀਤ ਅਬੀਰ, ਗੁਰਜੀਤ ਖੋਸਾ, ਵਿੰਦਰ ਨੱਥੂਮਾਜਰਾ ਨੇ ਲਿਖੇ ਹਨ। ਇਹਨਾਂ ਗੀਤਾਂ ਨੂੰ ਨਿੰਜਾ, ਨਵਰਾਜ ਹੰਸ, ਕਮਲ ਖਾਨ, ਮਾਸ਼ਾ ਅਲੀ, ਸਿਮਰਨ ਚੌਧਰੀ ਅਤੇ ਅੰਬਰ ਵਸ਼ਿਸ਼ਟ ਨੇ ਦਿੱਤੀ ਹੈ। ਇਸ ਫਿਲਮ ਤੋਂ ਆਸਾਂ ਹਨ ਕਿ ਇਹ ਫਿਲਮ ਪੰਜਾਬੀ ਸਿਨਮਾ ਦੀ ਸ਼ਾਨ ਵਿੱਚ ਹੋਰ ਵਾਧਾ ਕਰੇਗੀ।

ਹਰਜਿੰਦਰ ਸਿੰਘ ਜਵੰਦਾ 9463828000

 

Have something to say? Post your comment

 

More in Entertainment

ਭੁਟਾਨੀ ਫਿਲਮਫੇਅਰ ਐਵਾਰਡਜ਼ ਪੰਜਾਬੀ 2025: ਸਰਗੁਨ ਮਹਿਤਾ ਨੇ ਪ੍ਰੈੱਸ ਕਾਨਫਰੈਂਸ ਵਿੱਚ ਕੀਤਾ ‘ਬਲੈਕ ਲੇਡੀ’ ਦਾ ਖੁਲਾਸਾ

ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਖੂਬ ਰੌਣਕਾਂ ਲਾਈਆਂ 

ਅਦਾਕਾਰ ਵਰੁਣ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪਿੰਡ ਭੁਰਥਲਾ ਮੰਡੇਰ ਵਿਖੇ ਦਿਨ ਐਤਵਾਰ ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ

ਮਮਤਾ ਡੋਗਰਾ ਸਟਾਰ ਆਫ਼ ਟ੍ਰਾਈਸਿਟੀ ਦੀ ਤੀਜ ਕਵੀਨ ਬਣੀ, ਡਿੰਪਲ ਦੂਜੇ ਸਥਾਨ 'ਤੇ ਅਤੇ ਸਿੰਮੀ ਗਿੱਲ ਤੀਜੇ ਸਥਾਨ 'ਤੇ ਰਹੀ

ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’, ਅਗਲੇ ਸਾਲ ਹੋਵੇਗਾ

ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

‘ਸਰਦਾਰ ਜੀ-3’ ਫਿਲਮ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ

ਅਦਾਲਤ ‘ਚ ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਹੋਈ ਸੁਣਵਾਈ

Instagram ‘ਤੇ Viral ਕਮਲ ਕੌਰ ਭਾਬੀ ਦੀ ਮਿਲੀ ਮ੍ਰਿਤਕ ਦੇਹ