Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਡਾਲਾ ਦੇ ਅਗਾਂਹਵਧੂ ਕਿਸਾਨ ਜਸਮਿੰਦਰ ਨੇ ਡੀ ਏ ਪੀ  ਖਾਦ ਦੇ ਬਦਲ ਵਜੋਂ 12:32:16 m ਵਰਤਣ ਦੀ ਕੀਤੀ ਅਪੀਲ

November 09, 2024 01:41 PM
SehajTimes

ਕਿਸਾਨ ਡੀਏਪੀ ਦੇ ਬਦਲ ਵਜੋਂ ਹੋਰਨਾਂ ਫ਼ਾਸਫੇਟ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ/ਡੀਲਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ‘ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਨੂੰ ਕਰਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ|
     ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫ਼ਾਸਫੇਟ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਕਣਕ ਦੀ ਬਿਜਾਈ ਵਾਸਤੇ ਵਰਤੋਂ ਕੀਤੀ ਜਾ ਸਕਦੀ ਹੈ।
ਇਹ ਜਾਣਕਾਰੀ ਦੀ ਦਿੰਦਿਆਂ ਡਾ ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਪਿੰਡ ਕਡਾਲਾ ਦੇ ਕਿਸਾਨ ਜਸਮਿੰਦਰ ਸਿੰਘ ਜੋ ਕਿ ਲਗਭਗ 16 ਕਿੱਲਿਆਂ ਦੀ ਖੇਤੀ ਕਰ ਰਹੇ ਹਨ, ਨੇ ਦੱਸਿਆ ਕਿ ਡੀਏਪੀ ਦੀ ਘਾਟ ਦੇ ਚਲਦੇ ਬਦਲ ਦੇ ਤੌਰ 'ਤੇ ਬਾਜ਼ਾਰ ’ਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀਏਪੀ ਖਾਦ ਜਿੰਨੀਆਂ ਹੀ ਕਾਰਗਰ ਹਨ। ਇਸ ਕਿਸਾਨ ਵੱਲੋਂ ਖਾਦ 12:32:16 ਦੀ ਵਰਤੋਂ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਰਹੀ ਹੈ। ਕਿਸਾਨ ਨੇ ਪਰਾਲੀ ਦੇ ਪ੍ਰਬੰਧਨ ਸਬੰਧੀ ਦੱਸਿਆ ਕਿ ਉਸ ਵਲੋਂ ਪਰਾਲੀ ਨੂੰ ਅੱਗ ਨਾ ਲਗਾ ਪਰਾਲੀ ਨੂੰ ਗੱਠਾ ਬਣਾ ਖਾਲੀ ਜਗ੍ਹਾ ਤੇ ਰਖਵਾਈਆਂ ਗਈਆਂ ਹਨ।
    ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 3000 ਐਮ ਟੀ ਖਾਦ ਦਾ ਸਟਾਕ ਉਪਲਬਧ ਹੈ ਅਤੇ ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ਕੰਪਨੀਆਂ ਨਾਲ ਤਾਲਮੇਲ ਕਰਕੇ, ਜਿਲ੍ਹੇ ਅੰਦਰ ਫਾਸਫੋਰਸ ਖਾਦ ਦੀ ਲੋੜ ਮੁਤਾਬਕ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ