Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Health

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

November 09, 2024 02:07 PM
SehajTimes

ਮੋਹਾਲੀ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਸਿਹਤ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿਚਲੇ ਵੱਖ-ਵੱਖ ਖੇਤਰਾਂ ਵਿਚ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਖ਼ੁਦ ਚੱਲ ਰਹੀ ਮੁਹਿੰਮ ਦਾ ਨਿਰੀਖਣ ਕੀਤਾ। ਸਿਹਤ ਟੀਮਾਂ ਨੇ ਉਨ੍ਹਾਂ ਸਾਰੀਆਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਜਾਂਚਿਆ ਜਿਥੇ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਟੀਮਾਂ ਨੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਜਾਂਚਿਆ। 

ਡਾ. ਰੇਨੂੰ ਸਿੰਘ ਨੇ ਗੱਲਬਾਤ ਕਰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਸਵੇਰੇ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਡੇਂਗੂ ਫੈਲਾਉਣ ਵਾਲੇ ਮੱਛਰ ’ਤੇ ਜ਼ੋਰਦਾਰ ਹੱਲਾ ਬੋਲਿਆ ਹੋਇਆ ਹੈ ਤੇ ਇਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਵੀ ਅਤਿ ਲੋੜੀਂਦਾ ਹੈ।


              ਉਨ੍ਹਾਂ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਡਾ. ਪਰਮਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Have something to say? Post your comment

 

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ