Saturday, November 01, 2025

Malwa

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

November 09, 2024 02:42 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਦੇ ਸਾਬਕਾ ਮੁਖੀ ਤੇ ਪ੍ਰੋਫੈਸਰ ਡਾ. ਬਲਬੀਰ ਕੌਰ ਦੀ ਪੁਸਤਕ ਗੁਰਮਤਿ ਜੋਤ-ਸਿਧਾਂਤ ਉਸਾਰ ਭਾਗ -1 ਅਤੇ ਜੋਤਿ ਸਿਧਾਂਤ-ਪਾਸਾਰ ਤੇ ਨਿਰੰਤਰਤਾ ਭਾਗ-2 ਅੱਜ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਪੰਜਾਬੀ ਯੂਨੀਵਰਸਿਟੀ ਵੱਲੋਂ ਰਿਲੀਜ਼ ਕਰਵਾਇਆ ਗਿਆ। ਵਿਭਾਗ ਦੇ ਮੁਖੀ ਡਾ. ਪਰਮੀਤ ਕੌਰ ਦੀ ਅਗਵਾਈ ਹੇਠ ਪੁਸਤਕ ਦੀ ਘੁੰਡ ਚੁਕਾਈ ਮੌਕੇ ਇਸ ਪੁਸਤਕ ਦੇ ਬਾਰੇ ਪ੍ਰੋ. ਹਰਜੋਧ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਕਿਤਾਬ ਰਾਹੀਂ ਪੂਰੇ ਗੁਰਮਤਿ ਸਿਧਾਂਤ “ਸਮੁੰਦਰ ਨੂੰ ਕੁੱਜੇ ਵਿੱਚ ਬੰਦ ਕਰਨ ਵਾਲਾ ਕੰਮ ਕੀਤਾ ਹੈ।
  ਉੱਘੇ ਵਿਦਵਾਨ ਪ੍ਰੋ. ਸ਼ਮਸ਼ੇਰ ਸਿੰਘ ਨੇ ਪੁਸਤਕ ਬਾਰੇ ਬਹੁਤ ਹੀ ਭਾਵਪੂਰਨ ਚਰਚਾ ਕਰਦਿਆਂ ਕਿਹਾ ਕਿ ਉਹ ਇਸ ਕਿਤਾਬ ਉਪਰ ਖੋਜ ਭਰਪੂਰ ਕਾਰਜ ਕਰਵਾਉਣਗੇ। ਇਸ ਮੌਕੇ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਗੁਰਪ੍ਰੀਤ ਕੌਰ ਸ਼ਾਮਲ ਹੋਏ। ਡਾ. ਕਰਮਜੀਤ ਕੌਰ, ਡਾ. ਅਮਨਜੋਤ ਕੌਰ ਯੂਨੀਵਰਸਿਟੀ ਤੋਂ ਸ਼ਾਮਲ ਹੋਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਜੀ ਦੀ ਇਹ ਅਣਥੱਕ ਮਿਹਨਤ ਹੈ ਤੇ ਅਸੀਂ ਸਾਰੇ ਅਰਦਾਸ ਕਰਦੇ ਹਾਂ ਕਿ ਡਾ. ਬਲਬੀਰ ਕੌਰ ਨੂੰ ਪ੍ਰਮਾਤਮਾ ਚੰਗੀ ਸਿਹਤ ਦੀ ਬਖ਼ਸ਼ਿਸ਼ ਕਰਨ ਤਾਂ ਜੋ ਉਹ ਆਪਣੇ ਕਾਰਜ ਨਿਰੰਤਰ ਜਾਰੀ ਰੱਖਣ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ