Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Sports

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

November 09, 2024 02:29 PM
SehajTimes

ਪੰਜਾਬ ‘ਚ ਤੇ ਦੋ ਕੌਮੀ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਤੇ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਉਪਰਾਲੇ ਜਾਰੀ ਰਹਿਣਗੇ-ਗੁਰਲਾਲ ਘਨੌਰ

ਰਾਜਪੁਰਾ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬ ਸੰਮਤੀ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਜਿਸ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜਾਨਚੀ ਚੁਣ ਲਿਆ ਗਿਆ।

 

ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ। ਉਹਨਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ ਜਿਸ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ। ਇਸ ਮੌਕੇ ਗੁਰਤਾਜ ਸਿੰਘ ਸੰਧੂ, ਰਣਜੋਧ ਸਿੰਘ ਵਿਰਕ, ਗੁਰਮੀਤ ਸਿੰਘ ਢੰਡਾ, ਮਨਜੀਤ ਸਿੰਘ ਦਰਸਨ ਮਜੋਲੀ, ਇੰਦਰਜੀਤ ਸਿੰਘ ਸਿਆਲੂ, ਨਿਸ਼ਾਨ ਸਿੰਘ ਸੰਧੂ, ਡਿੰਪਲ ਸੁਹਰੋ, ਚਰਨਜੀਤ ਸਿੰਘ, ਗੁਰਨਾਮ ਸਿੰਘ, ਲਾਲਾ ਸੰਧਾਰਸੀ, ਦਮਨਪ੍ਰੀਤ ਸਿੰਘ ਖੇੜੀ, ਰਛਪਾਲ ਸਿੰਘ,ਪਿੰਦਰ ਬਘੋਰਾ, ਰੋਡੀ ਗੁਰਨਾ ਖੇੜੀ, ਗੁਰਪ੍ਰੀਤ ਸਿੰਘ ਢਿਲੋਂ, ਵਰਿੰਦਰ ਲੋਚਮਾ, ਐਡਵੋਕੇਟ ਪਰਮਵੀਰ ਸਿੰਘ, ਸੰਦੀਪ ਜਰੀਕਪੁਰ, ਸਤਨਾਮ ਸਿੰਘ ਹਰਪਾਲਾ, ਸਰਬਾ ਨਰੜੂ, ਮਨਦੀਪ ਸਿੰਘ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ