Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ

November 09, 2024 01:59 PM
SehajTimes

ਫ਼ਤਹਿਗੜ੍ਹ ਸਾਹਿਬ : ਇੰਜ. ਅਮਨਦੀਪ ਸਿੰਘ ਗਿੱਲ, ਵਧੀਕ ਐੱਸ.ਈ. ਵੰਡ ਮੰਡਲ, ਸਰਹਿੰਦ ਨੇ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਨੂੰ ਸਰਕਾਰ ਦੀ ਓ.ਟੀ.ਐੱਸ (ਵਨ ਟਾਈਮ ਸੈਟਲਮੈਂਟ) ਪਾਲਿਸੀ ਦਾ ਲਾਭ ਚੁੱਕਣ ਸਬੰਧੀ ਸੱਦਾ ਦਿੰਦੇ ਹੋਏ ਦੱਸਿਆ ਕਿ ਬਿਜਲੀ ਦੇ ਬਕਾਇਆ ਖੜ੍ਹੇ ਬਿੱਲ ਘੱਟ ਵਿਆਜ ਦਰਾਂ ਨਾਲ ਜਮ੍ਹਾਂ ਕਰਵਾ ਕੇ ਭਵਿੱਖ 'ਚ ਆਉਣ ਵਾਲੀਆਂ ਵੱਡੀਆਂ ਪ੍ਰੇਸ਼ਾਨੀਆਂ ਤੋਂ ਬੱਚ ਸਕਦੇ ਹਨ ਅਤੇ ਕੱਟਿਆ ਹੋਇਆ ਕੁਨੈਕਸ਼ਨ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਚਾਲੂ ਕਰਵਾ ਸਕਦੇ ਹਨ ।

ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਓ.ਟੀ.ਐੱਸ. ਖਪਤਕਾਰਾਂ ਦੇ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ, ਜਿਸ ਦਾ ਲਾਭ ਚੁੱਕ ਕੇ ਨਾ ਕੇਵਲ ਖਪਤਕਾਰ ਵੱਡੇ ਜੁਰਮਾਨੇ ਤੇ ਵਿਆਜ ਰਾਸ਼ੀ ਤੋਂ  ਮੁਕਤ ਹੋ ਸਕਣਗੇ ਸਗੋਂ ਮਹਿਕਮਾ ਪੀ.ਐਸ.ਪੀ.ਸੀ.ਐੱਲ਼ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਦੌਰਾਨ ਆਪਣੀ ਫੈਕਟਰੀ, ਘਰ, ਵਪਾਰਕ ਸੰਸਥਾਵਾ ਆਦਿ ਦਾ ਕੁਨੈਕਸ਼ਨ ਕੱਟੇ ਜਾਣ ਤੋਂ ਵੀ ਨਿਜਾਤ ਪਾ ਸਕਦੇ ਹਨ।

ਵਧੀਕ ਐੱਸ.ਈ. ਨੇ ਦੱਸਿਆ ਕਿ ਮਿਤੀ 30-09-2023 ਤੋਂ ਬਾਅਦ ਜਾਂ ਫਿਰ ਮੌਜੂਦਾ ਸਮੇਂ ਤੱਕ ਡਿਫਾਲਟਰ ਚੱਲ ਰਹੇ ਖਪਤਕਾਰਾਂ ਨੂੰ ਮਹਿਕਮਾਂ ਪੀ.ਐਸ.ਪੀ.ਸੀ.ਐੱਲ਼ ਦੀ ਓ.ਟੀ.ਐੱਸ ਸਕੀਮ ਰਾਹੀਂ ਇਕ ਵਾਰ ਫਿਰ ਮਿਤੀ  22-12-2024 ਤੱਕ ਮੌਕਾ ਪ੍ਰਦਾਨ ਕੀਤਾ ਗਿਆ ਹੈ। ਇਸ ਵਿੱਚ ਸਬੰਧਤ ਖਪਤਕਾਰ ਬਿਜਲੀ ਦੇ ਬਕਾਇਆ ਖੜ੍ਹੇ ਬਿੱਲ ਦਾ ਸਲਾਨਾ ਮਾਤਰ 10 ਫੀਸਦੀ ਵਿਆਜ ਦੇ ਨਾਲ ਭੁਗਤਾਨ ਕਰ ਸਕਦੇ ਹਨ, ਜਦਕਿ ਇਸ ਤੋਂ ਪਹਿਲਾਂ ਖਪਤਕਾਰਾਂ ਨੂੰ ਬਿਜਲੀ ਦੇ ਬਕਾਇਆ ਖੜ੍ਹੇ ਬਿੱਲਾਂ 'ਤੇ 18 ਫੀਸਦੀ ਕੰਪਾਉਂਡਿੰਗ ਫੀਸ, ਲੇਟ ਫੀਸ ਜੁਰਮਾਨਾ ਤੇ ਵਿਆਜ ਰਾਸ਼ੀ ਆਦਿ ਚੁਕਾਉਣੀ ਪੈਂਦੀ ਸੀ।
ਉਨ੍ਹਾਂ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ