Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਖਾਦਾਂ ਦੀ ਕਾਲਾਬਾਜ਼ਾਰੀ ਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ: ਡਿਪਟੀ ਕਮਿਸ਼ਨਰ

November 09, 2024 02:03 PM
SehajTimes

ਫ਼ਤਹਿਗੜ੍ਹ ਸਾਹਿਬ : ਹਾੜ੍ਹੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਡੀ.ਏ.ਪੀ. ਅਤੇ ਹੋਰ ਖਾਦਾਂ ਢੁੱਕਵੇਂ ਅਤੇ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ‌ ਕਿ ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਹੁਕਮ ਕੀਤੇ ਹਨ ਕਿ ਉਹ ਖਾਦ ਵਿਕਰੀ ਪੁਆਇੰਟਾਂ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਤਾਂ ਜੋ ਕਿਸਾਨਾਂ ਨੂੰ ਬਿਜਾਈ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਖਾਦ ਵੇਚਣ ਵਾਲੇ ਨੂੰ ਡੀ.ਏ.ਪੀ. ਜਾਂ ਯੂਰੀਆ ਨਾਲ ਬੇਲੋੜੀ ਸਮੱਗਰੀ ਟੈਗ ਕਰਨ ਦੀ ਮਨਾਹੀ ਹੈ। ਜੇਕਰ ਕੋਈ ਵਿਕਰੇਤਾ ਅਜਿਹੀਆਂ ਬੇਨਿਯਮੀਆਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸਥਿਤ ਖਾਦ ਵਿਕਰੇਤਾਵਾਂ ਦੇ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ‌ਡਿਪਟੀ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਸਾਰੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਟਾਕ ਰਜਿਸਟਰ, ਬਿੱਲ ਬੁੱਕ ਅਤੇ ਪੁਆਇੰਟ ਆਫ਼ ਸੇਲ ਮਸ਼ੀਨਾਂ ਨੂੰ ਗੋਦਾਮ ਵਿੱਚ ਮੌਜੂਦ ਡੀ.ਏ.ਪੀ. ਸਟਾਕ ਨਾਲ ਜੋੜਨ। ਇਸ ਦੇ ਨਾਲ ਹੀ ਦੁਕਾਨਾਂ 'ਤੇ ਖਾਦ ਦੇ ਰੇਟ ਅਤੇ ਉਪਲਬਧਤਾ ਦੀ ਜਾਣਕਾਰੀ ਸਪੱਸ਼ਟ ਤੌਰ 'ਤੇ ਦਿਖਾਈ ਜਾਵੇ। ਹਰ ਬਿੱਲ 'ਤੇ ਕਿਸਾਨ ਦਾ ਮੋਬਾਈਲ ਨੰਬਰ ਵੀ ਦਰਜ ਹੋਣਾ ਚਾਹੀਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟ੍ਰਿਪਲ/ਸਿੰਗਲ ਸੁਪਰ ਫਾਸਫੇਟ ਅਤੇ ਹੋਰ ਐਨ.ਪੀ.ਕੇ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵੀ ਸਲਾਹ ਦਿੱਤੀ ਹੈ ਤਾਂ ਜੋ ਕਿਸਾਨ ਨੂੰ ਘੱਟ ਲਾਗਤ 'ਤੇ ਚੰਗਾ ਝਾੜ ਮਿਲ ਸਕੇ।

Have something to say? Post your comment

 

More in Malwa

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ

ਕੱਚੇ ਅਧਿਆਪਕ ਪੰਜ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼ 

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਪੰਕਜ ਡੋਗਰਾ ਉਮੀਦਵਾਰਾਂ ਨੂੰ ਦੱਸਣਗੇ ਚੋਣ ਲੜਣ ਦੇ ਗੁਰ 

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ, 50 ਲੱਖ ਦੀ ਮਾਲੀ ਸਹਾਇਤਾ ਦਾ ਐਲਾਨ

ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧੇ ਵਿਰੁਧ ਕੀਤਾ ਰੋਸ ਪ੍ਰਦਰਸ਼ਨ

ਸੀਨੀਅਰ ਕਾਂਗਰਸੀ ਆਗੂ ਰਾਜਾ ਬੀਰਕਲਾਂ ਵਲੋਂ ਸੇਵਾ ਮੁਕਤ ਹੋਣ ’ਤੇ ਏਐਸਆਈ ਨੂੰ ਕੀਤਾ ਸਨਮਾਨਿਤ

ਅਗਰਵਾਲ ਸਮਾਜ ਸਥਾਪਨਾ ਦਿਵਸ ਮਨਾਉਣ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ